09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

2 ਪਿਸਟਲ ਗਲੌਕ ਸਮੇਤ ਮੈਗਜ਼ੀਨ ਅਤੇ 3 ਕਾਰਤੂਸ ਸਮੇਤ ਇਕ ਕਾਬੂ

ਤਰਨ ਤਾਰਨ, 8 ਸਤੰਬਰ (ਹਰਿੰਦਰ ਸਿੰਘ)—ਬੀ. ਐੱਸ.

ਅਜੀਤ ਡੈਸਕ 09-09-2026
ਤਰਨ ਤਾਰਨ, 8 ਸਤੰਬਰ (ਹਰਿੰਦਰ ਸਿੰਘ)—ਬੀ.ਐੱਸ.ਐੱਫ਼ ਵਲੋਂ ਸਰਹੱਦੀ ਇਲਾਕਾ ਸਰਾਏ ਅਮਾਨਤ ਖਾਂ ਤੋਂ 2 ਪਿਸਟਲ ਗਲੋਕ 9 ਐੱਮ.ਐੱਮ. ਸਮੇਤ ਮੈਗਜੀਨ ਅਤੇ 3 ਕਾਰਤੂਸਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ। ਥਾਣਾ ਸਰਾਏ ਅਮਾਨਤ ਖਾਂ ਦੇ ਏ.ਐੱਸ.ਆਈ. ਰਾਜਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਬੀ.ਐੱਸ.ਐੱਫ 115 ਬਟਾਲੀਅਨ ਦੇ ਕੰਪਨੀ ਕਮਾਂਡਰ ਵਿਜੇ ਕੁਮਾਰ ਸ਼ਰਮਾ ਨੇ ਸੂਚਨਾ ਦਿੱਤੀ ਕਿ 2 ਪੀਲੇ ਰੰਗ ਦੇ ਪਾਰਸਲ ਜਿੰਨਾਂ ਵਿਚ 2 ਪਿਸਟਲ ਗਲੋਕ 9 ਐੱਮ.ਐੱਮ. ਸਮੇਤ ਮੈਗਜੀਨ ਅਤੇ 3 ਕਾਰਤੂਸ ਅਤੇ ਇਕ ਮੋਬਾਈਲ ਫੋਨ ਸਮੇਤ ਸੁਖਜਿੰਦਰ ਸਿੰਘ ਪੁੱਤਰ ਨਿਸ਼ਾਨ ਸਿੰਘ ਵਾਸੀ ਹਵੇਲੀਆ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ। ਏ.ਐੱਸ.ਆਈ. ਰਾਜਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਉਕਤ ਵਿਅਕਤੀ ਨੂੰ ਹਿਰਾਸਤ ਵਿਚ ਲੈ ਕੇ ਉਸ ਦੇ ਖਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਅਗਲੀ ਪੁੱਛਗਿੱਛ ਕੀਤੀ ਜਾ ਰਹੀ ਹੈ ਇਹ ਅਸਲਾ ਉਸ ਪਾਸ ਕਿਥੋਂ ਆਇਆ ਹੈ।
ਪਿਛਲੀ ਖ਼ਬਰ ਜੂਆ ਖਿਡਾ ਰਿਹਾ ਵਿਅਕਤੀ ਕਾਬੂ ਅਗਲੀ ਖ਼ਬਰ ਧੋਖਾਧੜੀ ਕਰਨ ’ਤੇ ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।