ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਸੰਬੰਧੀ ਸ਼੍ਰੋਮਣੀ ਕਮੇਟੀ ਦਾ ਵਫ਼ਦ ਬੀੜ ਸਾਹਿਬ ਪੁੱਜਾ
6, 7 ਤੇ 8 ਅਕਤੂਬਰ ਨੂੰ ਮਨਾਇਆ ਜਾਵੇਗਾ ਤਿੰਨ ਰੋਜ਼ਾ ਸਾਲਾਨਾ ਜੋੜ ਮੇਲਾ
ਝਬਾਲ, 4 ਸਤੰਬਰ (ਸੁਖਦੇਵ ਸਿੰਘ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਹੈਂਡ ਗ੍ਰੰਥੀ, ਪੰਜ ਗੁਰੂ ਸਾਹਿਬਾਨ ਨੂੰ ਗੁਰਿਆਈ ਤਿਲਕ ਲਗਾਉਣ ਵਾਲੇ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਯਾਦ ਵਿਚ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ 6, 7 ਤੇ 8 ਅਕਤੂਬਰ ਨੂੰ ਮਨਾਏ ਜਾ ਰਹੇ ਤਿੰਨ ਰੋਜ਼ਾ ਸਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਸੰਬੰਧੀ ਵਿਚਾਰ ਵਟਾਂਦਰਾ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਕਮੇਟੀ ਮੈਂਬਰ ਸੁਰਜੀਤ ਸਿੰਘ ਤੁਗਲਵਾਲ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਤੇ ਮੀਤ ਸਕੱਤਰ ਗੁਰਨਾਮ ਸਿੰਘ ਕੋਟ ਅਤੇ ਡਿਪਟੀ ਚੀਫ਼ ਤਲਵਿੰਦਰ ਸਿੰਘ ਰੈਸ਼ੀਆਣਾ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਪੁੱਜੇ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜ਼ਰ ਧਰਵਿੰਦਰ ਸਿੰਘ ਮਾਣੋਚਾਲ੍ਹ ਅਤੇ ਹੈਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ ਨੇ ਦੱਸਿਆ ਕਿ ਤਿੰਨ ਰੋਜ਼ਾ ਮਨਾਏ ਜਾਣ ਵਾਲੇ ਜੋੜ ਮੇਲੇ ਦੇ ਸੰਬੰਧ ਵਿਚ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ 5 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ।
ਝਬਾਲ, 4 ਸਤੰਬਰ (ਸੁਖਦੇਵ ਸਿੰਘ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਹੈਂਡ ਗ੍ਰੰਥੀ, ਪੰਜ ਗੁਰੂ ਸਾਹਿਬਾਨ ਨੂੰ ਗੁਰਿਆਈ ਤਿਲਕ ਲਗਾਉਣ ਵਾਲੇ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਯਾਦ ਵਿਚ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ 6, 7 ਤੇ 8 ਅਕਤੂਬਰ ਨੂੰ ਮਨਾਏ ਜਾ ਰਹੇ ਤਿੰਨ ਰੋਜ਼ਾ ਸਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਸੰਬੰਧੀ ਵਿਚਾਰ ਵਟਾਂਦਰਾ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਕਮੇਟੀ ਮੈਂਬਰ ਸੁਰਜੀਤ ਸਿੰਘ ਤੁਗਲਵਾਲ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਤੇ ਮੀਤ ਸਕੱਤਰ ਗੁਰਨਾਮ ਸਿੰਘ ਕੋਟ ਅਤੇ ਡਿਪਟੀ ਚੀਫ਼ ਤਲਵਿੰਦਰ ਸਿੰਘ ਰੈਸ਼ੀਆਣਾ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਪੁੱਜੇ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜ਼ਰ ਧਰਵਿੰਦਰ ਸਿੰਘ ਮਾਣੋਚਾਲ੍ਹ ਅਤੇ ਹੈਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ ਨੇ ਦੱਸਿਆ ਕਿ ਤਿੰਨ ਰੋਜ਼ਾ ਮਨਾਏ ਜਾਣ ਵਾਲੇ ਜੋੜ ਮੇਲੇ ਦੇ ਸੰਬੰਧ ਵਿਚ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ 5 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ। 6 ਅਕਤੂਬਰ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ । 7 ਅਕਤੂਬਰ ਨੂੰ ਸ੍ਰੀ ਅਖਡ ਪਾਠ ਦੇ ਭੋਗ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਪਾਲਕੀ ਵਿਚ ਸੁਸ਼ੋਭਿਤ ਕਰਕੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਦੇ ਰੂਪ ਵਿਚ ਦੀਵਾਨ ਹਾਲ ਲਿਜਾਇਆ ਜਾਵੇਗਾ। ਜਿੱਥੇ ਧਾਰਮਿਕ ਦੀਵਾਨ ਆਰੰਭ ਹੋਣਗੇ । ਇਸ ਮੌਕੇ ਸੰਗਤਾਂ ਦੇ ਠਹਿਰਾਅ, ਲੰਗਰਾਂ ਦੇ ਪ੍ਰਬੰਧ, ਸਾਫ਼-ਸਫਾਈ, ਬਿਜਲੀ-ਪਾਣੀ, ਵਾਹਨਾਂ ਦੀ ਪਾਰਕਿੰਗ, ਸੁਰੱਖਿਆ ਪ੍ਰਬੰਧ ਤੇ ਸਟੇਜ ਪ੍ਰਬੰਧਾਂ ਬਾਰੇ ਅਹਿਮ ਵਿਚਾਰਾਂ ਕੀਤੀਆਂ ਗਈਆਂ। ਅਧਿਕਾਰੀਆਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਜੋੜ ਮੇਲੇ ’ਤੇ ਆਉਣ ਵਾਲੀ ਸਮੂਹ ਸੰਗਤ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਜਾਣਗੇ, ਤਾਂ ਜੋ ਸੰਗਤਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਜ਼ਿਕਰਯੋਗ ਹੈ ਕਿ ਬਾਬਾ ਬੁੱਢਾ ਸਾਹਿਬ ਜੀ ਦੇ ਜੋੜ ਮੇਲੇ ਤੇ ਹਰ ਸਾਲ ਦੇਸ਼ ਵਿਦੇਸ਼ ਤੋਂ ਲੱਖਾਂ ਸੰਗਤਾਂ ਨਤਮਸਤਕ ਹੋਣ ਲਈ ਪੁੱਜਦੀਆਂ ਹਨ। ਇਸ ਮੌਕੇ ਮੀਤ ਮੈਨੇਜ਼ਰ ਦਿਲਬਾਗ ਸਿੰਘ ਝਬਾਲ, ਮੀਤ ਮੈਨੇਜ਼ਰ ਗੁਰਜੀਤ ਸਿੰਘ ਠੱਟਾ, ਅਕਾਊਂਟੈਂਟ ਅਮਰਬੀਰ ਸਿੰਘ, ਰਿਕਾਰਡ ਕੀਪਰ ਭਾਈ ਬਿਕਰਮਜੀਤ ਸਿੰਘ, ਗੁਰਜੀਤ ਸਿੰਘ ਪੰਜਵੜ੍ਹ ਆਦਿ ਹਾਜ਼ਰ ਸਨ।