ਪੈਨਸ਼ਨਰ ਤੇ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨਣ ’ਤੇ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਤਿੱਖੇ ਹੋਣਗੇ - ਕੱਲਾ, ਆਸਲ
ਤਰਨ ਤਾਰਨ, 4 ਸਤੰਬਰ (ਪਰਮਜੀਤ ਜੋਸ਼ੀ)-ਦੀ ਪੈਨਸ਼ਨਰ ਐਂਡ ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਤਰਨ ਤਾਰਨ ਦੀ ਮਹੀਨਾਵਾਰ ਮੀਟਿੰਗ ਬਲਦੇਵ ਸਿੰਘ ਕੱਲਾ ਦੀ ਪ੍ਰਧਾਨਗੀ ਹੇਠ ਗਾਂਧੀ ਪਾਰਕ ਤਰਨ ਤਾਰਨ ਵਿਖੇ ਹੋਈ। ਇਸ ਮੌਕੇ ਗੱਲਬਾਤ ਕਰਦੇ ਹੋਏ ਜ਼ਿਲ੍ਹਾ ਸਹਾਇਕ ਸਕੱਤਰ ਜਗਤਾਰ ਸਿੰਘ ਆਸਲ ਨੇ ਕਿਹਾ ਕਿ ਪੰਜਾਬ ਸਰਕਾਰ ਹਾਈਕੋਰਟ ਦਾ ਹੁਕਮ ਨਾ ਮੰਨਦੀ ਹੋਏ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰ ਤਿੱਖੇ ਸੰਘਰਸ਼ ਵੱਲ ਤੋਰ ਰਹੀ ਹੈ।
ਤਰਨ ਤਾਰਨ, 4 ਸਤੰਬਰ (ਪਰਮਜੀਤ ਜੋਸ਼ੀ)-ਦੀ ਪੈਨਸ਼ਨਰ ਐਂਡ ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਤਰਨ ਤਾਰਨ ਦੀ ਮਹੀਨਾਵਾਰ ਮੀਟਿੰਗ ਬਲਦੇਵ ਸਿੰਘ ਕੱਲਾ ਦੀ ਪ੍ਰਧਾਨਗੀ ਹੇਠ ਗਾਂਧੀ ਪਾਰਕ ਤਰਨ ਤਾਰਨ ਵਿਖੇ ਹੋਈ। ਇਸ ਮੌਕੇ ਗੱਲਬਾਤ ਕਰਦੇ ਹੋਏ ਜ਼ਿਲ੍ਹਾ ਸਹਾਇਕ ਸਕੱਤਰ ਜਗਤਾਰ ਸਿੰਘ ਆਸਲ ਨੇ ਕਿਹਾ ਕਿ ਪੰਜਾਬ ਸਰਕਾਰ ਹਾਈਕੋਰਟ ਦਾ ਹੁਕਮ ਨਾ ਮੰਨਦੀ ਹੋਏ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰ ਤਿੱਖੇ ਸੰਘਰਸ਼ ਵੱਲ ਤੋਰ ਰਹੀ ਹੈ। ਡੀ.ਏ. ਦੀਆਂ ਕਿਸ਼ਤਾਂ ਅਤੇ ਇਕੋ ਵਾਰ ਬਕਾਇਆ ਨਹੀਂ ਦਿੱਤਾ ਜਾ ਰਿਹਾ, ਸਗੋਂ ਪੰਜਾਬ ਸਰਕਾਰ ਦਾ ਪੈਨਸ਼ਨਰ ਅਤੇ ਮੁਲਾਜ਼ਮ ਵਿਰੋਧੀ ਕਰੂਪ ਚਿਹਰਾ ਨੰਗਾ ਹੋ ਰਿਹਾ ਹੈ ਮਹਿੰਗਾਈ ਬੜੀ ਤੇਜ਼ੀ ਨਾਲ ਵੱਧ ਰਹੀ ਹੈ। ਘੱਟ ਪੈਨਸ਼ਨ ਅਤੇ ਤਨਖਾਹ ਲੈਣ ਵਾਲੇ ਮੁਲਾਜ਼ਮਾਂ ਅਤੇ ਪੈਨਸ਼ਨਰ ਦਾ ਗੁਜ਼ਾਰਾ ਮੁਸ਼ਕਿਲ ਨਾਲ ਚੱਲ ਰਿਹਾ ਹੈ। ਪੰਜਾਬ ਸਰਕਾਰ ਝੂਠ ਬੋਲ ਰਹੀ ਹੈ ਕਿ ਪੰਜਾਬ ਦੇ ਮੁਲਾਜ਼ਮ ਕੇਂਦਰ ਸਰਕਾਰ ਨਾਲੋਂ ਵੱਧ ਤਨਖਾਹ ਲੈ ਰਹੇ ਹਨ, ਜਦੋਂਕਿ ਤਨਖਾਹ ਇਨ੍ਹਾਂ ਤੋਂ ਪਹਿਲੀਆਂ ਸਰਕਾਰਾਂ ਅਤੇ ਪੇ ਕਮਿਸ਼ਨ ਦੇ ਚੁੱਕੇ ਹਨ ਇਨ੍ਹਾਂ ਨੇ ਤਾਂ ਕਿਸੇ ਦੀ ਤਨਖਾਹ ਅਤੇ ਪੈਨਸ਼ਨ ਵਿਚ ਕੋਈ ਵਾਧਾ ਨਹੀਂ ਕੀਤਾ। ਚੇਅ. ਗੁਰਦੇਵ ਸਿੰਘ ਸੰਧੂ ਨੇ ਪੰਜਾਬ ਸਰਕਾਰ ਤੋਂ ਜ਼ੋਰਦਾਰ ਮੰਗ ਕੀਤੀ ਕਿ ਪੈਨਸ਼ਨਰ ਦੇ ਬਕਾਏ ਤੁਰੰਤ ਦਿੱਤੇ ਜਾਣ ਲੋਕਾਂ ਨੂੰ ਹੋਰ ਤਿੱਖੇ ਸੰਘਰਸ਼ ਕਰਨ ਲਈ ਮਜਬੂਰ ਨਾ ਕੀਤਾ ਜਾਵੇ। ਇਸ ਮੌਕੇ ਸ਼ਿੰਗਾਰਾ ਸਿੰਘ ਘੜਕਾ, ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਕੱਲਾ, ਬਖਸ਼ੀਸ਼ ਸਿੰਘ ਜਵੰਦਾ, ਧਰਮ ਸਿੰਘ ਪੱਟੀ, ਤਜਿੰਦਰ ਸਿੰਘ ਕੱਲਾ, ਅਸ਼ਵਨੀ ਕੁਮਾਰ, ਬਲਬੀਰ ਸਿੰਘ ਵਰਪਾਲ, ਬਲਦੇਵ ਸਿੰਘ ਤਰਨ ਤਾਰਨ, ਜ਼ਿਲ੍ਹਾ ਸਰਪ੍ਰਸਤ ਗੋਪਾਲ ਸਿੰਘ, ਹਰਜਿੰਦਰ ਸਿੰਘ ਜੰਡ, ਸੁੱਖਾ ਸਿੰਘ, ਗੁਰਮੀਤ ਸਿੰਘ, ਸੁਖਦੇਵ ਸਿੰਘ ਭਿੱਖੀਵਿੰਡ, ਨਿਰਮਲ ਸਿੰਘ, ਬਲਵਿੰਦਰ ਸਿੰਘ, ਨਿਰਮਲ ਸਿੰਘ ਸਰਹਾਲੀ, ਕਸ਼ਮੀਰ ਸਿੰਘ ਬੁਰਜ, ਹਰਭਜਨ ਸਿੰਘ ਕੈਰੋਂ, ਮਨਜੀਤ ਸਿੰਘ, ਨਿਰੰਜਨ ਸਿੰਘ, ਦਵਿੰਦਰ ਸਿੰਘ ਬਿੱਟੂ, ਅਮਰੀਕ ਸਿੰਘ, ਅਮਰਜੀਤ ਸਿੰਘ, ਬਲਬੀਰ ਸਿੰਘ, ਚੋਹਲਾ, ਅਮਰੀਕ ਸਿੰਘ ਪੰਡੋਰੀ, ਭੁਪਿੰਦਰ ਸਿੰਘ, ਗੁਰਨਾਮ ਸਿੰਘ ਚੋਹਲਾ, ਗਿਆਨ ਸਿੰਘ ਮੋਹਨਪੁਰਾ, ਜੱਸਾ ਸਿੰਘ, ਗੁਰਮੇਲ ਸਿੰਘ, ਹਰਦੀਪ ਸਿੰਘ, ਸੁਖਦੇਵ ਸਿੰਘ ਮਰਹਾਣਾ, ਗੁਰਮੀਤ ਸਿੰਘ ਚੋਹਲਾ ਸਾਹਿਬ, ਕੇਵਲ ਸਿੰਘ, ਹਰਭਜਨ ਸਿੰਘ, ਰਜਿੰਦਰ ਸਿੰਘ, ਕੁਲਦੀਪ ਸਿੰਘ, ਦੀਪ ਸਿੰਘ, ਹਰਬੰਸ ਸਿੰਘ, ਮਹਿੰਦਰ ਸਿੰਘ ਪੰਡੋਰੀ, ਹਰਮਨਜੀਤ ਸਿੰਘ, ਮਨਮੋਹਨ ਸਿੰਘ ਬੈਂਕਾ, ਲੈਕਚਰਾਰ ਸਿਮਰਜੀਤ ਕੌਰ, ਸਤਵਿੰਦਰ ਕੌਰ, ਦਲਬੀਰ ਸਿੰਘ, ਕੁਲਵਿੰਦਰ ਸਿੰਘ, ਮਿਲਖਾ ਸਿੰਘ, ਦਰਸ਼ਨ ਸਿੰਘ, ਪ੍ਰਿੰਸੀਪਲ ਦਲਬੀਰ ਸਿੰਘ, ਦਿਓਲ, ਸੁਖਦੇਵ ਸਿੰਘ ਬਾਗੜੀਆਂ, ਸ਼ਕਤੀ ਸ਼ਰਮਾ ਆਦਿ ਹਾਜ਼ਰ ਸਨ। ਇਸ ਮੌਕੇ ਵਿਛੜ ਚੁੱਕੇ ਸਾਥੀ ਬਲਦੇਵ ਸਿੰਘ ਪੂਨੀਆ, ਹਰਭਜਨ ਸਿੰਘ ਪੱਟੀ, ਮੁਖਤਾਰ ਸਿੰਘ ਬੈਂਕਾ, ਗੁਰਨਾਮ ਸਿੰਘ ਦਾਊਦ ਨੂੰ ਦੋ ਮਿੰਟ ਦਾ ਮੌਨ ਰੱਖ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ।