ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 11 ਵਿਅਕਤੀ ਗਿ੍ਫ਼ਤਾਰ—ਐੱਸ.ਐੱਸ.ਪੀ. ਲਾਂਬਾ
ਤਰਨ ਤਾਰਨ, 2 ਸਤੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਵੱਖ-ਵੱਖ ਥਾਵਾਂ ਤੋਂ ਨਸ਼ੀਲੇ ਪਦਾਰਥਾਂ ਸਮੇਤ 11 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.
ਐ
ਐੱਸ.ਐੱਸ.ਪੀ. ਸੁਰਿੰਦਰ ਲਾਂਬਾ
03-09-2026
ਤਰਨ ਤਾਰਨ, 2 ਸਤੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਵੱਖ-ਵੱਖ ਥਾਵਾਂ ਤੋਂ ਨਸ਼ੀਲੇ ਪਦਾਰਥਾਂ ਸਮੇਤ 11 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਦਰ ਤਰਨ ਤਾਰਨ ਦੇ ਇੰਸਪੈਕਟਰ ਬਲਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਕੰਵਲਜੀਤ ਸਿੰਘ ਪੁੱਤਰ ਸੂਰਤਾ ਸਿੰਘ ਵਾਸੀ ਵਾਂ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਖੇਮਕਰਨ ਦੇ ਐੱਸ.ਆਈ. ਜੈਪਾਲ ਸਿੰਘ ਨੇ ਗਸ਼ਤ ਦੌਰਾਨ ਸਾਰਜ ਸਿੰਘ ਪੁੱਤਰ ਬਾਦਲ ਸਿੰਘ ਵਾਸੀ ਮਸਤਗੜ, ਸਹਿਜਪਾਲ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਮਾਛੀਕੇ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਕੱਚਾ ਪੱਕਾ ਦੇ ਐੱਸ.ਆਈ. ਕ੍ਰਿਪਾਲ ਸਿੰਘ ਨੇ ਪੁੱਲ ਸੂਆ ਘੁਰਕਵਿੰਡ ਤੋਂ ਨਾਕਾਬੰਦੀ ਦੌਰਾਨ ਅੰਮ੍ਰਿਤਪਾਲ ਸਿੰਘ ਪੁੱਤਰ ਹੀਰਾ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਜਗਦੇਵ ਸਿੰਘ ਵਾਸੀਅਨ ਸਬਾਜਪੁਰ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 11 ਗ੍ਰਾਮ ਹੈਰੋਇਨ ਅਤੇ 1340 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਐੱਸ.ਆਈ. ਰੋਹਾਨ ਸਿੰਘ ਸੋਢੀ ਨੇ ਗਸ਼ਤ ਦੌਰਾਨ ਪਿੰਡ ਦਰਗਾਪੁਰ ਤੋਂ ਮਹਾਂਵੀਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਠੱਠੀਆ ਮਹੰਤਾਂ ਨੂੰ ਕਾਬੂ ਕਰਕੇ ਉਸ ਪਾਸੋਂ 9 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਿਟੀ ਤਰਨ ਤਾਰਨ ਦੇ ਐੱਸ.ਆਈ. ਅਮਰਜੀਤ ਸਿੰਘ ਨੇ ਗਸ਼ਤ ਦੌਰਾਨ ਰੋਹੀ ਪੱਟੜੀ ਜਮਸਤਪੁਰ ਮੋੜ ਤੋਂ ਮਨਦੀਪ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਤਰਨ ਤਾਰਨ ਨੂੰ ਕਾਬੂ ਕਰਕੇ ਉਸ ਪਾਸੋਂ 10 ਗ੍ਰਾਮ ਹੈਰੋਇਨ, 1200 ਰੁਪਏ ਦੀ ਡਰੱਗ ਮਨੀ ਅਤੇ ਇਲੈਕਟ੍ਰੋਨਿਕ ਕੰਡਾ ਬਰਾਮਦ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਿਟੀ ਤਰਨ ਤਾਰਨ ਦੇ ਏ.ਐੱਸ.ਆਈ. ਮਨਜੀਤ ਕੌਰ ਨੇ ਮੜੀਆਂ ਮੁਰਾਦਪੁਰਾ ਤਰਨ ਤਾਰਨ ਤੋਂ ਖੁਸ਼ੀ ਪੁੱਤਰੀ ਰਾਮ ਲੁਭਾਇਆ ਵਾਸੀ ਮਕਬੂਲਪੁਰਾ ਅੰਮ੍ਰਿਤਸਰ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ.ਐੱਸ.ਆਈ. ਕੁਲਵਿੰਦਰ ਸਿੰਘ ਨੇ ਪੁੱਲ ਸੂਆ ਪੱਟੜੀ ਤਲਵੰਡੀ ਤੋਂ ਗੁਰਲਾਲ ਸਿੰਘ ਪੁੱਤਰ ਬਗੀਚਾ ਸਿੰਘ ਵਾਸੀ ਬੰਗਲਾ ਰਾਏ ਅਤੇ ਨਿਰਮਲ ਸਿੰਘ ਪੁੱਤਰ ਕੰਸਾ ਸਿੰਘ ਵਾਸੀ ਭਾਈ ਲੱਧੂ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਖਾਲੜਾ ਦੇ ਏ.ਐੱਸ.ਆਈ. ਬਲਵਿੰਦਰ ਸਿੰਘ ਨੇ ਸੂਚਨਾ ਦੇ ਅਧਾਰ ’ਤੇ ਕੀਤੀ ਨਾਕਾਬੰਦੀ ਦੌਰਾਨ ਧੰਨਾ ਸਿੰਘ ਪੁੱਤਰ ਫੌਜਾ ਸਿੰਘ ਵਾਸੀ ਥੇਹਕੱਲਾ ਨੂੰ ਕਾਬੂ ਕਰਕੇ ਉਸ ਪਾਸੋਂ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਐੱਸ.ਐੱਸ.ਪੀ. ੁਸਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ.ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਹੈ।