ਬਾਬਾ ਸ੍ਰੀ ਚੰਦ ਜੀ ਦਾ ਜਨਮ ਦਿਹਾੜਾ 20 ਸਤੰਬਰ ਨੂੰ ਗੁਰਦੁਆਰਾ ਲਕੀਰ ਸਾਹਿਬ ਵਿਖੇ ਮਨਾਇਆ ਜਾਵੇਗਾ - ਜਸਵੰਤ ਸਿੰਘ ਪੱਡਾ
ਤਰਨ ਤਾਰਨ, 7 ਸਤੰਬਰ (ਹਰਿੰਦਰ ਸਿੰਘ)—ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਲਕੀਰ ਸਾਹਿਬ ਤਰਨ ਤਾਰਨ ਵਿਖੇ ਬੜੇ ਸਤਿਕਾਰ ਅਤੇ ਸ਼ਰਧਾ ਭਾਵਨਾ ਸਹਿਤ 20 ਸਤੰਬਰ 2026 ਦਿਨ ਐਤਵਾਰ ਨੂੰ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਲਕੀਰ ਸਾਹਿਬ ਦੇ ਪ੍ਰਧਾਨ ਜਸਵੰਤ ਸਿੰਘ ਪੱਡਾ ਨੇ ਦੱਸਿਆ ਕਿ 18 ਸਤੰਬਰ ਦਿਨ ਸ਼ੁੱਕਵਾਰ ਨੂੰ ਸਵੇਰੇ 11:30 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿੰਨਾਂ ਦੇ ਭੋਗ 20 ਸਤੰਬਰ ਦਿਨ ਐਤਵਾਰ ਨੂੰ 11 ਵਜੇ ਪੈਣਗੇ।
ਤਰਨ ਤਾਰਨ, 7 ਸਤੰਬਰ (ਹਰਿੰਦਰ ਸਿੰਘ)—ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਲਕੀਰ ਸਾਹਿਬ ਤਰਨ ਤਾਰਨ ਵਿਖੇ ਬੜੇ ਸਤਿਕਾਰ ਅਤੇ ਸ਼ਰਧਾ ਭਾਵਨਾ ਸਹਿਤ 20 ਸਤੰਬਰ 2026 ਦਿਨ ਐਤਵਾਰ ਨੂੰ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਲਕੀਰ ਸਾਹਿਬ ਦੇ ਪ੍ਰਧਾਨ ਜਸਵੰਤ ਸਿੰਘ ਪੱਡਾ ਨੇ ਦੱਸਿਆ ਕਿ 18 ਸਤੰਬਰ ਦਿਨ ਸ਼ੁੱਕਵਾਰ ਨੂੰ ਸਵੇਰੇ 11:30 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿੰਨਾਂ ਦੇ ਭੋਗ 20 ਸਤੰਬਰ ਦਿਨ ਐਤਵਾਰ ਨੂੰ 11 ਵਜੇ ਪੈਣਗੇ। ਇਸ ਦਿਨ ਸ੍ਰੀ ਅਖੰਡ ਪਾਠਾਂ ਦੇ ਭੋਗ ਉਪਰੰਤ ਬੀਬੀਆਂ ਦਾ ਕੀਰਤਨੀ ਜਥਾ ਗੁਰਦੁਆਰਾ ਲਕੀਰ ਸਾਹਿਬ ਸ਼ਾਮ 4 ਤੋਂ 5 ਵਜੇ ਤੱਕ ਸ਼ਬਦ ਗਾਇਨ ਕਰੇਗਾ ਅਤੇ ਸ਼ਾਮ 5 ਵਜੇ ਗੁਰਮਤਿ ਸਮਾਗਮ ਹੋਵੇਗਾ, ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀ ਜਥੇ, ਕਥਾਵਾਚਕ, ਜਿੰਨਾਂ ਵਿਚ ਭਾਈ ਅਮਨਦੀਪ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਲਕੀਰ ਸਾਹਿਬ, ਭਾਈ ਹੀਰਾ ਸਿੰਘ ਕਥਾਵਾਚਕ, ਭਾਈ ਗੁਰਚਰਨ ਸਿੰਘ, ਭਾਈ ਹਰਪ੍ਰੀਤ ਸਿੰਘ ਕਥਾਵਾਚਕ, ਭਾਈ ਜਸਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਆਈਆਂ ਸੰਗਤਾਂ ਨੂੰ ਗੁਰੂ ਜਸ ਦੁਆਰਾ ਨਿਹਾਲ ਕਰਨਗੇ। ਉਨ੍ਹਾਂ ਸਮੂਹ ਸੰਗਤਾਂ ਨੂੰ ਇਨ੍ਹਾਂ ਗੁਰਮਤਿ ਸਮਾਗਮਾਂ ਵਿਚ ਹਾਜ਼ਰੀ ਭਰਨ ਦੀ ਅਪੀਲ ਕੀਤੀ।