12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਪਹਿਲੀ ਅਕਤੂਬਰ ਨੂੰ 18 ਸਾਲ ਪੂਰੇ ਕਰਨ ਵਾਲਾ ਕੋਈ ਵੀ ਵਿਦਿਆਰਥੀ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ - ਡਾ. ਆਦਿੱਤਿਆ ਸ਼ਰਮਾ

ਤਰਨ ਤਾਰਨ, 11 ਸਤੰਬਰ (ਹਰਿੰਦਰ ਸਿੰਘ)-ਨੌਜਵਾਨ ਵੋਟਰਾਂ ਨੂੰ ਜਾਗਰੂਕ ਕਰਨ ਅਤੇ ਵੱਧ ਤੋਂ ਵੱਧ ਨਵੀਆਂ ਵੋਟਾਂ ਬਣਾਉਣ ਦੇ ਉਦੇਸ਼ ਨਾਲ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਆਦਿੱਤਿਆ ਸ਼ਰਮਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ)-ਕਮ-ਨੋਡਲ ਅਫ਼ਸਰ ਸਵੀਪ ਰਜਿੰਦਰ ਕੌਰ ਵਲੋਂ ਜ਼ਿਲ੍ਹੇ ਦੇ ਸਮੂਹ ਸੈਕੰਡਰੀ ਸਕੂਲਾਂ, ਕਾਲਜਾਂ ਅਤੇ ਆਈ.

ਵਿਸ਼ੇਸ਼ ਆਨਲਾਈਨ ਮੀਟਿੰਗ ਦੌਰਾਨ ਜ਼ਿਲ੍ਹੇ ਦੀਆਂ ਵਿੱਦਿਅਕ ਸੰਸਥਾਵਾਂ ਦੇ ਮੁਖੀਆਂ ਨੂੰ ਸੰਬੋਧਨ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਆਦਿੱਤਿਆ ਸ਼ਰਮਾ ਨਾਲ ਹਨ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਰਜਿੰਦਰ ਕੌਰ ਤੇ ਹੋਰ। ਤਸਵੀਰ: ਲਵਲੀ 12-09-2026
ਤਰਨ ਤਾਰਨ, 11 ਸਤੰਬਰ (ਹਰਿੰਦਰ ਸਿੰਘ)-ਨੌਜਵਾਨ ਵੋਟਰਾਂ ਨੂੰ ਜਾਗਰੂਕ ਕਰਨ ਅਤੇ ਵੱਧ ਤੋਂ ਵੱਧ ਨਵੀਆਂ ਵੋਟਾਂ ਬਣਾਉਣ ਦੇ ਉਦੇਸ਼ ਨਾਲ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਆਦਿੱਤਿਆ ਸ਼ਰਮਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ)-ਕਮ-ਨੋਡਲ ਅਫ਼ਸਰ ਸਵੀਪ ਰਜਿੰਦਰ ਕੌਰ ਵਲੋਂ ਜ਼ਿਲ੍ਹੇ ਦੇ ਸਮੂਹ ਸੈਕੰਡਰੀ ਸਕੂਲਾਂ, ਕਾਲਜਾਂ ਅਤੇ ਆਈ.ਟੀ.ਆਈ. ਦੇ ਪ੍ਰਿੰਸੀਪਲਾਂ ਨਾਲ ਇਕ ਵਿਸ਼ੇਸ਼ ਆਨਲਾਈਨ ਮੀਟਿੰਗ ਕੀਤੀ ਗਈ। ਵੀਡੀਓ ਕਾਨਫਰੰਸ ਰਾਹੀਂ ਵਿੱਦਿਅਕ ਸੰਸਥਾਵਾਂ ਦੇ ਮੁਖੀਆਂ ਨੂੰ ਸੰਬੋਧਨ ਕਰਦਿਆਂ ਏ.ਡੀ.ਸੀ. ਡਾ. ਆਦਿੱਤਿਆ ਸ਼ਰਮਾ ਨੇ ਕਿਹਾ ਕਿ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਨੌਜਵਾਨਾਂ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ। ਉਨ੍ਹਾਂ ਸਮੂਹ ਪ੍ਰਿੰਸੀਪਲਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਦਾਰਿਆਂ ਵਿਚ ਪੜ੍ਹਦੇ ਉਨ੍ਹਾਂ ਵਿਦਿਆਰਥੀਆਂ ਨੂੰ ਵੋਟ ਬਣਾਉਣ ਲਈ ਉਤਸ਼ਾਹਿਤ ਕਰਨ, ਜਿਨ੍ਹਾਂ ਦੀ ਉਮਰ 1 ਅਕਤੂਬਰ 2026 ਨੂੰ 18 ਸਾਲ ਪੂਰੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦਾ ਕੋਈ ਵੀ ਯੋਗ ਵਿਦਿਆਰਥੀ ਆਪਣੀ ਵੋਟ ਬਣਾਉਣ ਦੇ ਹੱਕ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਆਪਣੀ ਵਿਲੱਖਣ ਸੋਚ ਨਾਲ ਦੇਸ਼ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇ ਸਕਦੀ ਹੈ, ਇਸ ਲਈ ਵੋਟ ਬਣਵਾਉਣਾ ਅਤੇ ਆਪਣੇ ਹੱਕ ਦੀ ਵਰਤੋਂ ਕਰਨਾ ਅਤਿ ਜ਼ਰੂਰੀ ਹੈ। ਇਸ ਮੌਕੇ ਬੋਲਦਿਆਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਜਿੰਦਰ ਕੌਰ ਨੇ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਸਕੂਲਾਂ, ਕਾਲਜਾਂ ਅਤੇ ਆਈ.ਟੀ.ਆਈਜ਼ ਦੇ ਮੁਖੀ ਲਗਾਤਾਰ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਕੇ ਐਸ.ਆਈ.ਆਰ. ਦੇ ਕੰਮ ਵਿਚ ਆਪਣਾ ਵਡਮੁੱਲਾ ਯੋਗਦਾਨ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੀ ਮੁੱਖ ਕੋਸ਼ਿਸ਼ ਇਹੀ ਹੈ ਕਿ 1 ਅਕਤੂਬਰ ਨੂੰ 18 ਸਾਲ ਦੀ ਉਮਰ ਪੂਰੀ ਕਰਨ ਵਾਲਾ ਹਰੇਕ ਵਿਦਿਆਰਥੀ ਵੋਟਰ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾਏ। ਇਸ ਮੌਕੇ ਚੋਣ ਤਹਿਸੀਲਦਾਰ ਇੰਦਰਜੀਤ ਸਿੰਘ, ਕੋਆਰਡੀਨੇਟਰ ਭਾਸਕਰ ਜੋਸ਼ੀ ਅਤੇ ਸਹਾਇਕ ਨੋਡਲ ਅਫ਼ਸਰ ਸੁਖਬੀਰ ਸਿੰਘ ਕੰਗ ਹਾਜ਼ਰ ਸਨ।
ਪਿਛਲੀ ਖ਼ਬਰ ਫੁਲਕਾਰੀ ਗਰਲ’-ਕਮ-ਸਵੀਪ ਆਈਕਨ ਮਨਪ੍ਰੀਤ ਕੌਰ ਨੇ ਨੌਜਵਾਨ ਵੋਟਰਾਂ ਨੂੰ ਨਵੀਆਂ ਵੋਟਾਂ ਬਣਾਉਣ ਲਈ ਕੀਤਾ ਪ੍ਰੇਰਿਤ ਅਗਲੀ ਖ਼ਬਰ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।