05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਆਗਾਮੀ ਚੋਣਾਂ ’ਚ ਕਾਂਗਰਸ ਪਾਰਟੀ ਇਤਿਹਾਸਕ ਜਿੱਤ ਪ੍ਰਾਪਤ ਕਰੇਗੀ - ਜਸਪਾਲ ਸਿੰਘ ਪਾਲਾ

ਤਰਨ ਤਾਰਨ, 4 ਸਤੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਪ੍ਰਧਾਨ ਕਾਂਗਰਸ ਰਾਜਬੀਰ ਸਿੰਘ ਭੁੱਲਰ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਜ਼ਿਲ੍ਹੇ ਵਿਚ ਮਜ਼ਬੂਤੀ ਵੱਲ ਵੱਧ ਰਹੀ ਹੈ ਅਤੇ ਵੱਡੀ ਗਿਣਤੀ ਵਿਚ ਲੋਕ ਉਨ੍ਹਾਂ ਦੀ ਅਗਵਾਈ ਵਿਚ ਵੱਖ-ਵੱਖ ਪਾਰਟੀਆਂ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ, ਜਿਸ ਤੋਂ ਸਾਫ ਜਾਹਿਰ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਇਤਿਹਾਸਕ ਜਿੱਤ ਪ੍ਰਾਪਤ ਕਰੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸ਼ਹਿਰੀ ਜਨਰਲ ਸਕੱਤਰ ਜਸਪਾਲ ਸਿੰਘ ਪਾਲਾ ਨੇ ਗੱਲਬਾਤ ਦੌਰਾਨ ਕੀਤਾ।

ਅਜੀਤ ਡੈਸਕ 05-09-2026
ਤਰਨ ਤਾਰਨ, 4 ਸਤੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਪ੍ਰਧਾਨ ਕਾਂਗਰਸ ਰਾਜਬੀਰ ਸਿੰਘ ਭੁੱਲਰ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਜ਼ਿਲ੍ਹੇ ਵਿਚ ਮਜ਼ਬੂਤੀ ਵੱਲ ਵੱਧ ਰਹੀ ਹੈ ਅਤੇ ਵੱਡੀ ਗਿਣਤੀ ਵਿਚ ਲੋਕ ਉਨ੍ਹਾਂ ਦੀ ਅਗਵਾਈ ਵਿਚ ਵੱਖ-ਵੱਖ ਪਾਰਟੀਆਂ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ, ਜਿਸ ਤੋਂ ਸਾਫ ਜਾਹਿਰ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਇਤਿਹਾਸਕ ਜਿੱਤ ਪ੍ਰਾਪਤ ਕਰੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸ਼ਹਿਰੀ ਜਨਰਲ ਸਕੱਤਰ ਜਸਪਾਲ ਸਿੰਘ ਪਾਲਾ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਹੀ ਪੰਜਾਬ ਦੀ ਭਲਾਈ ਲਈ ਕਾਰਜ ਕੀਤੇ ਹਨ ਅਤੇ ਜਦੋਂ ਵੀ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣੀ, ਉਦੋਂ ਲੋਕਾਂ ਨੂੰ ਸਹੂਲਤਾਂ ਨਾਲ ਨਿਵਾਜਿਆ ਗਿਆ ਸੀ। ਪਾਲਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਵਲੋਂ ਜ਼ਿਲ੍ਹੇ ਵਿਚ ਲੋਕ ਮੀਟਿੰਗਾਂ ਕਰਕੇ ਲੋਕਾਂ ਨੂੰ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ, ਜਿਸ ਤੋਂ ਪ੍ਰਭਾਵਿਤ ਹੋ ਕੇ ਲੋਕ ਖਾਸ ਕਰਕੇ ਵੱਖ-ਵੱਖ ਰਿਵਾਇਤੀ ਪਾਰਟੀਆਂ ਦੇ ਆਗੂਆਂ ਵਲੋਂ ਕਾਂਗਰਸ ਵਿਚ ਸ਼ਮੂਲੀਅਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 2027 ਵਿਚ ਲੋਕ ਕਾਂਗਰਸ ਦੀ ਸਰਕਾਰ ਵੇਖਣ ਨੂੰ ਉਤਾਵਲੇ ਹੋ ਰਹੇ ਹਨ ਕਿਉਂਕਿ ਦੂਸਰੀਆਂ ਪਾਰਟੀਆਂ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ।
ਪਿਛਲੀ ਖ਼ਬਰ ਜਮਹੂਰੀ ਕਿਸਾਨ ਸਭਾ ਪੰਜਾਬ ਦੀ ਮੀਟਿੰਗ ਹੋਈ ਅਗਲੀ ਖ਼ਬਰ ਸਾਂਝਾ ਮੁਲਾਜ਼ਮ ਮੰਚ ਵਲੋਂ ਸੰਘਰਸ਼ਾਂ ਦਾ ਕੀਤਾ ਐਲਾਨ 8 ਨੂੰ ਡੀ.ਸੀ. ਦਫ਼ਤਰ ਕੀਤਾ ਜਾਵੇਗਾ ਰੋਸ ਮੁਜ਼ਹਰਾ 12 ਸਤੰਬਰ ਨੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।