31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

‘ਕਲੀਨ ਪੰਜਾਬ’ ਮੁਹਿੰਮ ਤਹਿਤ ਤਰਨ ਤਾਰਨ ਨੂੰ ਕੂੜਾ-ਕਰਕਟ ਮੁਕਤ ਬਣਾਉਣ ਦਾ ਲਿਆ ਸੰਕਲਪ

ਤਰਨ ਤਾਰਨ, 30 ਅਗਸਤ (ਇਕਬਾਲ ਸਿੰਘ ਸੋਢੀ)-ਪੰਜਾਬ ਸਰਕਾਰ ਦੀ 10 ਰੋਜ਼ਾ ਸੂਬਾ ਪੱਧਰੀ ‘ਕਲੀਨ ਪੰਜਾਬ’ ਸਫ਼ਾਈ ਮੁਹਿੰਮ ਤਹਿਤ ਐਤਵਾਰ ਨੂੰ ਦੂਜੇ ਦਿਨ ਵੀ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਲੋਂ ਜੰਗੀ ਪੱਧਰ ’ਤੇ ਸਫ਼ਾਈ ਮੁਹਿੰਮ ਚਲਾਈ ਗਈ। ਇਸ ਮੌਕੇ ਸਫ਼ਾਈ ਕਰਮੀਆਂ, ਕੌਂਸਲਰਾਂ ਅਤੇ ਨਾਗਰਿਕਾਂ ਨੇ ਪੂਰੀ ਸਰਗਰਮੀ ਨਾਲ ਸਫ਼ਾਈ ਮੁਹਿੰਮ ਵਿਚ ਹਿੱਸਾ ਲਿਆ।

ਅਜੀਤ ਡੈਸਕ 31-08-2026
ਤਰਨ ਤਾਰਨ, 30 ਅਗਸਤ (ਇਕਬਾਲ ਸਿੰਘ ਸੋਢੀ)-ਪੰਜਾਬ ਸਰਕਾਰ ਦੀ 10 ਰੋਜ਼ਾ ਸੂਬਾ ਪੱਧਰੀ ‘ਕਲੀਨ ਪੰਜਾਬ’ ਸਫ਼ਾਈ ਮੁਹਿੰਮ ਤਹਿਤ ਐਤਵਾਰ ਨੂੰ ਦੂਜੇ ਦਿਨ ਵੀ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਲੋਂ ਜੰਗੀ ਪੱਧਰ ’ਤੇ ਸਫ਼ਾਈ ਮੁਹਿੰਮ ਚਲਾਈ ਗਈ। ਇਸ ਮੌਕੇ ਸਫ਼ਾਈ ਕਰਮੀਆਂ, ਕੌਂਸਲਰਾਂ ਅਤੇ ਨਾਗਰਿਕਾਂ ਨੇ ਪੂਰੀ ਸਰਗਰਮੀ ਨਾਲ ਸਫ਼ਾਈ ਮੁਹਿੰਮ ਵਿਚ ਹਿੱਸਾ ਲਿਆ। ਇਸੇ ਤਹਿਤ ਨਗਰ ਕੌਂਸਲ ਤਰਨ ਤਾਰਨ ਵਲੋਂ ਕਾਰਜਸਾਧਕ ਅਫਸਰ ਰਣਦੀਪ ਸਿੰਘ ਵੜੈਚ ਦੀ ਅਗਵਾਈ ਹੇਠ ਸਫਾਈ ਮੁਹਿੰਮ ਚਲਾਈ ਗਈ ਅਤੇ ਸ਼ਹਿਰ ਨੂੰ ਕੂੜਾ-ਕਰਕਟ ਮੁਕਤ ਬਣਾਉਣ ਦਾ ਸੰਕਲਪ ਲਿਆ ਗਿਆ। ਸਫ਼ਾਈ ਮੁਹਿੰਮ ਦੌਰਾਨ ਨਗਰ ਕੌਂਸਲ ਅਧਿਕਾਰੀਆਂ ਨੇ ਕਿਹਾ ਕਿ ਸ਼ਹਿਰ ਅਤੇ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣਾ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਵਲੋਂ ਸੂਬੇ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ । ਉਨ੍ਹਾਂ ਦੱਸਿਆ ਕਿ 8 ਸਤੰਬਰ ਤੱਕ ਚੱਲਣ ਵਾਲੀ ਇਸ ਮੁਹਿੰਮ ਦਾ ਉਦੇਸ਼ ਲੋਕਾਂ ਦੀ ਭਾਗੀਦਾਰੀ ਨਾਲ ਸ਼ਹਿਰਾਂ ਅਤੇ ਕਸਬਿਆਂ ਵਿਚ ਖੁੱਲ੍ਹੇ ਵਿਚ ਕੂੜਾ ਸੁੱਟਣ ਵਾਲੀਆਂ ਥਾਵਾਂ ਨੂੰ ਖ਼ਤਮ ਕਰਨਾ ਅਤੇ ਉਨ੍ਹਾਂ ਨੂੰ ਦੁਬਾਰਾ ਬਣਨ ਤੋਂ ਰੋਕਣਾ ਹੈ, ਤਾਂ ਜੋ ਪੰਜਾਬ ਨੂੰ ਹੋਰ ਸਾਫ਼-ਸੁਥਰਾ ਅਤੇ ਸੁੰਦਰ ਬਣਾਇਆ ਜਾ ਸਕੇ। ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਕੂੜਾ ਗੈਰ-ਜ਼ਿੰਮੇਵਾਰਾਨਾ ਢੰਗ ਨਾਲ ਇਧਰ-ਉਧਰ ਨਾ ਸੁੱਟ ਕੇ ਸਫਾਈ ਕਰਮਚਾਰੀਆਂ ਦਾ ਸਹਿਯੋਗ ਕਰਨ ਅਤੇ ਸਫਾਈ ਮੁਹਿੰਮ ਵਿਚ ਯੋਗਦਾਨ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਸੁਪਰਡੈਂਟ ਬਲਜਿੰਦਰ ਸਿੰਘ, ਸੈਨੇਟਰੀ ਇੰਸਪੈਕਟਰ ਸੰਕਲਪ, ਮੈਂਬਰ ਗੁਰਪ੍ਰੀਤ ਸਿੰਘ ਗੋਲਡੀ, ਨਰਿੰਦਰ ਸਿੰਘ ਨਾਗੀ, ਸੂਰਜ ਸ਼ਰਮਾ ਤੇ ਗਗਨ ਸ਼ਰਮਾ ਤੋਂ ਇਲਾਵਾ ਕਮਿਊਨਿਟੀ ਫੈਸੀਲੇਟਰ, ਮੋਟੀਵੇਟਰ ਅਤੇ ਸਫ਼ਾਈ ਸਟਾਫ ਮੌਜੂਦ ਸੀ।
ਪਿਛਲੀ ਖ਼ਬਰ ਅਨਾਜ ਭੰਡਾਰ ’ਚੋਂ ਉੱਡਦੀ ਸੁਸਰੀ ਤੇ ਜ਼ਹਿਰੀਲੇ ਪਾਣੀ ਨੇ ਚੂਸਲੇਵੜ ਵਾਸੀਆਂ ਦੀ ਨੀਂਦ ਉਡਾਈ- ਕਿਸਾਨ ਆਗੂ ਹਰੀਕੇ ਮਸਲਾ ਹ... ਅਗਲੀ ਖ਼ਬਰ ਹੈਰੋਇਨ, ਨਾਜਾਇਜ਼ ਸ਼ਰਾਬ ਅਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ 11 ਵਿਅਕਤੀ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।