13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਸਤਲੁਜ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਠੱਕਰਪੁਰਾ ਦੀਆਂ ਵਿਦਿਆਰਥਣਾਂ ਦਾ 70ਵੇਂ ਜ਼ੋਨਲ ਪੱਧਰ ਸਕੂਲ ਟੂਰਨਾਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ

ਪੱਟੀ, 12 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਸਤਲੁਜ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਠੱਕਰਪੁਰਾ ਪੱਟੀ ਦੇ ਵਿਦਿਆਰਥੀ ਹਰ ਖੇਤਰ ਵਿਚ ਮੱਲਾਂ ਮਾਰਦੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਹਰਬੀਰ ਸਿੰਘ ਗਿੱਲ ਨੇ ਦੱਸਿਆ ਕਿ ਸਕੂਲ ਦੀਆਂ ਵਿਦਿਆਰਥਣਾਂ ਨੇ 70ਵੇਂ ਜ਼ੋਨਲ ਪੱਧਰ ਦੀਆਂ ਹੋਈਆਂ ਖੇਡਾ ਵਿਚ ਸ਼ਾਨਦਾਰ ਜਿੱਤ ਹਾਸਲ ਕੀਤੀ।

ਅਜੀਤ ਡੈਸਕ 13-09-2026
ਪੱਟੀ, 12 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਸਤਲੁਜ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਠੱਕਰਪੁਰਾ ਪੱਟੀ ਦੇ ਵਿਦਿਆਰਥੀ ਹਰ ਖੇਤਰ ਵਿਚ ਮੱਲਾਂ ਮਾਰਦੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਹਰਬੀਰ ਸਿੰਘ ਗਿੱਲ ਨੇ ਦੱਸਿਆ ਕਿ ਸਕੂਲ ਦੀਆਂ ਵਿਦਿਆਰਥਣਾਂ ਨੇ 70ਵੇਂ ਜ਼ੋਨਲ ਪੱਧਰ ਦੀਆਂ ਹੋਈਆਂ ਖੇਡਾ ਵਿਚ ਸ਼ਾਨਦਾਰ ਜਿੱਤ ਹਾਸਲ ਕੀਤੀ। ਅੰਡਰ-14 ਰਿਲੇਅ ਲੜਕੀਆਂ ਦੀ ਟੀਮ ਵਿਚੋਂ ਅਸ਼ਮੀਤ ਕੌਰ ਨੇ 100 ਮੀਟਰ ਰੇਸ ਵਿਚੋਂ ਪਹਿਲਾ, ਨਵਰੀਤ ਕੌਰ ਨੇ 200 ਰੇਸ ਵਿਚੋਂ ਦੂਸਰਾ, ਮਿਨਾਕਸੀ ਸ਼ਰਮਾ ਨੇ 400 ਮੀਟਰ ਰੇਸ ਵਿਚੋਂ ਦੂਸਰਾ ਅਤੇ ਨਵਜੋਤ ਕੌਰ ਨੇ 800 ਮੀਟਰ ਰੇਸ ਵਿਚੋਂ ਦੂਸਰਾ ਸਥਾਨ ਹਾਸਲ ਕੀਤਾ। ਇਸਦੇ ਨਾਲ ਹੀ ਅੰਡਰ-17 ਰਿਲੇਅ ਅਤੇ ਸ਼ਾਰਟਪੁੱਟ ਵਿਚੋਂ ਰੌਬਿਨਪ੍ਰੀਤ ਕੌਰ ਨੇ ਪਹਿਲਾ, ਹਰਮਨਪ੍ਰੀਤ ਕੌਰ ਨੇ ਦੂਸਰਾ ਅਤੇ ਪਰਨੀਤ ਕੌਰ ਅਤੇ ਮਨਜੋਤ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ। ਇਸ ਜਿੱਤ ਨੂੰ ਬਰਕਰਾਰ ਰੱਖਦਿਆ ਹੋਇਆ ਜਸ਼ਨਪ੍ਰੀਤ ਕੌਰ ਨੇ 200 ਮੀਟਰ ਅਤੇ 400 ਮੀਟਰ ਰੇਸ ਵਿਚ ਪਹਿਲਾ ਸਥਾਨ ਹਾਸਲ ਕੀਤਾ। ਲੜਕੀਆ ਦੀ ਅੰਡਰ-19 ਟੀਮ ਵਿਚ ਅਰਸ਼ਪ੍ਰੀਤ ਕੌਰ ਅਤੇ ਜਸਲੀਨ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ। ਕਾਜਲਪ੍ਰੀਤ ਕੌਰ, ਹਰਪ੍ਰੀਤ ਕੌਰ, ਲਵਪ੍ਰੀਤ ਕੌਰ ਨੇ ਦੂਸਰਾ ਅਤੇ ਨਵਦੀਪ ਕੌਰ ਨੇ ਤੀਸਰਾ ਸਥਾਨ ਹਾਸਿਲ ਕੀਤਾ। ਇਸ ਮੌਕੇ ਸਕੂਲ ਮੈਨੇਜਮੇਂਟ ਕਮੇਟੀ ਮੈਂਬਰ ਹਰਬੀਰ ਸਿੰਘ ਗਿੱਲ, ਹਰਨੂਰ ਸਿੰਘ, ਮੈਡਮ ਪਰਮਿੰਦਰ ਕੌਰ, ਪ੍ਰਿੰਸੀਪਲ ਮੈਡਮ ਰਾਜਬੀਰ ਕੌਰ, ਵਾਈਸ ਪ੍ਰਿੰਸੀਪਲ ਮੈਡਮ ਦਲਬੀਰ ਕੌਰ ਅਤੇ ਸਕੂਲ ਦੇ ਡੀ.ਪੀ. ਬਖਸ਼ੀਸ਼ ਸਿੰਘ ਨੇ ਬੱਚਿਆਂ ਦੀ ਹੌਸਲਾ ਅਫਜਾਈ ਕਰਦਿਆਂ ਉਨ੍ਹਾਂ ਨੂੰ ਜਿੰਦਗੀ ਵਿਚ ਹੋਰ ਉੱਚੇ ਮੁਕਾਮ ਹਾਸਲ ਕਰਨ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਪਰਾਲੀ ਦੀ ਸੁਚੱਜੀ ਸੰਭਾਲ ਸੰਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪ੍ਰਚਾਰ ਵੈਨਾਂ ਰਵਾਨਾ ਅਗਲੀ ਖ਼ਬਰ ਪੈਨਸ਼ਨਰ ਅਤੇ ਸੀਨੀਅਰ ਸਿਟੀਜ਼ਨਜ਼ ਐਸੋਸੀਏਸ਼ਨ ਮਹਾਂਸੰਘ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।