02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਕੌਂਸਲਰ ਸੇਖੋਂ ਨੇ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਪੱਟੀ, 1 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਾਰਡ ਨੰਬਰ 8 ਪੱਟੀ ਦੀਆਂ ਸੰਗਤਾਂ ਨੂੰ ਸ੍ਰੀ ਆਨੰਦਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਦੇ ਦਰਸ਼ਨਾਂ ਲਈ ਲੈ ਕੇ ਜਾਣ ਵਾਲੀ ਬੱਸ ਨੂੰ ਨਗਰ ਕੌਂਸਲਰ ਸੁਖਨਿੰਦਰ ਸਿੰਘ ਸੇਖੋਂ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਕੌਂਸਲਰ ਸੁਖਨਿੰਦਰ ਸਿੰਘ ਸੇਖੋਂ ਨੇ ਦੱਸਿਆ ਕਿ ਵਾਰਡ ਨੰਬਰ 8 ਦੀਆਂ ਸੰਗਤਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਇਹ ਬੱਸ ਰਵਾਨਾ ਕੀਤੀ ਗਈ ਹੈ।

ਅਜੀਤ ਡੈਸਕ 02-09-2026
ਪੱਟੀ, 1 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਾਰਡ ਨੰਬਰ 8 ਪੱਟੀ ਦੀਆਂ ਸੰਗਤਾਂ ਨੂੰ ਸ੍ਰੀ ਆਨੰਦਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਦੇ ਦਰਸ਼ਨਾਂ ਲਈ ਲੈ ਕੇ ਜਾਣ ਵਾਲੀ ਬੱਸ ਨੂੰ ਨਗਰ ਕੌਂਸਲਰ ਸੁਖਨਿੰਦਰ ਸਿੰਘ ਸੇਖੋਂ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਕੌਂਸਲਰ ਸੁਖਨਿੰਦਰ ਸਿੰਘ ਸੇਖੋਂ ਨੇ ਦੱਸਿਆ ਕਿ ਵਾਰਡ ਨੰਬਰ 8 ਦੀਆਂ ਸੰਗਤਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਇਹ ਬੱਸ ਰਵਾਨਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਯਾਤਰਾ ਦੌਰਾਨ ਸੰਗਤਾਂ ਦੇ ਆਉਣ-ਜਾਣ ਅਤੇ ਰਸਤੇ ਵਿਚ ਲੰਗਰ ਆਦਿ ਦਾ ਪ੍ਰਬੰਧ ਪੰਜਾਬ ਸਰਕਾਰ ਵਲੋਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੰਗਤਾਂ ਤਿੰਨ ਦਿਨਾਂ ਦੌਰਾਨ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਕੇ ਵਾਪਸ ਆਪਣੇ ਘਰਾਂ ਨੂੰ ਪਰਤਣਗੀਆਂ। ਇਸ ਮੌਕੇ ਇੰਦਰਪਾਲ ਸਿੰਘ ਸੀਨੀਅਰ ਆਗੂ, ਹਰਪ੍ਰੀਤ ਸਿੰਘ, ਕੁਲਦੀਪ ਸਿੰਘ ਰਾੜੀਆ, ਰਣਜੀਤ ਸਿੰਘ ਰਾੜੀਆ, ਗੁਰਲਾਲ ਸਿੰਘ ਸੇਖੋਂ, ਵੀਰ ਪ੍ਰਤਾਪ, ਡੋਗਰ ਸਿੰਘ, ਅਵਤਾਰ ਸਿੰਘ ਖਾਰੇ ਵਾਲੇ, ਸੰਦੀਪ ਕੁਮਾਰ ਸਮੇਤ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਬਿੱਲਾ ਸੇਰੋਂ ਨੇ ਪਿੰਡ ਮਾਣਕਦੇਕੇ ਵਿਖੇ ਸੰਗਤ ਦਰਸ਼ਨ ਦੌਰਾਨ ਲੋਕਾਂ ਨਾਲ ਕੀਤਾ ਰਾਬਤਾ ਅਗਲੀ ਖ਼ਬਰ ਹਲਕਾ ਵਿਧਾਇਕ ਸੰਧੂ ਦੀ ਅਗਵਾਈ ਹੇਠ ‘ਆਪ’ ਦੀ ਮਜ਼ਬੂਤੀ ਲਈ ਹਮੇਸ਼ਾ ਯਤਨਸ਼ੀਲ ਰਹਾਂਗਾ- ਅਮਨ ਗੰਡੀਵਿੰਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।