ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਕਰਵਾਈ ਗਈ ਕਾਨਫ਼ਰੰਸ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਮੁੱਢ ਬੰਨ੍ਹਿਆ - ਜਲਾਲਉਸਮਾ, ਜਥੇਦਾਰ ਭਲਾਈਪੁਰ
ਮੀਆਂਵਿੰਡ, 4 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)-ਹਲਕਾ ਬਾਬਾ ਬਕਾਲਾ ਦੇ ਪਿੰਡ ਖੋਜਕੀਪੁਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਅਹਿਮ ਮੀਟਿੰਗ ਗੁਰਪ੍ਰੀਤ ਸਿੰਘ ਅਤੇ ਜਸਵੰਤ ਸਿੰਘ ਦੇ ਗ੍ਰਹਿ ਵਿਖੇ ਹੋਈ। ਇਸ ਮੀਟਿੰਗ ਵਿਚ ਪਹੁੰਚੇ ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਮਰਜੀਤ ਸਿੰਘ ਭਲਾਈਪੁਰ ਵਲੋਂ ਅਕਾਲੀ ਵਰਕਰਾਂ ਨਾਲ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਬੂਥ ਪੱਧਰ ਤੱਕ ਹਰ ਪਿੰਡ, ਹਰ ਵਰਕਰ ਨਾਲ ਸੰਪਰਕ ਕਰਕੇ ਪਾਰਟੀ ਦੀ ਚੜ੍ਹਦੀ ਕਲਾ ਲਈ ਤਨਦੇਹੀ ਨਾਲ ਕੰਮ ਕਰਨ ਸੰਬੰਧੀ ਅਹਿਮ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਆਂਵਿੰਡ, 4 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)-ਹਲਕਾ ਬਾਬਾ ਬਕਾਲਾ ਦੇ ਪਿੰਡ ਖੋਜਕੀਪੁਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਅਹਿਮ ਮੀਟਿੰਗ ਗੁਰਪ੍ਰੀਤ ਸਿੰਘ ਅਤੇ ਜਸਵੰਤ ਸਿੰਘ ਦੇ ਗ੍ਰਹਿ ਵਿਖੇ ਹੋਈ। ਇਸ ਮੀਟਿੰਗ ਵਿਚ ਪਹੁੰਚੇ ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਮਰਜੀਤ ਸਿੰਘ ਭਲਾਈਪੁਰ ਵਲੋਂ ਅਕਾਲੀ ਵਰਕਰਾਂ ਨਾਲ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਬੂਥ ਪੱਧਰ ਤੱਕ ਹਰ ਪਿੰਡ, ਹਰ ਵਰਕਰ ਨਾਲ ਸੰਪਰਕ ਕਰਕੇ ਪਾਰਟੀ ਦੀ ਚੜ੍ਹਦੀ ਕਲਾ ਲਈ ਤਨਦੇਹੀ ਨਾਲ ਕੰਮ ਕਰਨ ਸੰਬੰਧੀ ਅਹਿਮ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਜਲਾਲਉਸਮਾ ਨੇ ਕਿਹਾ ਕਿ ਹਲਕੇ ਦੇ ਆਗੂਆਂ ਅਤੇ ਵਰਕਰਾਂ ਦੀ ਮਿਹਨਤ ਸਦਕਾ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਰੱਖੜ ਪੁੰਨਿਆਂ ਵਾਲੇ ਦਿਨ ਕਰਵਾਈ ਗਈ ਕਾਨਫਰੰਸ ਸਾਰੀਆਂ ਪਾਰਟੀਆਂ ਦੀਆਂ ਕਾਨਫਰੰਸਾਂ ਤੋਂ ਵੱਡੀ ਸਾਬਿਤ ਹੋਈ ਹੈ। ਉਨ੍ਹਾਂ ਕਿਹਾ ਕਿ ਕਾਨਫਰੰਸ ਵਿਚ ਹੋਏ ਵੱਡੇ ਇਕੱਠ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਜਿੱਤ ਦਾ ਮੁੱਢ ਬੰਨ੍ਹਿਆ ਹੈ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਾਰਜਕਾਲ ਤੋਂ ਸਤਾਏ ਹੋਏ ਲੋਕ ਸ਼੍ਰੋਮਣੀ ਅਕਾਲੀ ਦਲ ਨੂੰ ਸੱਤਾ ਸੌਂਪਣ ਲਈ ਮਨ ਬਣਾ ਚੁੱਕੇ ਹਨ। ਇਸ ਮੌਕੇ ਸਰਕਲ ਪ੍ਰਧਾਨ ਪਲਵਿੰਦਰ ਸਿੰਘ ਮੀਆਂਵਿੰਡ, ਜਥੇਦਾਰ ਹਰਦੇਵ ਸਿੰਘ ਨਾਗੋਕੇ, ਸਰਕਲ ਪ੍ਰਧਾਨ ਨਾਰੰਗ ਸਿੰਘ, ਐਸ.ਸੀ. ਸੈੱਲ ਦੇ ਸਰਕਲ ਪ੍ਰਧਾਨ ਹੀਰਾ ਸਿੰਘ ਗਗੜੇਵਾਲ, ਰਣਜੀਤ ਸਿੰਘ ਮੀਆਂਵਿੰਡ, ਕੁਲਵਿੰਦਰ ਸਿੰਘ, ਲਖਵਿੰਦਰ ਸਿੰਘ, ਮੁਖਤੋਲ ਸਿੰਘ ਸਾਬਕਾ ਮੈਂਬਰ, ਦੇਸਬੀਰ ਸਿੰਘ, ਨਿੰਦਰ ਸਿੰਘ, ਅਮਰਜੀਤ ਸਿੰਘ, ਜਗੀਰ ਸਿੰਘ, ਗੁਰਪ੍ਰੀਤ ਸਿੰਘ, ਦਿਲਸ਼ਾਨ ਸਿੰਘ, ਦਿਲਰਾਜ ਸਿੰਘ, ਬਿਕਰਮਜੀਤ ਸਿੰਘ ਆਦਿ ਹਾਜ਼ਰ ਸਨ।