01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਹਲਦਵਾਨੀ ਘਟਨਾ ਦੇ ਵਿਰੋਧ ’ਚ ਕਾਂਗਰਸ ਵਲੋਂ ਮੋਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਚਾਰ ਖੰਭਾ ਚੌਂਕ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ

ਤਰਨ ਤਾਰਨ, 31 ਅਗਸਤ (ਹਰਿੰਦਰ ਸਿੰਘ)-ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਹਲਦਵਾਨੀ ਰੈਲੀ ਵਾਲੀ ਥਾਂ ’ਤੇ ਕਥਿਤ ਤੌਰ ’ਤੇ ਭਾਜਪਾ-ਆਰ. ਐੱਸ.

ਚਾਰ ਖੰਭਾ ਚੌਂਕ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਦੇ ਹੋਏ ਕਾਂਗਰਸੀ ਆਗੂ ਤੇ ਵਰਕਰ। ਤਸਵੀਰ: ਲਵਲੀ 01-09-2026
ਤਰਨ ਤਾਰਨ, 31 ਅਗਸਤ (ਹਰਿੰਦਰ ਸਿੰਘ)-ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਹਲਦਵਾਨੀ ਰੈਲੀ ਵਾਲੀ ਥਾਂ ’ਤੇ ਕਥਿਤ ਤੌਰ ’ਤੇ ਭਾਜਪਾ-ਆਰ.ਐੱਸ.ਐੱਸ. ਵਰਕਰਾਂ ਵਲੋਂ ਕੀਤੀ ਗਈ ‘ਸ਼ੁੱਧੀਕਰਨ ਰਸਮ’ ਦੇ ਵਿਰੋਧ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਵਿਰੁੱਧ ਭਾਜਪਾ ਸਰਕਾਰ ਦੇ ਇਸ਼ਾਰੇ ’ਤੇ ਉਤਰਾਖੰਡ ਪੁਲਿਸ ਵਲੋਂ ਦਰਜ ਕੀਤੀ ਗਈ ਐੱਫ.ਆਈ.ਆਰ. ਦੇ ਰੋਸ ਵਜੋਂ ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਤਰਨ ਤਾਰਨ ਵਲੋਂ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ। ਇਹ ਰੋਸ ਮਾਰਚ ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ, ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੀਤਾ ਗਿਆ। ਰੋਸ ਮਾਰਚ ਦੌਰਾਨ ਕਾਂਗਰਸੀ ਵਰਕਰਾਂ ਵਲੋਂ ਸਥਾਨਕ ਚਾਰ ਖੰਭਾ ਚੌਂਕ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਵੀ ਸਾੜਿਆ ਗਿਆ। ਰੋਸ ਮਾਰਚ ਵਿਚ ਵੱਡੀ ਗਿਣਤੀ ਵਿਚ ਕਾਂਗਰਸੀ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਨੇ ਸ਼ਮੂਲੀਅਤ ਕਰਦਿਆਂ ਭਾਜਪਾ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਦੀਪ ਸਿੰਘ ਕੋਟ ਦਸੰਧੀ ਮੱਲ ਅਤੇ ਸ਼ਹਿਰੀ ਪ੍ਰਧਾਨ ਲਖਵਿੰਦਰ ਸਿੰਘ ਲੱਕੀ ਪਾਗਲ ਨੇ ਕਿਹਾ ਕਿ ਸੰਵਿਧਾਨ ਭਾਰਤ ਦੇ ਹਰੇਕ ਨਾਗਰਿਕ ਨੂੰ ਬਰਾਬਰੀ, ਸਨਮਾਨ ਅਤੇ ਨਿਆਂ ਦਾ ਅਧਿਕਾਰ ਦਿੰਦਾ ਹੈ। ਇਸ ਲਈ ਕਿਸੇ ਵੀ ਵਿਅਕਤੀ ਨਾਲ ਜਾਤੀ ਜਾਂ ਸਮਾਜਿਕ ਪਛਾਣ ਦੇ ਆਧਾਰ ’ਤੇ ਵਿਤਕਰਾ ਕਰਨਾ ਸੰਵਿਧਾਨਕ ਅਤੇ ਲੋਕਤੰਤਰਿਕ ਕਦਰਾਂ-ਕੀਮਤਾਂ ਦੇ ਵਿਰੁੱਧ ਹੈ। ਕਾਂਗਰਸੀ ਆਗੂਆਂ ਨੇ ਦੋਸ਼ ਲਗਾਇਆ ਕਿ ਮੱਲਿਕਾਰਜੁਨ ਖੜਗੇ ਦੀ ਰੈਲੀ ਵਾਲੀ ਥਾਂ ’ਤੇ ਕੀਤੀ ਗਈ ਕਥਿਤ ‘ਸ਼ੁੱਧੀਕਰਨ ਰਸਮ’ ਬਹੁਤ ਹੀ ਨਿੰਦਣਯੋਗ ਹੈ ਅਤੇ ਇਸ ਮਾਮਲੇ ਵਿਚ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਰਾਹੁਲ ਗਾਂਧੀ ਨੇ ਇਸ ਘਟਨਾ ਸੰਬੰਧੀ ਪ੍ਰੈਸ ਕਾਨਫਰੰਸ ਕਰਕੇ ਦੋਸ਼ੀਆਂ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਨ ਅਤੇ ਕਾਰਵਾਈ ਦੀ ਮੰਗ ਕੀਤੀ ਸੀ। ਪ੍ਰੰਤੂ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਇ ਮੋਦੀ ਸਰਕਾਰ ਦੇ ਇਸ਼ਾਰੇ ’ਤੇ ਉਤਰਾਖੰਡ ਪੁਲਿਸ ਵਲੋਂ ਸ੍ਰੀ ਰਾਹੁਲ ਗਾਂਧੀ ਵਿਰੁੱਧ ਐੱਫ.ਆਈ.ਆਰ. ਦਰਜ ਕਰਨਾ ਲੋਕਤੰਤਰਿਕ ਅਧਿਕਾਰਾਂ ਅਤੇ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਹੈ, ਪਰ ਕਾਂਗਰਸ ਇਸ ਧੱਕੇਸ਼ਾਹੀ ਵਿਰੁੱਧ ਡੱਟ ਕੇ ਆਵਾਜ਼ ਬੁਲੰਦ ਕਰੇਗੀ। ਇਸ ਮੌਕੇ ’ਤੇ ਰਮਨ ਕੁਮਾਰ ਝਬਾਲ ਚੇਅਰਮੈਨ, ਹਰਪ੍ਰੀਤ ਸਿੰਘ ਪੱਟੀ, ਗੁਰਵਿੰਦਰ ਸਿੰਘ ਬੌਬੀ ਤਖਤੂਚੱਕ, ਬਗੀਚ ਸਿੰਘ ਫੌਜੀ ਪ੍ਰਧਾਨ ਐੱਸ.ਸੀ. ਸੈੱਲ, ਅੰਗਰੇਜ਼ ਸਿੰਘ ਖੱਬੇ ਏ.ਬੀ.ਟੀ.ਸੀ. ਟਰਾਂਸਪੋਰਟ, ਮਨੀਸ਼ ਗੁਲਾਟੀ, ਪ੍ਰਤਾਪ ਸਿੰਘ ਕੈਰੋਂਵਾਲ, ਹੈਪੀ ਸਰਪੰਚ ਬਾਲੇਚੱਕ, ਭੁਪਿੰਦਰ ਸਿੰਘ ਗੋਹਲਵੜ ਸਰਪੰਚ, ਬਲਜੀਤ ਸਿੰਘ ਰਟੌਲ, ਨਿਸ਼ਾਨ ਸਿੰਘ ਤਰਨ ਤਾਰਨ, ਹਰਮਨ ਸਰਪੰਚ ਪਲਾਸੌਰ, ਸਰਬਜੀਤ ਸਿੰਘ ਮੈਂਬਰ, ਹਰਪ੍ਰੀਤ ਸਿੰਘ ਮੈਂਬਰ ਪੰਚਾਇਤ, ਪ੍ਰਦੀਪ ਸਿੰਘ, ਕੁਲਦੀਪ ਸਿੰਘ ਸਰਪੰਚ ਬਾਲੇਚੱਕ, ਜੱਸ ਤਰਨਤਾਰਨ, ਸਕੱਤਰ ਸਿੰਘ ਰਾਮਰੌਣੀ ਸਰਪੰਚ, ਤਲਵਿੰਦਰ ਸਿੰਘ ਭਲਵਾਨ ਪਲਾਸੌਰ, ਖੁਸ਼ਵੰਤ ਸਿੰਘ ਮੱਲ੍ਹੀ, ਬਾਬਾ ਪਵਨਜੀਤ ਸਿੰਘ, ਗੁਰਮੀਤ ਸਿੰਘ ਰਾਜੂ ਮਲ੍ਹੀਆ, ਰਜਿੰਦਰ ਭੰਡਾਰੀ, ਜਸਪਾਲ ਸਿੰਘ ਪਾਲਾ, ਸੁਖਜੀਤ ਸਿੰਘ ਸਪੋਕਸਪ੍ਰਸਨ, ਪ੍ਰਗਟ ਸਿੰਘ, ਡਾ. ਪ੍ਰਦੀਪ ਲਿਟਲ, ਯਸ਼ ਸ਼ਰਮਾ, ਗੌਰਵ ਵਰਮਾ, ਡਿੰਪੀ ਮਹੰਤ, ਤਰਸੇਮ ਲਾਲ, ਬਾਊ ਬਸੰਤ ਲਾਲ, ਮਲਕੀਤ ਸਿੰਘ ਮੀਤਾ, ਲੱਕੀ ਭੁੱਲਰ, ਇੰਸਪੈਕਟਰ ਅਮਰੀਕ ਸਿੰਘ, ਰਾਮ ਲਾਲ ਸਾਬਕਾ ਕੌਂਸਲਰ, ਨਿਸ਼ਾਨ ਸਿੰਘ, ਸਿਮਰਜੀਤ ਸਿੰਘ, ਗੁਰਸ਼ੇਰ ਸਿੰਘ, ਪ੍ਰੇਮ ਰਾਜਪੂਤ ਆਦਿ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਲ ਸ਼ਾਹਬਾਜਪੁਰ ਦੇ ਅੱਠ ਪਿੰਡਾਂ ’ਚ ਰਮਨਦੀਪ ਕੌਰ ਸੇਰੋਂ ਨੇ ਕੀਤਾ ਮੀਟਿੰਗਾਂ ਨੂੰ ਸੰਬੋਧਨ ਅਗਲੀ ਖ਼ਬਰ ਆਯੁਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਤਹਿਤ ਲਗਾਇਆ ਵਿਸ਼ੇਸ਼ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।