ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਸੈਂਟਰਲ ਕਾਨਵੈਂਟ ਸਕੂਲ ਪੱਟੀ ਦੇ ਬੱਚਿਆਂ ਨੇ ਮਾਰੀਆਂ ਮੱਲਾਂ
ਪੱਟੀ, 12 ਸਤੰਬਰ (ਕੁਲਵਿੰਦਰ ਪਾਲ ਸਿੰਘ ਕਾਲੇਕੇ)–ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਦੇ ਵਿਦਿਆਰਥੀਆਂ ਨੇ ਚੈਸ ਅਤੇ ਬੈਡਮਿੰਟਨ ਦੋਵਾਂ ਖੇਡਾਂ ਵਿਚ ਪਹਿਲਾ ਸਥਾਨ ਹਾਸਲ ਕਰਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ।
ਅਜੀਤ ਡੈਸਕ
13-09-2026