ਸਪਰਿੰਗ ਬਰਡਜ਼ ਸਕੂਲ ਦੇ ਵਿਦਿਆਰਥੀਆਂ ਨੇ ਰਗਬੀ ਖੇਡਾਂ ਵਿਚ ਮਾਰੀਆਂ ਮੱਲਾਂ
ਤਰਸਿੱਕਾ, 7 ਸਤੰਬਰ (ਅਤਰ ਸਿੰਘ ਤਰਸਿੱਕਾ)-ਪੰਜਾਬ ਸਕੂਲ ਖੇਡਾਂ ਦੀਆਂ ਜ਼ਿਲ੍ਹਾ ਪੱਧਰੀ ਰਗਬੀ ਖੇਡਾਂ ਦੇ ਮੁਕਾਬਲੇ ’ਚ ਸਪਰਿੰਗ ਬਰਡਜ਼ ਸਕੂਲ, ਅੱਡਾ ਸੈਦੋਲੇਹਲ, ਖਜਾਲਾ, ਮਹਿਤਾ ਰੋਡ (ਅੰਮ੍ਰਿਤਸਰ) ਦੇ ਵਿਦਿਆਰਥੀਆਂ ਦੀਆਂ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਅੰਡਰ-14 ਲੜਕਿਆਂ ਦੀ ਟੀਮ ਨੇ ਤੀਜਾ ਸਥਾਨ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ।
ਤਰਸਿੱਕਾ, 7 ਸਤੰਬਰ (ਅਤਰ ਸਿੰਘ ਤਰਸਿੱਕਾ)-ਪੰਜਾਬ ਸਕੂਲ ਖੇਡਾਂ ਦੀਆਂ ਜ਼ਿਲ੍ਹਾ ਪੱਧਰੀ ਰਗਬੀ ਖੇਡਾਂ ਦੇ ਮੁਕਾਬਲੇ ’ਚ ਸਪਰਿੰਗ ਬਰਡਜ਼ ਸਕੂਲ, ਅੱਡਾ ਸੈਦੋਲੇਹਲ, ਖਜਾਲਾ, ਮਹਿਤਾ ਰੋਡ (ਅੰਮ੍ਰਿਤਸਰ) ਦੇ ਵਿਦਿਆਰਥੀਆਂ ਦੀਆਂ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਅੰਡਰ-14 ਲੜਕਿਆਂ ਦੀ ਟੀਮ ਨੇ ਤੀਜਾ ਸਥਾਨ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਇਸ ਸ਼ਾਨਦਾਰ ਪ੍ਰਦਰਸ਼ਨ ’ਤੇ ਸਕੂਲ ਦੇ ਵਿਦਿਆਰਥੀਆਂ ਵਿਚ ਪ੍ਰਿੰਸੀਪਲ ਮੈਡਮ ਗੁਰਪ੍ਰੀਤ ਕੌਰ, ਐੱਮ.ਡੀ. ਪਰਮਿੰਦਰ ਸਿੰਘ , ਪ੍ਰਬੰਧਕ ਅਤੇ ਕੋਚ ਮਨਵਿੰਦਰ ਸਿੰਘ ਵਲੋਂ ਜੇਤੂ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ ਗਈ। ਸਕੂਲ ਪ੍ਰਬੰਧਕਾਂ ਨੇ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ।