ਨਾਬਾਲਗ ਲੜਕੀ ਨੂੰ ਭਜਾਉਣ ’ਤੇ ਤਿੰਨ ਖ਼ਿਲਾਫ਼ ਮਾਮਲਾ ਦਰਜ
ਤਰਨ ਤਾਰਨ, 4 ਸਤੰਬਰ (ਪਰਮਜੀਤ ਜੋਸ਼ੀ)—ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਇਕ ਨਾਬਾਲਗ ਲੜਕੀ ਨੂੰ ਭਜਾ ਕੇ ਲੈ ਜਾਣ ਦੇ ਮਾਮਲੇ ਵਿਚ ਇਕ ਵਿਅਕਤੀ ਤੋਂ ਇਲਾਵਾ ਦੋ ਮਹਿਲਾਵਾਂ ਖਿਲਾਫ ਵੀ ਮਾਮਲਾ ਦਰਜ ਕਰ ਲਿਆ ਹੈ। ਥਾਣਾ ਚੋਹਲਾ ਸਾਹਿਬ ਵਿਖੇ ਇਲਾਕੇ ਦੇ ਇਕ ਪਿੰਡ ਦੇ ਰਹਿਣ ਵਾਲੇ ਵਿਅਕਤੀ ਨੇ ਸ਼ਿਕਾਇਤ ਦਰਜ ਕਰਵਆਈ ਕਿ ਉਸਦੀ ਲੜਕੀ ਜਿਸ ਦੀ ਉਮਰ 17 ਸਾਲ ਹੈ, ਉਸ ਨੂੰ ਜੋਬਨਜੀਤ ਸਿੰਘ ਉਰਫ ਟੈਣੀ ਪੁੱਤਰ ਸੁਖਵਿੰਦਰ ਸਿੰਘ ਵਾਸੀ ਰਾਣੀਵਲਾਹ ਜਬਰਦਸਤੀ ਮੋਟਰਸਾਈਕਲ ’ਤੇ ਬਿਠਾ ਕੇ ਭਜਾ ਲੈ ਗਿਆ ਹੈ ਅਤੇ ਇਸ ਕੰਮ ਵਿਚ ਉਸ ਦਾ ਸਾਥ ਸਰਬਜੀਤ ਕੌਰ ਪਤਨੀ ਸੁਖਵਿੰਦਰ ਸਿੰਘ ਅਤੇ ਮਨਪ੍ਰੀਤ ਕੌਰ ਮੰਨੂੰ ਵਾਸੀ ਨੌਸ਼ਹਿਰਾ ਪਨੂੰਆਂ ਵਲੋਂ ਦਿੱਤਾ ਗਿਆ ਹੈ।
ਅਜੀਤ ਡੈਸਕ
05-09-2026