31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਬਾਬਾ ਬੁੱਢਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੀੜ ਸਾਹਿਬ ਵਿਖੇ ਅਰਦਾਸ ਸਮਾਗਮ

ਝਬਾਲ, 30 ਅਗਸਤ (ਸੁਖਦੇਵ)-ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬਾਬਾ ਬੁੱਢਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ੍ਰੀ ਸੁਖਮਨੀ ਸਾਹਿਬ, ਜਪੁਜੀ ਸਾਹਿਬ ਅਤੇ ਚੌਪਈ ਸਾਹਿਬ ਦੇ ਜਾਪ ਕੀਤੇ ਗਏ ਅਤੇ ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਇਸ ਮੌਕੇ ਪ੍ਰਿੰਸੀਪਲ ਮੈਡਮ ਸਰਬਜੀਤ ਕੌਰ ਜੱਫਰਵਾਲ ਨੇ ਸਮੂਹ ਸਟਾਫ ਤੇ ਵਿਦਿਆਰਥੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਤਿੰਨ ਦਹਾਕਿਆਂ ਤੋਂ ਜੇਲ੍ਹਾਂ ਵਿਚ ਬੰਦ ਸਿੰਘ, ਜੋ ਕਾਨੂੰਨ ਵਲੋਂ ਦਿੱਤੀਆਂ ਸਜ਼ਾਵਾਂ ਵੀ ਪੂਰੀਆਂ ਕਰ ਚੁੱਕੇ ਹਨ, ਪਰ ਇਸ ਦੇ ਬਾਵਜੂਦ ਵੀ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਹੈ।

ਅਜੀਤ ਡੈਸਕ 31-08-2026
ਝਬਾਲ, 30 ਅਗਸਤ (ਸੁਖਦੇਵ)-ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬਾਬਾ ਬੁੱਢਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ੍ਰੀ ਸੁਖਮਨੀ ਸਾਹਿਬ, ਜਪੁਜੀ ਸਾਹਿਬ ਅਤੇ ਚੌਪਈ ਸਾਹਿਬ ਦੇ ਜਾਪ ਕੀਤੇ ਗਏ ਅਤੇ ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਇਸ ਮੌਕੇ ਪ੍ਰਿੰਸੀਪਲ ਮੈਡਮ ਸਰਬਜੀਤ ਕੌਰ ਜੱਫਰਵਾਲ ਨੇ ਸਮੂਹ ਸਟਾਫ ਤੇ ਵਿਦਿਆਰਥੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਤਿੰਨ ਦਹਾਕਿਆਂ ਤੋਂ ਜੇਲ੍ਹਾਂ ਵਿਚ ਬੰਦ ਸਿੰਘ, ਜੋ ਕਾਨੂੰਨ ਵਲੋਂ ਦਿੱਤੀਆਂ ਸਜ਼ਾਵਾਂ ਵੀ ਪੂਰੀਆਂ ਕਰ ਚੁੱਕੇ ਹਨ, ਪਰ ਇਸ ਦੇ ਬਾਵਜੂਦ ਵੀ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਂ ਨੂੰ ਮਿਲਣ ਲਈ ਪੈਰੋਲ ਨਹੀਂ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਾਨੂੰਨ ਸਭ ਲਈ ਇੱਕ ਹੈ ਤਾਂ ਉਸ ਦੀ ਵਰਤੋਂ ਵੀ ਇਕੋ ਜਿਹੀ ਹੋਣੀ ਚਾਹੀਦੀ ਹੈ। ਇਸ ਮੌਕੇ ਸਕੂਲੀ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਵੀ ਅਰਦਾਸ ਸਮਾਗਮ ਵਿਚ ਸ਼ਮੂਲੀਅਤ ਕੀਤੀ।
ਪਿਛਲੀ ਖ਼ਬਰ ਸਿੱਖ ਸਦਭਾਵਨਾ ਦਲ ਦੇ ਆਗੂ ਅਰਵਿੰਦਰ ਸਿੰਘ ਕੱਦਗਿੱਲ, ਜ਼ਿਲ੍ਹਾ ਪ੍ਰਧਾਨ ਹਰਮਨਪ੍ਰੀਤ ਸਿੰਘ, ਸੁਖਚੈਨ ਸਿੰਘ ਕੰਡਿਆਲਾ, ਭਾਈ... ਅਗਲੀ ਖ਼ਬਰ ਗੁਰੂ ਅਰਜਨ ਦੇਵ ਖ਼ਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।