04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਥਾਣਾ ਸਿਟੀ ਪੁਲਿਸ ਵਲੋਂ ਜੂਆ ਖਿਡਾ ਰਹੇ 8 ਵਿਅਕਤੀ ਗ੍ਰਿਫ਼ਤਾਰ

ਤਰਨ ਤਾਰਨ, 3 ਸਤੰਬਰ (ਹਰਿੰਦਰ ਸਿੰਘ)— ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਲਾਟਰੀ ਦੀਆਂ ਦੁਕਾਨਾਂ ਖੋਲ ਕੇ ਜੂਆ ਖ਼ਿਡਾਉਣ ਵਾਲੇ 8 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਤਰਨ ਤਾਰਨ ਦੇ ਏ.

ਅਜੀਤ ਡੈਸਕ 04-09-2026
ਤਰਨ ਤਾਰਨ, 3 ਸਤੰਬਰ (ਹਰਿੰਦਰ ਸਿੰਘ)— ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਲਾਟਰੀ ਦੀਆਂ ਦੁਕਾਨਾਂ ਖੋਲ ਕੇ ਜੂਆ ਖ਼ਿਡਾਉਣ ਵਾਲੇ 8 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਤਰਨ ਤਾਰਨ ਦੇ ਏ.ਐੱਸ.ਆਈ. ਮਲਕੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਸਤਪਾਲ ਸਿੰਘ ਉਰਫ ਸੇਠੀ ਪੁੱਤਰ ਸ਼ੇਰ ਸਿੰਘ ਵਾਸੀ ਘਾਟੀ ਬਾਜ਼ਾਰ ਗੁਰੂ ਕਾ ਖੂਹ ਤਰਨ ਤਾਰਨ, ਇੰਦਰਜੀਤ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਰੋਡੂਪੁਰ ਮੁਹੱਲਾ, ਗੁਰਪ੍ਰੀਤ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਮੁਹੱਲਾ ਨਾਨਕਸਰ ਤਰਨ ਤਾਰਨ, ਭੁਪਿੰਦਰ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਮੁਹੱਲਾ ਨਾਨਕਸਰ ਤਰਨ ਤਾਰਨ, ਰਾਜ ਕੁਮਾਰ ਵਾਸੀ ਜਗਦੇਵ ਮਾਰਕੀਟ, ਵਿਜੇ ਕੁਮਾਰ ਪੁੱਤਰ ਮੋਹਨ ਲਾਲ ਚਮਕ ਵਾਸੀ ਮੁਹੱਲਾ ਗੋਕਲਪੁਰਾ, ਨਰਿੰਦਰਪਾਲ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਆਦਰਸ਼ ਨਗਰ ਮੁਹੱਲਾ ਗੋਕਲਪੁਰਾ ਤਰਨ ਤਾਰਨ, ਗੁਰਪ੍ਰੀਤ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਕੰਗ ਜੋ ਕਿ ਲਾਟਰੀ ਦੀਆਂ ਦੁਕਾਨਾਂ ਚਲਾ ਰਹੇ ਹਨ ਅਤੇ ਲੋਕਾਂ ਨੂੰ 10 ਰੁਪਏ ਲਗਾ ਕੇ ਲਾਟਰੀ ਦੇ 100 ਰੁਪਏ ਨਿਕਲਣ ਦੀ ਗਾਰੰਟੀ ਦੇ ਕੇ ਪਰਚੀ ’ਤੇ ਨੰਬਰ ਲਗਾ ਕੇ ਸਾਜਿਸ਼ ਕਰਕੇ ਭੋਲੇ ਭਾਲੇ ਲੋਕਾਂ ਨਾਲ ਧੋਖਾਧੜੀ ਕਰ ਰਹੇ ਹਨ ਅਤੇ ਲੋਕਾਂ ਨੂੰ ਵੱਧ ਪੈਸਿਆਂ ਦਾ ਲਾਲਚ ਦੇ ਕੇ ਜੂਆ ਖਿਡਾ ਰਹੇ ਹਨ ਤਾਂ ਤੁਰੰਤ ਉਨ੍ਹਾਂ ਪੁਲਿਸ ਪਾਰਟੀ ਸਮੇਤ ਉਕਤ ਵਿਅਕਤੀਆਂ ਦੀਆਂ ਦੁਕਾਨਾਂ ਉਪਰ ਛਾਪੇਮਾਰੀ ਦੌਰਾਨ ਉਨ੍ਹਾਂ ਨੂੰ ਦੜੇ ਸੱਟੇ ਦੀ ਪਰਚੀ ਲਗਾਉਂਦੇ ਹੋਏ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ ਰੱਖੜ ਪੁੰਨਿਆ ਮੌਕੇ ਕਾਂਗਰਸ ਪਾਰਟੀ ਦੀ ਹੋਈ ਕਾਨਫ਼ਰੰਸ ਨੇ ਭਲਾਈਪੁਰ ਦਾ ਸਿਆਸੀ ਕੱਦ ਉੱਚਾ ਕੀਤਾ- ਕਾਂਗਰਸੀ ਆਗੂ ਅਗਲੀ ਖ਼ਬਰ ਵਿਅਕਤੀ ਨੂੰ ਸੱਟਾਂ ਮਾਰਨ ’ਤੇ ਤਿੰਨ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।