31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਮਜ਼ਦੂਰ ਅਤੇ ਕਿਸਾਨ ਜਥੇਬੰਦੀਆਂ ਦੀ ਸਾਂਝੀ ਰੈਲੀ ਸੰਬੰਧੀ ਲਾਮਬੰਦੀ ਲਈ ਮੀਟਿੰਗ

ਜਗਦੇਵ ਕਲਾਂ, 30 ਅਗਸਤ (ਸ਼ਰਨਜੀਤ ਸਿੰਘ ਗਿੱਲ)— ਦਿਹਾਤੀ ਮਜ਼ਦੂਰ ਸਭਾ ਬਰਾਂਚ ਕਮੇਟੀ ਮੱਲੂਨੰਗਲ ਦੀ ਮੀਟਿੰਗ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਯਾਦਗਾਰੀ ਟਰੱਸਟ ਦੇ ਦਫ਼ਤਰ ਵਿਖੇ ਬਰਾਂਚ ਪ੍ਰਧਾਨ ਸੰਤੋਖ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਮਜ਼ਦੂਰਾਂ ਨਾਲ ਸੰਬੰਧਿਤ ਭਖਦੇ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕਰਦਿਆਂ ਆਉਣ ਵਾਲੇ ਸੰਘਰਸ਼ਾਂ ਦੀ ਰਣਨੀਤੀ ਤਿਆਰ ਕੀਤੀ ਗਈ।

ਅਜੀਤ ਡੈਸਕ 31-08-2026
ਜਗਦੇਵ ਕਲਾਂ, 30 ਅਗਸਤ (ਸ਼ਰਨਜੀਤ ਸਿੰਘ ਗਿੱਲ)— ਦਿਹਾਤੀ ਮਜ਼ਦੂਰ ਸਭਾ ਬਰਾਂਚ ਕਮੇਟੀ ਮੱਲੂਨੰਗਲ ਦੀ ਮੀਟਿੰਗ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਯਾਦਗਾਰੀ ਟਰੱਸਟ ਦੇ ਦਫ਼ਤਰ ਵਿਖੇ ਬਰਾਂਚ ਪ੍ਰਧਾਨ ਸੰਤੋਖ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਮਜ਼ਦੂਰਾਂ ਨਾਲ ਸੰਬੰਧਿਤ ਭਖਦੇ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕਰਦਿਆਂ ਆਉਣ ਵਾਲੇ ਸੰਘਰਸ਼ਾਂ ਦੀ ਰਣਨੀਤੀ ਤਿਆਰ ਕੀਤੀ ਗਈ। ਇਸ ਮੌਕੇ ਕੁਲਵੰਤ ਸਿੰਘ ਮੱਲੂਨੰਗਲ ਅਤੇ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਕਮੇਟੀ ਮੈਂਬਰ ਬੇਅੰਤ ਸਿੰਘ ਨੇ ਦੱਸਿਆ ਕਿ ਪੰਜਾਬ ਦੀਆਂ ਦੋ ਮਜ਼ਦੂਰ ਜਥੇਬੰਦੀਆਂ ਅਤੇ ਕਿਸਾਨ ਜਥੇਬੰਦੀਆਂ ਵਲੋਂ ਸਾਂਝੇ ਤੌਰ ’ਤੇ 20 ਸਤੰਬਰ ਨੂੰ ਜਲੰਧਰ ਵਿਖੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਜਿਸ ਦੀ ਲਾਮਬੰਦੀ ਲਈ ਪਿੰਡ-ਪਿੰਡ ਮਜ਼ਦੂਰਾਂ ਦੀਆਂ ਮੀਟਿੰਗਾਂ ਕਰਕੇ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ ਅਤੇ ਵੱਡੀ ਗਿਣਤੀ ਵਿਚ ਮਜ਼ਦੂਰਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ‘20 ਸਤੰਬਰ ਚੱਲੋ ਜਲੰਧਰ’ ਦੇ ਨਾਅਰੇ ਨੂੰ ਸਫਲ ਕੀਤਾ ਜਾਵੇਗਾ। ਇਸ ਮੁਹਿੰਮ ਦੀ ਸ਼ੁਰੂਆਤ ਮੱਲੂਨੰਗਲ ਤੋਂ ਕਰਦਿਆਂ ਦਿਹਾਤੀ ਮਜ਼ਦੂਰ ਸਭਾ ਦੀ 15 ਮੈਂਬਰੀ ਬਰਾਂਚ ਕਮੇਟੀ ਦਾ ਗਠਨ ਕੀਤਾ ਗਿਆ। ਕਮੇਟੀ ਵਿਚ ਧੀਰ ਸਿੰਘ ਨੂੰ ਪ੍ਰਧਾਨ, ਜਸਪਾਲ ਸਿੰਘ ਨੂੰ ਸਕੱਤਰ, ਧੀਰ ਸਿੰਘ ਨੂੰ ਮੀਤ ਪ੍ਰਧਾਨ, ਰਣਜੀਤ ਸਿੰਘ ਨੂੰ ਜੁਆਇੰਟ ਸਕੱਤਰ, ਅੰਮ੍ਰਿਤ ਪਾਲ ਸਿੰਘ ਨੂੰ ਪ੍ਰੈਸ ਸਕੱਤਰ ਅਤੇ ਮੰਗਲ ਸਿੰਘ ਨੂੰ ਵਿੱਤ ਸਕੱਤਰ ਚੁਣਿਆ ਗਿਆ ਅਤੇ ਕਾਰਜਕਾਰਨੀ ਮੈਂਬਰਾਂ ਵਜੋਂ ਸੰਤੋਖ ਸਿੰਘ, ਕਾਬਲ ਸਿੰਘ, ਬਲਵਿੰਦਰ ਸਿੰਘ, ਪ੍ਰਗਟ ਸਿੰਘ, ਸ਼ਿੰਦਰ ਸਿੰਘ, ਸੁਖਦੇਵ ਸਿੰਘ ਬਿੱਟੂ, ਰਣਜੀਤ ਸਿੰਘ ਰਾਣਾ ਸਮੇਤ ਹੋਰ ਮੈਂਬਰਾਂ ਨੂੰ ਸ਼ਾਮਲ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਮਜ਼ਦੂਰਾਂ ਅਤੇ ਕਿਸਾਨਾਂ ਦੇ ਸਾਂਝੇ ਮਸਲਿਆਂ ਨੂੰ ਲੈ ਕੇ ਸੰਘਰਸ਼ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।
ਪਿਛਲੀ ਖ਼ਬਰ ਸਰਹੱਦੀ ਪਿੰਡ ਕਿਰਲਗੜ੍ਹ ਵਿਖੇ ਸਾਲਾਨਾ ਛਿੰਝ ਮੇਲਾ ਕਰਵਾਇਆ ਅਗਲੀ ਖ਼ਬਰ ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਹਰਦੀਪ ਗਿੱਲ ਨੇ ਸੁਣੀ ਮਨ ਕੀ ਬਾਤ * ਕਿਹਾ, ਦੇਸ਼ ਦੀ ਤਰੱਕੀ ਲਈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।