09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਜੂਆ ਖਿਡਾ ਰਿਹਾ ਵਿਅਕਤੀ ਕਾਬੂ

ਤਰਨ ਤਾਰਨ, 8 ਸਤੰਬਰ (ਪਰਮਜੀਤ ਜੋਸ਼ੀ)—ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਜੂਆ ਖਿਡਾ ਰਹੇ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਥਾਣਾ ਸਿਟੀ ਤਰਨ ਤਾਰਨ ਦੇ ਏ.

ਅਜੀਤ ਡੈਸਕ 09-09-2026
ਤਰਨ ਤਾਰਨ, 8 ਸਤੰਬਰ (ਪਰਮਜੀਤ ਜੋਸ਼ੀ)—ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਜੂਆ ਖਿਡਾ ਰਹੇ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਥਾਣਾ ਸਿਟੀ ਤਰਨ ਤਾਰਨ ਦੇ ਏ.ਐੱਸ.ਆਈ। ਗੁਰਭੇਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਸਿਮਰਨਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਗਲੀ ਡਾਕਟਰ ਜਸਪਾਲ ਸਿੰਘ ਵਾਲੀ ਮੁਹੱਲਾ ਨਾਨਕਸਰ ਤਰਨ ਤਾਰਨ ਜੋ ਲਾਟਰੀ ਦਾ ਕੰਮ ਕਰਦਾ ਹੈ ਅਤੇ ਲੋਕਾਂ ਨੂੰ ਡਾਇਰੀਆਂ ’ਤੇ ਲਿਖ ਕੇ ਪੈਸੇ ਲਗਾ ਕੇ ਵੱਧ ਪੈਸੇ ਨਿਕਲਣ ਦੀ ਗਾਰੰਟੀ ਦੇ ਕੇ ਲੋਕਾਂ ਨੂੰ ਲਾਲਚ ਦੇ ਕੈ ਜੂਆ ਖਿਡਾ ਰਿਹਾ ਹੈ ਤਾਂ ਤੁਰੰਤ ਉਨ੍ਹਾਂ ਕਾਰਵਾਈ ਕਰਦੇ ਹੋਏ ਉਨ੍ਹਾਂ ਗਾਂਧੀ ਪਾਰਕ ਨੇੇੜੇ ਦੁਸ਼ਹਿਰਾ ਗਰਾਊਂਡ ਵਿਚ ਜੂਆ ਖਿਡਾ ਰਹੇ ਸਿਮਰਨਜੀਤ ਸਿੰਘ ਨੂੰ ਗਿ੍ਰਫ਼ਤਾਰ ਕਰ ਲਿਆ। ਜਿਸ ਪਾਸੋਂ 8740 ਰੁਪਏ ਅਤੇ 3 ਡਾਇਰੀਆਂ ਬਰਾਮਦ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਹਥਿਆਰਾਂ ਨਾਲ ਲੈਸ ਹੋ ਕੇ ਵਿਅਕਤੀ ਨੂੰ ਮਾਰੀਆਂ ਸੱਟਾਂ ਅਗਲੀ ਖ਼ਬਰ 2 ਪਿਸਟਲ ਗਲੌਕ ਸਮੇਤ ਮੈਗਜ਼ੀਨ ਅਤੇ 3 ਕਾਰਤੂਸ ਸਮੇਤ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।