05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਸ਼ਹਿਰ ਦੇ ਵੱਖ-ਵੱਖ ਮੰਦਰਾਂ ’ਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਧੂਮਧਾਮ ਤੇ ਸ਼ਰਧਾਪੂਰਵਕ ਮਨਾਈ ਸਵੇਰ ਤੋਂ ਹੀ ਸ਼ਰਧਾਲੂਆਂ ਦਾ ਮੰਦਰਾਂ ’ਚ ਲੱਗਾ ਤਾਂਤਾ, ਪੁਲਿਸ ਵਲੋਂ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ

ਤਰਨ ਤਾਰਨ, 4 ਸਤੰਬਰ (ਹਰਿੰਦਰ ਸਿੰਘ)—ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਲੈ ਕੇ ਤਰਨ ਤਾਰਨ ਸ਼ਹਿਰ ਦੇ ਵੱਖ-ਵੱਖ ਮੰਦਰਾਂ ਵਿਚ ਅੱਜ ਸਵੇਰੇ ਤੋਂ ਹੀ ਵੱਡੀ ਗਿਣਤੀ ਵਿਚ ਭਗਤਾਂ ਵਲੋਂ ਮੰਦਰ ਵਿਚ ਪਹੁੰਚ ਕੇ ਮੱਥਾ ਟੇਕਿਆ ਗਿਆ। ਮੰਦਰ ਪ੍ਰਬੰਧਕਾਂ ਵਲੋਂ ਵੀ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਰੰਗ ਬਿਰੰਗੀਆਂ ਲਾਈਟਾਂ ਅਤੇ ਫੁੱਲਾਂ ਨਾਲ ਮੰਦਰਾਂ ਦੀ ਸਜਾਵਟ ਕੀਤੀ ਗਈ ਸੀ ਜੋ ਕਿ ਦੇਖਣਯੋਗ ਸੀ।

ਅਜੀਤ ਡੈਸਕ 05-09-2026
ਤਰਨ ਤਾਰਨ, 4 ਸਤੰਬਰ (ਹਰਿੰਦਰ ਸਿੰਘ)—ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਲੈ ਕੇ ਤਰਨ ਤਾਰਨ ਸ਼ਹਿਰ ਦੇ ਵੱਖ-ਵੱਖ ਮੰਦਰਾਂ ਵਿਚ ਅੱਜ ਸਵੇਰੇ ਤੋਂ ਹੀ ਵੱਡੀ ਗਿਣਤੀ ਵਿਚ ਭਗਤਾਂ ਵਲੋਂ ਮੰਦਰ ਵਿਚ ਪਹੁੰਚ ਕੇ ਮੱਥਾ ਟੇਕਿਆ ਗਿਆ। ਮੰਦਰ ਪ੍ਰਬੰਧਕਾਂ ਵਲੋਂ ਵੀ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਰੰਗ ਬਿਰੰਗੀਆਂ ਲਾਈਟਾਂ ਅਤੇ ਫੁੱਲਾਂ ਨਾਲ ਮੰਦਰਾਂ ਦੀ ਸਜਾਵਟ ਕੀਤੀ ਗਈ ਸੀ ਜੋ ਕਿ ਦੇਖਣਯੋਗ ਸੀ। ਤਰਨ ਤਾਰਨ ਸ਼ਹਿਰ ਦੇ ਵੱਖ-ਵੱਖ ਮੰਦਰਾਂ ਸ੍ਰੀ ਠਾਕੁਰ ਦੁਆਰਾ ਮਦਨ ਮੋਹਨ ਮੰਦਰ, ਸ੍ਰੀ ਸ਼ਿਵਾਲਾ ਮੰਦਰ, ਸ੍ਰੀ ਚਿੰਤਪੂਰਨੀ ਮੰਦਰ, ਮਾਤਾ ਕੌਲਾ ਦੇਵੀ ਮੰਦਰ, ਸ੍ਰੀ ਇਛਾਪੂਰਨੀ ਸ਼ਨੀਧਾਮ ਮੰਦਰ, ਸ੍ਰੀ ਜਵਾਲਾ ਮੁਖੀ ਮੰਦਰ, ਮਾਤਾ ਨੀਲਮ ਦੇਵਾ ਮੰਦਰ ਆਦਿ ਤੋਂ ਇਲਾਵਾ ਸ਼ਹਿਰ ਦੇ ਹੋਰਨਾ ਮੰਦਰਾਂ ਵਿਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਧੂਮਧਾਮ ਤੇ ਸ਼ਰਧਾਪੂਰਵਕ ਮਨਾਇਆ ਗਿਆ। ਵੱਖ-ਵੱਖ ਭਜਨ ਮੰਡਲੀਆਂ ਵਲੋਂ ਸ੍ਰੀ ਕ੍ਰਿਸ਼ਨ ਮਹਾਰਾਜ ਜੀ ਦੀ ਮਹਿਮਾ ਦਾ ਗੁਣਗਾਨ ਕਰਕੇ ਆਈਆਂ ਹੋਈਆਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਭਗਤਾਂ ਵਲੋਂ ਆਪਣੇ ਬੱਚਿਆਂ ਨੂੰ ਵੀ ਸ੍ਰੀ ਕ੍ਰਿਸ਼ਨ ਜੀ ਦੀ ਵੇਸ਼ਭੂਸ਼ਾ ਵਿਚ ਸਜਾ ਕੇ ਮੰਦਰ ਵਿਚ ਲਿਆਂਦਾ ਗਿਆ ਜੋ ਕਿ ਮਨਮੋਹਕ ਦ੍ਰਿਸ਼ ਪੇਸ਼ ਕਰ ਰਹੇ ਹਨ। ਮੰਦਰਾਂ ਵਿਚ ਵੱਖ-ਵੱਖ ਪਕਵਾਨਾਂ ਦੇ ਲੰਗਰ ਭੰਡਾਰੇ ਸੰਗਤਾਂ ਲਈ ਅਤੁੱਟ ਵਰਤਾਏ ਗਏ। ਇਸ ਤੋਂ ਇਲਾਵਾ ਸ਼ਹਿਰ ਵਿਚ ਵੀ ਦੁਕਾਨਦਾਰਾਂ ਅਤੇ ਲੋਕਾਂ ਵਲੋਂ ਲੰਗਰ ਭੰਡਾਰੇ ਲਗਾਏ ਹੋਏ ਸਨ। ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮੌਕੇ ਥਾਣਾ ਸਿਟੀ ਤਰਨ ਤਾਰਨ ਦੇ ਐੱਸ.ਐੱਚ.ਓ. ਪਰਮਜੀਤ ਸਿੰਘ ਵਿਰਦੀ ਦੀ ਅਗਵਾਈ ਹੇਠ ਪੁਲਿਸ ਵਲੋਂ ਸੁਰੱਖਿਆ ਦੇ ਪੁਖ਼ਤਾ ਇਤਜਾਮ ਕੀਤੇ ਹੋਏ ਸਨ ਅਤੇ ਵੱਖ-ਵੱਖ ਮੰਦਰਾਂ ਵਿਚ ਪੁਲਿਸ ਮੁਲਾਜ਼ਮਾਂ ਅਤੇ ਮਹਿਲਾ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਹੋਇਆ ਸੀ।
ਪਿਛਲੀ ਖ਼ਬਰ ਵਿਦੇਸ਼ ਭੇਜਣ ਦੇ ਨਾਂਅ ’ਤੇ ਵਿਅਕਤੀ ਨਾਲ 25 ਲੱਖ ਦੀ ਠੱਗੀ ਅਗਲੀ ਖ਼ਬਰ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਮੋਟਰਸਾਈਕਲ ਚੋਰੀ ਕਰਦਾ ਹੋਇਆ ਨੌਜਵਾਨ। ਸਿਮਰਨ ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।