01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈੱਲਫੇਅਰ ਸੁਸਾਇਟੀ ਦਾ ਸਾਲਾਨਾ ਸਮਾਗਮ ਕੱਲ੍ਹ

ਖਾਲੜਾ, 31 ਅਗਸਤ (ਜੱਜਪਾਲ ਸਿੰਘ ਜੱਜ)–ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਪੰਜਾਬ ਵਲੋਂ ਸ਼ਬਦ ਗੁਰੂ, ਮਨੁੱਖਤਾ ਦੇ ਸਾਂਝੇ ਰਹਿਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਤੇ ਪੰਜਵਾਂ ਸਾਲਾਨਾ ਸਮਾਗਮ ਗੁਰਦੁਆਰਾ ਭਗਤ ਸੈਣ ਜੀ ਪਿੰਡ ਸੋਹਲ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ, ਐਨ. ਆਰ.

ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ ਅਤੇ ਸੁਸਾਇਟੀ ਦੇ ਆਗੂ ਜਾਣਕਾਰੀ ਦਿੰਦੇ ਹੋਏ। ਤਸਵੀਰ–ਜੱਜਪਾਲ 01-09-2026
ਖਾਲੜਾ, 31 ਅਗਸਤ (ਜੱਜਪਾਲ ਸਿੰਘ ਜੱਜ)–ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਪੰਜਾਬ ਵਲੋਂ ਸ਼ਬਦ ਗੁਰੂ, ਮਨੁੱਖਤਾ ਦੇ ਸਾਂਝੇ ਰਹਿਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਤੇ ਪੰਜਵਾਂ ਸਾਲਾਨਾ ਸਮਾਗਮ ਗੁਰਦੁਆਰਾ ਭਗਤ ਸੈਣ ਜੀ ਪਿੰਡ ਸੋਹਲ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ, ਐਨ.ਆਰ.ਆਈ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ 2 ਸਤੰਬਰ ਦਿਨ ਬੁੱਧਵਾਰ ਨੂੰ ਸਵੇਰੇ ਸਾਢੇ 8 ਵਜੇ ਤੋਂ ਲੈ ਕੇ ਦੁਪਹਿਰ 1 ਵਜੇ ਤੱਕ ਕਰਵਾਇਆ ਜਾ ਰਿਹਾ ਹੈ । ਜਿਸ ’ਚ ਬੱਚਿਆਂ ਦੇ ਸਵਾਲ ਜਵਾਬ ਅਤੇ ਦਸਤਾਰ ਦੁਮਾਲਾ ਮੁਕਾਬਲੇ ਕਰਵਾਏ ਜਾ ਰਹੇ ਹਨ । ਇਨ੍ਹਾਂ ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ, ਭਾਈ ਜਗਜੀਤ ਸਿੰਘ ਅਹਿਮਦਪੁਰ, ਭਾਈ ਹੀਰਾ ਸਿੰਘ ਸੋਹਲ ਮੀਤ ਪ੍ਰਧਾਨ, ਭਾਈ ਨਿਰਮਲ ਸਿੰਘ ਸੁਰ ਸਿੰਘ ਸਕੱਤਰ, ਭਾਈ ਹਰਚਰਨ ਸਿੰਘ ਉਬੋਕੇ ਮੀਤ ਸਕੱਤਰ, ਮੁੱਖ ਬੁਲਾਰੇ ਭਾਈ ਸੁਖਵਿੰਦਰ ਸਿੰਘ ਖਾਲੜਾ, ਖਜਾਨਚੀ ਭਾਈ ਗੁਰਜੰਟ ਸਿੰਘ ਭਿੱਖੀਵਿੰਡ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਵਿਚ ਲਗਪਗ 17 ਸਕੂਲਾਂ ਦੇ ਬੱਚੇ ਦਸਤਾਰ ਦੁਮਾਲਾ ਮੁਕਾਬਲੇ ਵਿਚ ਭਾਗ ਲੈ ਰਹੇ ਹਨ ਅਤੇ 13 ਸਕੂਲਾਂ ਦੀਆਂ ਟੀਮਾਂ ’ਚ ਸਵਾਲ ਜਵਾਬ ਮੁਕਾਬਲੇ ਹੋਣਗੇ । ਜੇਤੂ ਟੀਮਾਂ ਨੂੰ ਨਕਦ ਰਾਸ਼ੀ, ਆਕਰਸ਼ਿਤ ਇਨਾਮ ਅਤੇ ਦਸਤਾਰਾਂ ਦੇ ਕੇ ਸਨਮਾਨਿਤ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਦਸਤਾਰ ਦੁਮਾਲਾ ਮੁਕਾਬਲੇ ਵਿਚ ਚੌਥੀ ਜਮਾਤ ਤੋਂ ਲੈ ਕੇ ਬਾਰਵੀਂ ਜਮਾਤ ਤੱਕ ਦੇ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ। ਇਸਦੇ ਨਾਲ ਹੀ ਸਮਾਜਿਕ ਧਾਰਮਿਕ ਖੇਤਰ ਵਿਚ ਆਪਣੀ ਅਹਿਮ ਭੂਮਿਕਾ ਨਿਭਾ ਰਹੀਆਂ ਪੰਜ ਸੰਸਥਾਵਾਂ ਨੂੰ ਉਜਲ ਦੀਦਾਰ ਨਿਰਮਲ ਬੁੱਧ ਐਵਾਰਡ ਦੇ ਕੇ ਸਨਮਾਨਿਤ ਕੀਤਾ ਜਾਵੇਗਾ । ਇਨ੍ਹਾਂ ਸਮਾਗਮਾਂ ਵਿਚ ਸਿੰਘ ਸਾਹਿਬ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ ਹੈੱਡ ਗ੍ਰੰਥੀ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ, ਸਿੰਘ ਸਾਹਿਬ ਗਿਆਨੀ ਸੁਖਵਿੰਦਰ ਸਿੰਘ ਦਦੇਹਰ ਅੰਤਰਰਾਸ਼ਟਰੀ ਸਿੱਖ ਪ੍ਰਚਾਰਕ, ਭਾਈ ਸੁਖਵਰਸ ਸਿੰਘ ਪੰਨੂ ਮੈਂਬਰ ਧਰਮ ਪ੍ਰਚਾਰ ਕਮੇਟੀ, ਇਲਾਕੇ ਦੀਆਂ ਵੱਖ-ਵੱਖ ਸੰਸਥਾਵਾਂ ਦੇ ਅਹੁਦੇਦਾਰ , ਪ੍ਰਚਾਰਕ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਪੱਤਰਕਾਰ ਭਾਈਚਾਰਾ ਪਹੁੰਚ ਰਿਹਾ ਹੈ। ਇਸ ਮੌਕੇ ਕੁਆਰਡੀਨੇਟਰ ਹਰਜੀਤ ਸਿੰਘ ਲਹਿਰੀ, ਹਰਪ੍ਰੀਤ ਸਿੰਘ, ਆਕਾਸ਼ਦੀਪ ਸਿੰਘ, ਨਿੰਦਰਪਾਲ ਸਿੰਘ ਮਖੂ, ਵਜੀਰ ਸਿੰਘ ਆਸਲ, ਸਾਜਨਪ੍ਰੀਤ ਸਿੰਘ, ਹਰਮਨਦੀਪ ਸਿੰਘ, ਸੁਖਮਨਦੀਪ ਸਿੰਘ, ਹੁਸਨਦੀਪ ਸਿੰਘ ਭਿੱਖੀਵਿੰਡ, ਰਣਬੀਰ ਸਿੰਘ ਵੀਰਮ, ਅਜੀਤ ਸਿੰਘ ਘਰਿਆਲਾ ਅਤੇ ਗੁਰਪ੍ਰੀਤ ਸਿੰਘ ਸੈਡੀ ਪ੍ਰੈਸ ਸਕੱਤਰ, ਭਾਈ ਗੁਰਮੀਤ ਸਿੰਘ ਮਾਲੂਵਾਲ, ਭਾਈ ਦਿਲਬਾਗ ਸਿੰਘ ਡੱਲ, ਗਗਨਦੀਪ ਸਿੰਘ ਭਿੱਖੀਵਿੰਡ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬੱਚਿਆਂ ’ਚ ਕਬਜ਼ ਹੋਣ ਦੇ ਕਈ ਕਾਰਨ ਹੋ ਸਕਦੇ- ਡਾ. ਸੁਪ੍ਰਿਯਾ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ-ਸੰਘਰਸ਼ ਦੀ ਗੰਡੀਵਿੰਡ ਵਿਖੇ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।