03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਐਤਵਾਰ ਨੂੰ ਲੱਗ ਰਹੇ ਵਿਸ਼ੇਸ਼ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਵਿਦਿਆਰਥੀ - ਸਵੀਪ ਨੋਡਲ ਅਫ਼ਸਰ ਰਜਿੰਦਰ ਕੌਰ

ਤਰਨ ਤਾਰਨ, 2 ਸਤੰਬਰ (ਇਕਬਾਲ ਸਿੰਘ ਸੋਢੀ)-ਲੋਕਤੰਤਰ ਦੀ ਮਜ਼ਬੂਤੀ ਲਈ ਚੱਲ ਰਹੀ ਵੋਟਰ ਸੂਚੀ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ. ਆਈ.

ਅਜੀਤ ਡੈਸਕ 03-09-2026
ਤਰਨ ਤਾਰਨ, 2 ਸਤੰਬਰ (ਇਕਬਾਲ ਸਿੰਘ ਸੋਢੀ)-ਲੋਕਤੰਤਰ ਦੀ ਮਜ਼ਬੂਤੀ ਲਈ ਚੱਲ ਰਹੀ ਵੋਟਰ ਸੂਚੀ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ-2026) ਤਹਿਤ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ)-ਕਮ-ਨੋਡਲ ਅਫ਼ਸਰ ਸਵੀਪ ਰਜਿੰਦਰ ਕੌਰ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ ਨੂੰ ਵਿਸ਼ੇਸ਼ ਸੰਦੇਸ਼ ਦਿੰਦਿਆਂ ਕਿਹਾ ਗਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਪੂਰੇ ਪੰਜਾਬ ਵਿਚ ਵੋਟਰ ਸੂਚੀਆਂ ਨੂੰ ਸ਼ੁੱਧ ਅਤੇ ਪਾਰਦਰਸ਼ੀ ਬਣਾਉਣ ਲਈ ਐਸ.ਆਈ.ਆਰ-2026 ਦਾ ਵੱਡਾ ਉਪਰਾਲਾ ਜਾਰੀ ਹੈ। ਜਾਰੀ ਸ਼ਡਿਊਲ ਅਨੁਸਾਰ ਮਿਤੀ 13 ਅਗਸਤ 2026 ਨੂੰ ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕੀਤੀ ਜਾ ਚੁੱਕੀ ਹੈ ਅਤੇ 13 ਅਗਸਤ ਤੋਂ 12 ਸਤੰਬਰ 2026 ਤੱਕ ਵੋਟਰ ਆਪਣੇ ਦਾਅਵੇ ਅਤੇ ਇਤਰਾਜ ਫਾਰਮ ਨੰਬਰ 6, 6-ਏ, 7 ਅਤੇ 8 ਰਾਹੀਂ ਆਨਲਾਈਨ ਅਤੇ ਆਫਲਾਈਨ ਦਰਜ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਪੋਲਿੰਗ ਸਟੇਸ਼ਨਾਂ ’ਤੇ 6 ਸਤੰਬਰ 2026 ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਵਿਸ਼ੇਸ਼ ਕੈਂਪਾਂ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਵਿਚ ਸਮੂਹ ਬੀ.ਐਲ.ਓਜ਼ ਆਪਣੇ-ਆਪਣੇ ਬੂਥਾਂ ’ਤੇ ਮੌਜੂਦ ਰਹਿ ਕੇ ਵੋਟਰਾਂ ਨੂੰ ਨੋਟਿਸ ਫਾਰਮ ਅਤੇ ਦਾਅਵੇ-ਇਤਰਾਜ ਸੰਬੰਧੀ ਹਰ ਲੋੜੀਂਦੀ ਜਾਣਕਾਰੀ ਅਤੇ ਸਹਾਇਤਾ ਪ੍ਰਦਾਨ ਕਰਨਗੇ। ਉਨ੍ਹਾਂ ਨੇ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਯੋਗਤਾ ਮਿਤੀ 1 ਅਕਤੂਬਰ 2026 ਦੇ ਆਧਾਰ ’ਤੇ ਜਿਸ ਵੀ ਨਾਗਰਿਕ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੋ ਗਈ ਹੈ, ਉਹ ਆਪਣੀ ਵੋਟ ਬਣਾਉਣਾ ਯਕੀਨੀ ਬਣਾਉਣ। ਨਵੀਂ ਵੋਟ ਬਣਾਉਣ ਲਈ ਫਾਰਮ ਨੰਬਰ 6 ਅਤੇ ਵੋਟਰ ਕਾਰਡ ਵਿਚ ਕਿਸੇ ਵੀ ਤਰ੍ਹਾਂ ਦੀ ਦਰੁਸਤੀ ਲਈ ਫਾਰਮ ਨੰਬਰ 8 ਭਰਿਆ ਜਾਵੇ। 02 ਟੀ.ਟੀ. 15 ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ)-ਕਮ-ਨੋਡਲ ਅਫ਼ਸਰ ਸਵੀਪ ਰਜਿੰਦਰ ਕੌਰ।
ਪਿਛਲੀ ਖ਼ਬਰ ਪਰਮਜੀਤ ਸਿੰਘ ਮੁੰਡਾਪਿੰਡ ਦੇ ਅਕਾਲ ਚਲਾਣੇ ’ਤੇ ਸਾ.ਵਿਧਾਇਕ ਰਵਿੰਦਰ ਬ੍ਰਹਮਪੁਰਾ ਨੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਅਗਲੀ ਖ਼ਬਰ ਸੇਂਟ ਸੋਂਲਜਰ ਡਿਵਾਇਨ ਪਬਲਿਕ ਸਕੂਲ ਵੇਈਂਪੂਈਂ ਵਲੋਂ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਓਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।