13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਅਧਿਆਪਕ ਦਿਵਸ ਮੌਕੇ ਸ਼ਿਪਸ ਇੰਸਟੀਚਿਊਟ ਰਾਣੀਵਲਾਹ ਵਿਖੇ ਰੰਗਾਰੰਗ ਸਮਾਗਮ

ਚੋਹਲਾ ਸਾਹਿਬ, 12 ਸਤੰਬਰ (ਬਲਵਿੰਦਰ ਸਿੰਘ)-ਸਿਪਸ ਇੰਸਟੀਚਿਊਟ ਰਾਣੀਵਲਾਹ ਵਿਖੇ ਅਧਿਆਪਕ ਦਿਵਸ ਬੜੇ ਚਾਅ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਆਪਣੇ ਅਧਿਆਪਕਾਂ ਪ੍ਰਤੀ ਸਤਿਕਾਰ ਅਤੇ ਪਿਆਰ ਦਾ ਪ੍ਰਗਟਾਵਾ ਕਰਦਿਆਂ ਵੱਖ-ਵੱਖ ਮੰਨੋਰੰਜਕ ਖੇਡਾਂ, ਮਿਮਿਕਰੀ, ਗੀਤਾਂ ਅਤੇ ਚੁਟਕਲਿਆਂ ਸੰਬੰਧੀ ਪ੍ਰੋਗਰਾਮ ਕੀਤਾ ਗਿਆ।

ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲੇ ਵਿਚ ਜੇਤੂ ਰਹਿਣ ਵਾਲੇ ਪਹਿਲਵਾਨਾਂ ਨਾਲ ਪਿ੍ੰਸੀਪਲ ਦਵਿੰਦਰ ਸਿੰਘ, ਕੁਲਵਿੰਦਰ ਸਿੰਘ ਡੀ.ਪੀ.ਈ. ਅਤੇ ਹੋਰ। ਤਸਵੀਰ - ਲਵਲੀ 13-09-2026
ਚੋਹਲਾ ਸਾਹਿਬ, 12 ਸਤੰਬਰ (ਬਲਵਿੰਦਰ ਸਿੰਘ)-ਸਿਪਸ ਇੰਸਟੀਚਿਊਟ ਰਾਣੀਵਲਾਹ ਵਿਖੇ ਅਧਿਆਪਕ ਦਿਵਸ ਬੜੇ ਚਾਅ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਆਪਣੇ ਅਧਿਆਪਕਾਂ ਪ੍ਰਤੀ ਸਤਿਕਾਰ ਅਤੇ ਪਿਆਰ ਦਾ ਪ੍ਰਗਟਾਵਾ ਕਰਦਿਆਂ ਵੱਖ-ਵੱਖ ਮੰਨੋਰੰਜਕ ਖੇਡਾਂ, ਮਿਮਿਕਰੀ, ਗੀਤਾਂ ਅਤੇ ਚੁਟਕਲਿਆਂ ਸੰਬੰਧੀ ਪ੍ਰੋਗਰਾਮ ਕੀਤਾ ਗਿਆ। ਵਿਦਿਆਰਥੀਆਂ ਨੇ ਅਧਿਆਪਕਾਂ ਨੂੰ ਯਾਦਗਾਰੀ ਤੋਹਫ਼ੇ ਭੇਂਟ ਕਰਕੇ ਉਨ੍ਹਾਂ ਪ੍ਰਤੀ ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਅਧਿਆਪਕਾਂ ਦੀ ਭੂਮਿਕਾ ਨਿਭਾਉਣ ਵਾਲੇ ਵਿਦਿਆਰਥੀਆਂ ਨੂੰ ਵੀ ਅਧਿਆਪਕਾਂ ਵਲੋਂ ਤੋਹਫ਼ੇ ਦੇ ਕੇ ਹੌਸਲਾ ਅਫ਼ਜ਼ਾਈ ਕੀਤੀ ਗਈ। ਇਸ ਉਪਰੰਤ ਵਿਦਿਆਰਥੀਆਂ ਵਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਦਾ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਖੂਬ ਆਨੰਦ ਮਾਣਿਆ। ਇਸ ਮੌਕੇ ਐਜੂਕੇਸ਼ਨਲ ਡਾਇਰੈਕਟਰ ਨਵਦੀਪ ਕੌਰ ਸੰਧੂ ਨੇ ਕਿਹਾ ਕਿ 5 ਸਤੰਬਰ ਨੂੰ ਮਨਾਇਆ ਜਾਣ ਵਾਲਾ ਅਧਿਆਪਕ ਦਿਵਸ ਭਾਰਤ ਦੇ ਮਹਾਨ ਵਿਦਵਾਨ ਅਤੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜਨਮ ਦਿਵਸ ਨੂੰ ਸਮਰਪਿਤ ਹੈ। ਸਮਾਗਮ ਦੌਰਾਨ ਪ੍ਰਿੰਸੀਪਲ ਨਿਰਭੈ ਸਿੰਘ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ ਅਤੇ ਸੰਸਥਾ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੀ ਕਾਰਜਕਾਰੀ ਕਰਤਾ ਸ੍ਰੀਮਤੀ ਸ਼ਸ਼ੀ ਸ਼ਰਮਾ, ਮਦਨ ਪਠਾਣੀਆ, ਗੁਰਸ਼ਰਨ ਸਿੰਘ ਅਤੇ ਸਮੂਹ ਅਧਿਆਪਕਾਂ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਬੀਬੀ ਰਜਨੀ ਸਕੂਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਖ਼ਾਲਸਾ ਸਕੂਲ ਦੇ ਪਹਿਲਵਾਨਾਂ ਨੇ ਕਰਵਾਈ ਬੱਲੇ ਬੱਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।