ਬੀਕੇਯੂ ਉਗਰਾਹਾਂ ਵਲੋਂ 5 ਸਤੰਬਰ ਨੂੰ ਉੱਚ ਅਧਿਕਾਰੀ ਦਾ ਘਿਰਾਓ ਕੀਤਾ ਜਾਵੇਗਾ
ਤਰਨ ਤਾਰਨ, 3 ਸਤੰਬਰ (ਹਰਿੰਦਰ ਸਿੰਘ)-ਸਤੰਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਤਰਨ ਤਾਰਨ ਵਲੋਂ ਜ਼ਿਲ੍ਹਾ ਪ੍ਰਧਾਨ ਗੁਰਬਾਜ਼ ਸਿੰਘ ਸਿੱਧਵਾਂ ਦੀ ਅਗਵਾਈ ਹੇਠ ਮੋਰਚਾ ਪੰਜਵੇਂ ਦਿਨ ਵੀ ਜਾਰੀ। ਇਸ ਮੌਕੇ ਆਗੂਆਂ ਨੇ ਕਿਹਾ ਕਿ ਭਾਰਤ-ਅਮਰੀਕਾ ਵਪਾਰ ਸਮਝੌਤਾ ਵਾਰਤਾ ਰੱਦ ਕਰਵਾਉਣ, ਸਾਮਰਾਜੀ ਮੁਲਕਾਂ ਨਾਲ ਕੀਤੀਆਂ ਲੋਕ ਵਿਰੋਧੀ ਸੰਧੀਆਂ ਰੱਦ ਕਰਵਾਉਣ, ਲੈਂਡ ਪੂਲਿੰਗ ਨੀਤੀ, ਕਰਜ਼ਾ ਮੁਕਤੀ, ਕਾਰਪੋਰੇਟ ਘਰਾਣਿਆਂ ਵਲੋਂ ਲੋਕਾਂ ਦੀ ਕੀਤੀ ਜਾ ਰਹੀ ਲੁੱਟ ਬੰਦ ਕਰਵਾਉਣ, ਜ਼ਮੀਨਾਂ ਦੀ ਮਾਲਕੀ ਬਣਾਉਣ ਅਤੇ ਬਚਾਉਣ ਸਮੇਤ ਕਿਸਾਨਾਂ-ਮਜ਼ਦੂਰਾਂ ਦੀਆਂ ਭੱਖਦੀਆਂ ਮੰਗਾਂ ਦੇ ਹੱਲ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸੂਬੇ ਵਿਚ ਦਰਜਨਾਂ ਜ਼ਿਲ੍ਹਾ ਹੈਡਕੁਆਟਰਾਂ ’ਤੇ ਅਣਮਿੱਥੇ ਸਮੇਂ ਲਈ ਪੱਕੇ ਮੋਰਚੇ ਚੱਲ ਰਹੇ ਹਨ ।
ਤਰਨ ਤਾਰਨ, 3 ਸਤੰਬਰ (ਹਰਿੰਦਰ ਸਿੰਘ)-ਸਤੰਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਤਰਨ ਤਾਰਨ ਵਲੋਂ ਜ਼ਿਲ੍ਹਾ ਪ੍ਰਧਾਨ ਗੁਰਬਾਜ਼ ਸਿੰਘ ਸਿੱਧਵਾਂ ਦੀ ਅਗਵਾਈ ਹੇਠ ਮੋਰਚਾ ਪੰਜਵੇਂ ਦਿਨ ਵੀ ਜਾਰੀ। ਇਸ ਮੌਕੇ ਆਗੂਆਂ ਨੇ ਕਿਹਾ ਕਿ ਭਾਰਤ-ਅਮਰੀਕਾ ਵਪਾਰ ਸਮਝੌਤਾ ਵਾਰਤਾ ਰੱਦ ਕਰਵਾਉਣ, ਸਾਮਰਾਜੀ ਮੁਲਕਾਂ ਨਾਲ ਕੀਤੀਆਂ ਲੋਕ ਵਿਰੋਧੀ ਸੰਧੀਆਂ ਰੱਦ ਕਰਵਾਉਣ, ਲੈਂਡ ਪੂਲਿੰਗ ਨੀਤੀ, ਕਰਜ਼ਾ ਮੁਕਤੀ, ਕਾਰਪੋਰੇਟ ਘਰਾਣਿਆਂ ਵਲੋਂ ਲੋਕਾਂ ਦੀ ਕੀਤੀ ਜਾ ਰਹੀ ਲੁੱਟ ਬੰਦ ਕਰਵਾਉਣ, ਜ਼ਮੀਨਾਂ ਦੀ ਮਾਲਕੀ ਬਣਾਉਣ ਅਤੇ ਬਚਾਉਣ ਸਮੇਤ ਕਿਸਾਨਾਂ-ਮਜ਼ਦੂਰਾਂ ਦੀਆਂ ਭੱਖਦੀਆਂ ਮੰਗਾਂ ਦੇ ਹੱਲ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸੂਬੇ ਵਿਚ ਦਰਜਨਾਂ ਜ਼ਿਲ੍ਹਾ ਹੈਡਕੁਆਟਰਾਂ ’ਤੇ ਅਣਮਿੱਥੇ ਸਮੇਂ ਲਈ ਪੱਕੇ ਮੋਰਚੇ ਚੱਲ ਰਹੇ ਹਨ । ਅੱਜ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਭੁਪਿੰਦਰ ਸਿੰਘ ਠੱਠੀਆਂ, ਦਲੇਰ ਸਿੰਘ ਰਾਜੋਕੇ, ਸੁਖਵੰਤ ਸਿੰਘ ਵਲਟੋਹਾ, ਹਰਦੀਪ ਸਿੰਘ ਜੌੜਾ, ਜਥੇਦਾਰ ਸੁਲੱਖਣ ਸਿੰਘ ਮੰਡਾਲਾ, ਜਥੇਦਾਰ ਸੰਤੋਖ ਸਿੰਘ ਪੱਟੀ ਸਮੇਤ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ 5 ਸਤੰਬਰ ਨੂੰ ਜ਼ਿਲ੍ਹਾ ਤਰਨ ਤਾਰਨ ਦੇ ਕਿਸੇ ਉੱਚ ਅਧਿਕਾਰੀ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਬੁਲਾਰਿਆਂ ਨੇ ਥਾਂ-ਥਾਂ ਡਰੋਨਾਂ ਜਾਂ ਹੋਰ ਢੰਗਾਂ ਰਾਹੀਂ ਕੀਤੇ ਜਾ ਰਹੇ ਸਰਵ੍ਹੇ ਸੰਬੰਧੀ ਪੰਜਾਬ ਸਰਕਾਰ ਨੂੰ ਨੀਤੀ ਬਿਆਨ ਜਾਰੀ ਕਰਨ ਦੀ ਮੰਗ ਕੀਤੀ, ਨਹੀਂ ਤਾਂ ਸਰਵੇ ਕਰਨ ਆਏ ਅਧਿਕਾਰੀਆਂ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਇੰਦਰਜੀਤ ਸਿੰਘ ਮਾੜੀ ਮੇਘਾ, ਦਰਬਾਰਾ ਸਿੰਘ ਵਲਟੋਹਾ, ਸੁਖਬੀਰ ਸਿੰਘ ਗੱਗੋਬੂਹਾ, ਬਾਬਾ ਕਾਲਾ ਸਿੰਘ ਝਬਾਲ, ਸੋਹਣ ਸਿੰਘ ਸਭਰਾ, ਕਰਮਜੀਤ ਸਿੰਘ ਸਭਰਾ, ਤਰਸੇਮ ਸਿੰਘ ਕੁਹਾੜਕਾ, ਬਲਵਿੰਦਰ ਸਿੰਘ ਲਾਡੀ ਮਾੜੀਮੇਘਾ, ਮਲਕੀਤ ਸਿੰਘ, ਦਿਲਬਾਗ ਸਿੰਘ ਸਮੇਤ ਵੱਡੀ ਗਿਣਤੀ ਕਿਸਾਨ ਮਜ਼ਦੂਰ ਸ਼ਾਮਿਲ ਸਨ।