02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣਾ ਸਭ ਦੀ ਸਾਂਝੀ ਜ਼ਿੰਮੇਵਾਰੀ- ਸਰਵਨ ਸਿੰਘ ਧੁੰਨ

ਖੇਮਕਰਨ, 1 ਸਤੰਬਰ (ਰਾਕੇਸ਼ ਕੁਮਾਰ ਬਿੱਲਾ)–ਹਲਕਾ ਵਿਧਾਇਕ ਖੇਮਕਰਨ ਸਰਵਨ ਸਿੰਘ ਧੁੰਨ ਵਲੋਂ ਨਗਰ ਪੰਚਾਇਤ ਖੇਮਕਰਨ ਵਿਖੇ ਪੰਜਾਬ ਸਰਕਾਰ ਦੀ 10 ਰੋਜ਼ਾ ਸੂਬਾ ਪੱਧਰੀ ‘ਕਲੀਨ ਪੰਜਾਬ’ ਸਫ਼ਾਈ ਮੁਹਿੰਮ ਵਿੱਚ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਉਨ੍ਹਾਂ ਸਫ਼ਾਈ ਕਰਮੀਆਂ, ਮੈਂਬਰਾਂ ਅਤੇ ਸ਼ਹਿਰ ਵਾਸੀਆਂ ਸਮੇਤ ਪੂਰੀ ਸਰਗਰਮੀ ਨਾਲ ਸਫ਼ਾਈ ਮੁਹਿੰਮ ਵਿਚ ਹਿੱਸਾ ਲੈਂਦਿਆਂ ਸ਼ਹਿਰ ਨੂੰ ਕੂੜਾ-ਕਰਕਟ ਮੁਕਤ ਬਣਾਉਣ ਦਾ ਤਹੱਈਆ ਕੀਤਾ ।

ਨਗਰ ਪੰਚਾਇਤ ਖੇਮਕਰਨ ਵਿਖੇ ਸਫ਼ਾਈ ਮੁਹਿੰਮ ਵਿਚ ਸ਼ਮੂਲੀਅਤ ਕਰਦੇ ਹੋਏ ਵਿਧਾਇਕ ਸਰਵਨ ਸਿੰਘ ਧੁੰਨ। ਤਸਵੀਰ–ਬਿੱਲਾ 02-09-2026
ਖੇਮਕਰਨ, 1 ਸਤੰਬਰ (ਰਾਕੇਸ਼ ਕੁਮਾਰ ਬਿੱਲਾ)–ਹਲਕਾ ਵਿਧਾਇਕ ਖੇਮਕਰਨ ਸਰਵਨ ਸਿੰਘ ਧੁੰਨ ਵਲੋਂ ਨਗਰ ਪੰਚਾਇਤ ਖੇਮਕਰਨ ਵਿਖੇ ਪੰਜਾਬ ਸਰਕਾਰ ਦੀ 10 ਰੋਜ਼ਾ ਸੂਬਾ ਪੱਧਰੀ ‘ਕਲੀਨ ਪੰਜਾਬ’ ਸਫ਼ਾਈ ਮੁਹਿੰਮ ਵਿੱਚ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਉਨ੍ਹਾਂ ਸਫ਼ਾਈ ਕਰਮੀਆਂ, ਮੈਂਬਰਾਂ ਅਤੇ ਸ਼ਹਿਰ ਵਾਸੀਆਂ ਸਮੇਤ ਪੂਰੀ ਸਰਗਰਮੀ ਨਾਲ ਸਫ਼ਾਈ ਮੁਹਿੰਮ ਵਿਚ ਹਿੱਸਾ ਲੈਂਦਿਆਂ ਸ਼ਹਿਰ ਨੂੰ ਕੂੜਾ-ਕਰਕਟ ਮੁਕਤ ਬਣਾਉਣ ਦਾ ਤਹੱਈਆ ਕੀਤਾ । ਸਫ਼ਾਈ ਮੁਹਿੰਮ ਦੌਰਾਨ ਵਿਧਾਇਕ ਸਰਵਨ ਸਿੰਘ ਧੁੰਨ ਨੇ ਕਿਹਾ ਕਿ ਨਗਰ ਪੰਚਾਇਤ ਖੇਮਕਰਨ ਅਤੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣਾ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਪੰਜਾਬ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ । ਉਨ੍ਹਾਂ ਦੱਸਿਆ ਕਿ 8 ਸਤੰਬਰ ਤੱਕ ਚੱਲਣ ਵਾਲੀ ਇਸ ਮੁਹਿੰਮ ਦਾ ਉਦੇਸ਼ ਲੋਕਾਂ ਦੀ ਭਾਗੀਦਾਰੀ ਨਾਲ ਸ਼ਹਿਰਾਂ ਅਤੇ ਕਸਬਿਆਂ ਵਿਚ ਖੁੱਲ੍ਹੇ ਵਿੱਚ ਕੂੜਾ ਸੁੱਟਣ ਵਾਲੀਆਂ ਥਾਵਾਂ ਨੂੰ ਖ਼ਤਮ ਕਰਨਾ ਅਤੇ ਉਨ੍ਹਾਂ ਨੂੰ ਦੁਬਾਰਾ ਬਣਨ ਤੋਂ ਰੋਕਣਾ ਹੈ ਤਾਂ ਜੋ ਪੰਜਾਬ ਨੂੰ ਹੋਰ ਸਾਫ਼-ਸੁਥਰਾ ਅਤੇ ਸੁੰਦਰ ਬਣਾਇਆ ਜਾ ਸਕੇ। ਉਨ੍ਹਾਂ ਨੇ ਸਫ਼ਾਈ ਕਰਮੀਆਂ ਦੀ ਮਿਹਨਤ ਦਾ ਸਨਮਾਨ ਕਰਨ ’ਤੇ ਵੀ ਵਿਸ਼ੇਸ਼ ਜ਼ੋਰ ਦਿੱਤਾ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਕੂੜਾ ਗੈਰ-ਜ਼ਿੰਮੇਵਾਰਾਨਾ ਢੰਗ ਨਾਲ ਇਧਰ-ਉਧਰ ਨਾ ਸੁੱਟ ਕੇ ਸਫਾਈ ਕਰਮਚਾਰੀਆਂ ਦਾ ਸਹਿਯੋਗ ਕਰਨ ਅਤੇ ਸਫਾਈ ਮੁਹਿੰਮ ਵਿਚ ਯੋਗਦਾਨ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੂੜੇ ਦਾ ਨਿਪਟਾਰਾ ਜ਼ਿੰਮੇਵਾਰੀ ਨਾਲ ਕੀਤਾ ਜਾਵੇ ਅਤੇ ਜੋ ਥਾਵਾਂ ਸਾਫ਼ ਹੋ ਚੁੱਕੀਆਂ ਹਨ, ਉਨ੍ਹਾਂ ਥਾਵਾਂ ’ਤੇ ਮੁੜ ਕੂੜਾ ਸੁੱਟਣ ਤੋਂ ਗੁਰੇਜ਼ ਕੀਤਾ ਜਾਵੇ। ਇਸ ਮੌਕੇ ਪ੍ਰਧਾਨ ਕੁਲਤਾਰ ਸਿੰਘ, ਸੀਨੀਅਰ ਮੀਤ ਪ੍ਰਧਾਨ ਮੰਗਤ ਰਾਮ ਗੁਲਾਟੀ, ਚੇਅਰਮੈਨ ਮਾਰਕੀਟ ਕਮੇਟੀ ਖੇਮਕਰਨ ਭਗਵੰਤ ਸਿੰਘ ਅਤੇ ਹੋਰਨਾ ਸ਼ਖਸੀਅਤਾਂ ਨੇ ਵੀ ਸਫ਼ਾਈ ਮੁਹਿੰਮ ਵਿਚ ਆਪਣਾ ਯੋਗਦਾਨ ਪਾਇਆ।
ਪਿਛਲੀ ਖ਼ਬਰ ਬਾਬਾ ਬੁੱਢਾ ਕਾਲਜ ਬੀੜ ਸਾਹਿਬ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ ਅਗਲੀ ਖ਼ਬਰ ਬਾਬਾ ਜਸਪਾਲ ਸਿੰਘ ਪਾਲਾ ਦੇ ਘਰ ਬਿੱਲਾ ਸੇਰੋਂ ਦੁੱਖ ਪ੍ਰਗਟਾਉਣ ਪੁੱਜੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।