13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਤਰਨ ਤਾਰਨ ਦੀ ਮਹੀਨਾਵਾਰ ਮੀਟਿੰਗ

ਤਰਨ ਤਾਰਨ, 12 ਸਤੰਬਰ (ਪਰਮਜੀਤ ਜੋਸ਼ੀ)– ਪੈਨਸ਼ਨਰਜ਼ ਮੰਗਾਂ ਸੰਬੰਧੀ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਤਰਨ ਤਾਰਨ ਦੀ ਮਹੀਨਾਵਾਰ ਮੀਟਿੰਗ ਕਰਮ ਸਿੰਘ ਲਾਲਪੁਰਾ ਦੀ ਪ੍ਰਧਾਨਗੀ ਹੇਠ ਗਾਂਧੀ ਪਾਰਕ ਤਰਨ ਤਾਰਨ ਵਿਖੇ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਸਵਿੰਦਰ ਸਿੰਘ ਮਾਣੋਚਾਹਲ, ਸੁਰਜੀਤ ਸਿੰਘ ਝਾਮਕਾ, ਡਾ.

ਅਜੀਤ ਡੈਸਕ 13-09-2026
ਤਰਨ ਤਾਰਨ, 12 ਸਤੰਬਰ (ਪਰਮਜੀਤ ਜੋਸ਼ੀ)– ਪੈਨਸ਼ਨਰਜ਼ ਮੰਗਾਂ ਸੰਬੰਧੀ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਤਰਨ ਤਾਰਨ ਦੀ ਮਹੀਨਾਵਾਰ ਮੀਟਿੰਗ ਕਰਮ ਸਿੰਘ ਲਾਲਪੁਰਾ ਦੀ ਪ੍ਰਧਾਨਗੀ ਹੇਠ ਗਾਂਧੀ ਪਾਰਕ ਤਰਨ ਤਾਰਨ ਵਿਖੇ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਸਵਿੰਦਰ ਸਿੰਘ ਮਾਣੋਚਾਹਲ, ਸੁਰਜੀਤ ਸਿੰਘ ਝਾਮਕਾ, ਡਾ. ਅਜਮੇਰ ਸਿੰਘ ਅਤੇ ਕਰਮ ਸਿੰਘ ਲਾਲਪੁਰਾ ਆਦਿ ਆਗੂਆਂ ਨੇ ਦੱਸਿਆ ਕਿ ਪੈਨਸ਼ਨ ਸੋਧ ਲਈ ਛੇਵੇ ਤਨਖਾਹ ਕਮਿਸ਼ਨ ਦੀ ਸ਼ਿਫਾਰਸ਼ 2.59 ਲਾਗੂ ਕਰਨ ਅਤੇ 60 ਫੀਸਦੀ ਡੀ.ਏ. ਲਾਗੂ ਕਰਕੇ ਬਣਦਾ ਬਕਾਇਆ ਦੇਣ ਤੋਂ ਭਗੌੜੀ ਹੋਈ ਭਗਵੰਤ ਸਰਕਾਰ ਵਿਰੁੱਧ ਸੂਬਾਈ ਸਾਂਝੀ ਤਾਲਮੇਲ ਕਮੇਟੀ ਵਲੋਂ ‘ਸਕੇਤਰੇਤ ਤੋਂ ਸਤੌਜ ਦੀ ਵਾਪਸੀ’ ਤੱਕ ਦੇ ਸੰਘਰਸ਼ ਨੂੰ ਸਫਲ ਬਨਾਉਣ ਲਈ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਸਮਰੱਥਾ ਅਨੁਸਾਰ ਵਧ ਚੜ੍ਹ ਕੇ ਹਿੱਸਾ ਲਵੇਗੀ। ਜਥੇਬੰਦੀ ਵਲੋਂ ਸਾਂਝੀ ਤਾਲਮੇਲ ਕਮੇਟੀ ਪੰਜਾਬ ਵਲੋਂ ਕੀਤੀ ਗਈ 7 ਅਗਸਤ ਦੀ ਚੰਡੀਗੜ੍ਹ ਮਹਾਂ ਰੈਲੀ ਅਤੇ 27 ਅਗਸਤ ਦੀ ਮਹਾਂ ਹੜਤਾਲ ਦੀ ਸਫਲਤਾ ਲਈ ਵੀ ਆਪਣੀ ਸਮਰੱਥਾ ਅਨੁਸਾਰ ਹਿੱਸਾ ਪਾਇਆ ਗਿਆ ਹੈ। ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਵਲੋ ਮੀਟਿੰਗ ਲਈ ਦਿੱਤੇ ਸਮੇਂ ’ਤੇ ਮੀਟਿੰਗ ਕਰਨ ਤੋਂ ਮੁੱਕਰ ਜਾਣ ਦੀ ਜੋਰਦਾਰ ਨਿਖੇਧੀ ਕਰਦੀ ਹੈ। ਮੀਟਿੰਗ ਵਿਚ ਕੁਲਵੰਤ ਸਿੰਘ ਗਿੱਲ, ਅਜਾਇਬ ਸਿੰਘ, ਹਰਜੀਤ ਸਿੰਘ ਜੱਸਲ, ਵਿਜੇ ਕੁਮਾਰ ਪੁੰਜ, ਵਿਜੇ ਕੁਮਾਰ ਜੋਸੀ, ਕਸ਼ਮੀਰ ਸਿੰਘ ਢਿੱਲੋਂ, ਗੁਰਦੀਪ ਸਿੰਘ ਮਾਣੋਚਾਹਲਖੁਰਦ, ਰਾਜਵੀਰ ਕੁਮਾਰ, ਬਖ਼ਸੀਸ਼ ਸਿੰਘ, ਇੰਦਰ ਸਿੰਘ ਲਹੁਕਾ, ਹੀਰਾ ਸਿੰਘ ਬੰਗਾਲੀ ਪੁਰ, ਸੁਰਿੰਦਰ ਸਿੰਘ ਬਾਠ, ਚੰਚਲ ਸਿੰਘ ਚਾਹਲ, ਸਵਿੰਦਰਪਾਲ ਸਿੰਘ, ਤਰਸੇਮ ਸਿੰਘ ਲਾਲੂਘੁੰਮਣ, ਦਲਬੀਰ ਸਿੰਘ ਦਿਓਲ ਅਤੇ ਸੁਖਦੇਵ ਸਿੰਘ ਅਟਾਰੀ ਆਦਿ ਸਾਥੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਥਿੰਕਨੈਕਸਟ ਟੈਕਨਾਲੋਜੀਜ਼ ਮੋਹਾਲੀ ਵਲੋਂ ਐਸ.ਜੀ.ਏ.ਡੀ. ਸਰਕਾਰੀ ਕਾਲਜ ਤਰਨ ਤਾਰਨ ਦਾ ਦੌਰਾ ਅਗਲੀ ਖ਼ਬਰ ਖ਼ਾਲਸਾ ਵਿੱਦਿਅਕ ਸੰਸਥਾਵਾਂ ਪ੍ਰਬੰਧਕ ਕਮੇਟੀ ਵਲੋਂ ਹੋਣਹਾਰ ਵਿਦਿਆਰਥੀਆਂ ਨੂੰ ਸਾਲਾਨਾ ਵਜੀਫ਼ਾ ਰਾਸ਼ੀ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।