31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਭੇਦਭਰੇ ਹਾਲਾਤਾਂ ’ਚ ਨੌਜਵਾਨ ਦੀ ਲਾਸ਼ ਮਿਲੀ

ਤਰਨ ਤਾਰਨ, 30 ਅਗਸਤ (ਹਰਿੰਦਰ ਸਿੰਘ)–ਤਰਨ ਤਾਰਨ ਸ਼ਹਿਰ ਦੇ ਮੁਰਾਦਪੁਰਾ ਇਲਾਕੇ ’ਚ ਐਤਵਾਰ ਨੂੰ ਝਾੜੀਆਂ ਵਿਚ ਇਕ ਨੌਜਵਾਨ ਦੀ ਭੇਦਭਰੇ ਹਾਲਾਤਾਂ ’ਚ ਲਾਸ਼ ਮਿਲੀ ਹੈ। ਮੁਹੱਲਾ ਨਿਵਾਸੀਆਂ ਵਲੋਂ ਪੁਲਿਸ ਨੂੰ ਸੂਚਨਾ ਦੇਣ ਤੋਂ ਬਾਅਦ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਤਰਨ ਤਾਰਨ ਦੇ ਮੁਰਦਾਘਰ ਵਿਚ ਰੱਖ ਦਿੱਤਾ ਹੈ।

ਅਜੀਤ ਡੈਸਕ 31-08-2026
ਤਰਨ ਤਾਰਨ, 30 ਅਗਸਤ (ਹਰਿੰਦਰ ਸਿੰਘ)–ਤਰਨ ਤਾਰਨ ਸ਼ਹਿਰ ਦੇ ਮੁਰਾਦਪੁਰਾ ਇਲਾਕੇ ’ਚ ਐਤਵਾਰ ਨੂੰ ਝਾੜੀਆਂ ਵਿਚ ਇਕ ਨੌਜਵਾਨ ਦੀ ਭੇਦਭਰੇ ਹਾਲਾਤਾਂ ’ਚ ਲਾਸ਼ ਮਿਲੀ ਹੈ। ਮੁਹੱਲਾ ਨਿਵਾਸੀਆਂ ਵਲੋਂ ਪੁਲਿਸ ਨੂੰ ਸੂਚਨਾ ਦੇਣ ਤੋਂ ਬਾਅਦ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਤਰਨ ਤਾਰਨ ਦੇ ਮੁਰਦਾਘਰ ਵਿਚ ਰੱਖ ਦਿੱਤਾ ਹੈ। ਜਾਣਕਾਰੀ ਅਨੁਸਾਰ ਤਰਨ ਤਾਰਨ ਦੇ ਇਲਾਕਾ ਮੁਰਾਦਪੁਰਾ ਵਿਖੇ ਐਤਵਾਰ ਨੂੰ ਸਵੇਰੇ ਇਕ ਨੌਜਵਾਨ ਦੀ ਲਾਸ਼ ਦੇਖੀ ਗਈ, ਜਿਸ ’ਤੇ ਮੁਹੱਲੇ ਦੇ ਲੋਕਾਂ ਨੇ ਥਾਣਾ ਸਿਟੀ ਦੀ ਪੁਲਿਸ ਨੂੰ ਸੂਚਿਤ ਕੀਤਾ। ਇਸ ਸੂਚਨਾ ’ਤੇ ਥਾਣਾ ਸਿਟੀ ਤਰਨ ਤਾਰਨ ਤੋਂ ਏ.ਐਸ.ਆਈ. ਮਨਜਿੰਦਰ ਸਿੰਘ ਮੌਕੇ ’ ਤੇ ਪਹੁੰਚੇ । ਉਨ੍ਹਾਂ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਪੈਂਟ ਦੀ ਜੇਬ ਵਿਚੋਂ ਗੁਰਸਾਹਿਬ ਸਿੰਘ ਪੁੱਤਰ ਤਸਵੀਰ ਸਿੰਘ ਦਾ ਇਕ ਸ਼ਨਾਖਤੀ ਕਾਰਡ ਬਰਾਮਦ ਹੋਇਆ ਹੈ, ਜੋ ਕਿ ਸੰਧੂ ਬੱਸ ਸਰਵਿਸ ਪੱਟੀ ਵਲੋਂ ਜਾਰੀ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਛਾਣ ਲਈ ਲਾਸ਼ ਨੂੰ ਮੁਰਦਾਘਰ ਵਿਚ ਰਖਵਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਜੇਬ ਵਿਚੋਂ ਮਿਲੇ ਸ਼ਨਾਖਤੀ ਕਾਰਡ ਦੇ ਅਧਾਰ ’ਤੇ ਉਨ੍ਹਾਂ ਦੇ ਵਾਰਿਸਾਂ ਨੂੰ ਸੱਦਿਆ ਜਾ ਰਿਹਾ ਹੈ।
ਪਿਛਲੀ ਖ਼ਬਰ ਮੰਮਣਕੇ ਵਿਖੇ ‘ਆਪ’ ਤੇ ਕਾਂਗਰਸ ਛੱਡ ਕਈ ਪਰਿਵਾਰ ਅਕਾਲੀ ਦਲ (ਬ) ’ਚ ਸ਼ਾਮਿਲ ਰਮਨਦੀਪ ਕੌਰ ਸੇਰੋਂ ਤੇ ਬਿੱਲਾ ਸੇਰੋਂ ਨੇ ਨ... ਅਗਲੀ ਖ਼ਬਰ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਮੰਨੇ-ਜਾਮਾਰਾਏ, ਪੰਡੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।