ਦਾਣਾ ਮੰਡੀ ਪਾਖਰਪੁਰਾ ਵਿਖੇ ਸਮੂਹ ਆੜ੍ਹਤੀਏ ਵਲੋਂ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ
ਜੈਂਤੀਪੁਰ, 7 ਸਤੰਬਰ (ਭੁਪਿੰਦਰ ਸਿੰਘ ਗਿੱਲ)-ਦਾਣਾ ਮੰਡੀ ਪਾਖਰਪੁਰਾ ਵਿਖੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ ਤੇ ਬਾਬਾ ਗੁਰਦੀਪ ਸਿੰਘ ਖੁਜਾਲੇ ਵਾਲਿਆਂ ਵਲੋਂ ਇਲਾਹੀ ਬਾਣੀ ਦਾ ਕੀਰਤਨ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਉਪਰੰਤ ਦਾਣਾ ਮੰਡੀ ਪਾਖਰਪੁਰ ਦੀ ਝੋਨੇ ਦੇ ਸੀਜ਼ਨ ਦੀ ਸ਼ੁਰੂ ਕੀਤੀ ਗਈ।
ਅਜੀਤ ਡੈਸਕ
08-09-2026