ਜ਼ਿਲ੍ਹੇ ਦੇ ਚਾਰ ਅਧਿਆਪਕ ‘ਰਾਜ ਪੁਰਸਕਾਰ’ ਨਾਲ ਸਨਮਾਨਿਤ
ਤਰਨ ਤਾਰਨ, 6 ਸਤੰਬਰ (ਇਕਬਾਲ ਸਿੰਘ ਸੋਢੀ)–ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਅਧਿਆਪਕ ਦਿਵਸ ਮੌਕੇ ਜ਼ਿਲ੍ਹਾ ਤਰਨ ਤਾਰਨ ਲਈ ਮਾਣ ਵਾਲੀ ਖ਼ਬਰ ਸਾਹਮਣੇ ਆਈ ਹੈ। ਵਿਕਾਸ ਭਵਨ ਮੁਹਾਲੀ ਵਿਖੇ ਅਧਿਆਪਕ ਦਿਵਸ ਮੌਕੇ ਕਰਵਾਏ ਗਏ ਰਾਜ ਪੱਧਰੀ ਅਧਿਆਪਕ ਸਨਮਾਨ ਸਮਾਰੋਹ ਵਿਚ ਜ਼ਿਲ੍ਹਾ ਤਰਨ ਤਾਰਨ ਦੇ ਚਾਰ ਹੋਣਹਾਰ ਅਧਿਆਪਕਾਂ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ, ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ, ਸਕੱਤਰ ਸਕੂਲ ਸਿੱਖਿਆ ਸੋਨਾਲੀ ਗਿਰੀ ਅਤੇ ਡੀ.
ਤਰਨ ਤਾਰਨ, 6 ਸਤੰਬਰ (ਇਕਬਾਲ ਸਿੰਘ ਸੋਢੀ)–ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਅਧਿਆਪਕ ਦਿਵਸ ਮੌਕੇ ਜ਼ਿਲ੍ਹਾ ਤਰਨ ਤਾਰਨ ਲਈ ਮਾਣ ਵਾਲੀ ਖ਼ਬਰ ਸਾਹਮਣੇ ਆਈ ਹੈ। ਵਿਕਾਸ ਭਵਨ ਮੁਹਾਲੀ ਵਿਖੇ ਅਧਿਆਪਕ ਦਿਵਸ ਮੌਕੇ ਕਰਵਾਏ ਗਏ ਰਾਜ ਪੱਧਰੀ ਅਧਿਆਪਕ ਸਨਮਾਨ ਸਮਾਰੋਹ ਵਿਚ ਜ਼ਿਲ੍ਹਾ ਤਰਨ ਤਾਰਨ ਦੇ ਚਾਰ ਹੋਣਹਾਰ ਅਧਿਆਪਕਾਂ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ, ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ, ਸਕੱਤਰ ਸਕੂਲ ਸਿੱਖਿਆ ਸੋਨਾਲੀ ਗਿਰੀ ਅਤੇ ਡੀ.ਪੀ.ਆਈ ਸੈਕੰਡਰੀ ਸਕੱਤਰ ਸਿੰਘ ਬੱਲ ਵਲੋਂ ਉਨ੍ਹਾਂ ਦੀ ਅਣਥੱਕ ਮਿਹਨਤ, ਲਗਨ ਅਤੇ ਸਿੱਖਿਆ ਦੇ ਖੇਤਰ ਵਿੱਚ ਪਾਏ ਵਡਮੁੱਲੇ ਯੋਗਦਾਨ ਬਦਲੇ ਰਾਜ ਪੁਰਸਕਾਰ ਨਾਲ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਰਾਜ ਪੁਰਸਕਾਰ ਹਾਸਲ ਕਰਨ ਵਾਲੇ ਅਧਿਆਪਕਾਂ ਵਿਚ ਅਰੁਣ ਕੁਮਾਰ ਸ਼ਰਮਾ, ਸਾਇੰਸ ਮਾਸਟਰ, ਪੀ.ਐਮ ਸ਼੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪੱਟੀ, ਸੁਖਜਿੰਦਰਪਾਲ ਸਿੰਘ ਸਾਇੰਸ ਮਾਸਟਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਖੀਰਾ, ਸੁਖਜੀਤ ਕੌਰ, ਪੀ.ਟੀ.ਆਈ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤਰਨ ਤਾਰਨ ਅਤੇ ਨੀਰਜ ਸੇਠੀ ਸੈਂਟਰ ਹੈੱਡ ਟੀਚਰ ਪੰਡੋਰੀ ਗੋਲਾ ਸ਼ਾਮਿਲ ਹਨ। ਇਸ ਮਾਣਮੱਤੇ ਸਮਾਗਮ ਵਿੱਚ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਤਰਨ ਤਾਰਨ ਰਜਿੰਦਰ ਕੌਰ ਨੇ ਜ਼ਿਲ੍ਹਾ ਸਿੱਖਿਆ ਦਫਤਰ ਤਰਨ ਤਾਰਨ ਵਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਪੁਰਸਕਾਰ ਜੇਤੂ ਅਧਿਆਪਕਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਉਨ੍ਹਾਂ ਨੂੰ ਸ਼ੁੱਭ ਇੱਛਾਵਾਂ ਦਿੱਤੀਆਂ। ਇਸ ਮੌਕੇ ਸਾਲ 2024 ਅਤੇ 2025 ਦੇ ਰਾਜ ਪੁਰਸਕਾਰ ਜੇਤੂ ਅਧਿਆਪਕ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਸਮਾਗਮ ਵਿੱਚ ਰਜਿੰਦਰ ਕੌਰ ਤੋਂ ਇਲਾਵਾ ਪ੍ਰਿੰਸੀਪਲ ਅਵਤਾਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਖੀਰਾ, ਗੁਰਚਰਨ ਸਿੰਘ ਹੈੱਡ ਮਾਸਟਰ ਸਹਸ ਬਾਗੜੀਆਂ, ਸਰਬਜੀਤ ਸਿੰਘ ਸੀਨੀਅਰ ਸਹਾਇਕ ਦਫਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਤਰਨ ਤਾਰਨ, ਲੈਕ. ਅਤੇ ਸਕੂਲ ਮੁਖੀ ਦੀਕਸ਼ਤ ਕੁਮਾਰ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਪੱਟੀ, ਰਵੀ ਪ੍ਰਕਾਸ਼ ਜੂਨੀਅਰ ਸਹਾਇਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ/ਸੈਕੰਡਰੀ ਰਾਜੀਵ ਕੁਮਾਰ ਛਾਬੜਾ ਨੇ ਇਨਾਮ ਹਾਸਲ ਕਰਨ ਵਾਲੇ ਇਨ੍ਹਾਂ ਅਧਿਆਪਕਾਂ ਨੂੰ ਉਨ੍ਹਾਂ ਦੀ ਇਸ ਪ੍ਰਾਪਤੀ ‘ਤੇ ਵਿਸ਼ੇਸ਼ ਤੌਰ ’ਤੇ ਵਧਾਈ ਦਿੱਤੀ।