ਮਨਪ੍ਰੀਤ ਕੌਰ ਦੀ ਆਤਮਿਕ ਸ਼ਾਂਤੀ ਲਈ ਬਾਬਾ ਬੁੱਢਾ ਕਾਲਜ ਵਿਖੇ ਸੁਖਮਨੀ ਸਾਹਿਬ ਦੇ ਪਾਠ ਕਰਵਾਏ
ਝਬਾਲ, 12 ਸਤੰਬਰ (ਸੁਖਦੇਵ ਸਿੰਘ)-ਬਾਬਾ ਬੁੱਢਾ ਕਾਲਜ ਬੀੜ ਸਾਹਿਬ ਦੀ ਵਿਦਿਆਰਥਣ ਮਨਪ੍ਰੀਤ ਕੌਰ, ਜੋ ਬੀਤੇ ਦਿਨੀਂ ਭਿਆਨਕ ਸੜਕ ਹਾਦਸੇ ਦੌਰਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ ਸੀ। ਉਸਨੂੰ ਅੰਮ੍ਰਿਤਸਰ ਵਿਖੇ ਜੇਰੇ ਇਲਾਜ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਹ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜਦੀ ਹੋਈ ਸਦੀਵੀ ਵਿਛੋੜਾ ਦੇ ਗਈ ।
ਝਬਾਲ, 12 ਸਤੰਬਰ (ਸੁਖਦੇਵ ਸਿੰਘ)-ਬਾਬਾ ਬੁੱਢਾ ਕਾਲਜ ਬੀੜ ਸਾਹਿਬ ਦੀ ਵਿਦਿਆਰਥਣ ਮਨਪ੍ਰੀਤ ਕੌਰ, ਜੋ ਬੀਤੇ ਦਿਨੀਂ ਭਿਆਨਕ ਸੜਕ ਹਾਦਸੇ ਦੌਰਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ ਸੀ। ਉਸਨੂੰ ਅੰਮ੍ਰਿਤਸਰ ਵਿਖੇ ਜੇਰੇ ਇਲਾਜ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਹ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜਦੀ ਹੋਈ ਸਦੀਵੀ ਵਿਛੋੜਾ ਦੇ ਗਈ । ਉਸ ਦੀ ਬੇਵਕਤੀ ਮੌਤ ਨੇ ਕਾਲਜ ਤੇ ਪਰਿਵਾਰ ਨੂੰ ਗਹਿਰਾ ਸਦਮਾ ਪਹੁੰਚਾਇਆ ਹੈ । ਮਨਪ੍ਰੀਤ ਕੌਰ ਦੀ ਆਤਮਿਕ ਸ਼ਾਂਤੀ ਲਈ ਕਾਲਜ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਵਲੋਂ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਅਰਦਾਸ ਕਰਵਾਈ ਗਈ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਕਰਨਜੀਤ ਸਿੰਘ ਬੇਦੀ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਸ਼ਰਧਾਂਜਲੀ ਭੇਟ ਕੀਤੀ। ਪ੍ਰਿੰਸੀਪਲ ਡਾ. ਬੇਦੀ ਨੇ ਦੱਸਿਆ ਕਿ ਮਨਪ੍ਰੀਤ ਕੌਰ ਕਾਲਜ ਵਿਚ ਬੀ.ਕਾਮ (ਸਮੈਸਟਰ ਪੰਜਵੇਂ) ਦੀ ਵਿਦਿਆਰਥਣ ਕਾਲਜ ਦੀ ਟਾਪਰ ਤੇ ਬਹੁਤ ਹੀ ਹੁਸ਼ਿਆਰ ਤੇ ਮਿਹਨਤੀ ਵਿਦਿਆਰਥਣ ਸੀ । ਉਹ ਆਪਣੇ ਸੁਭਾਅ ਅਤੇ ਪੜ੍ਹਾਈ ਪ੍ਰਤੀ ਲਗਣ ਕਰਕੇ ਆਪਣੇ ਅਧਿਆਪਕਾਂ ਅਤੇ ਸਹਿਪਾਠੀਆਂ ਵਿਚ ਖਾਸ ਪਛਾਣ ਰੱਖਦੀ ਸੀ। ਇਸ ਮੌਕੇ ਪ੍ਰਿੰਸੀਪਲ ਡਾ. ਕਰਨਜੀਤ ਸਿੰਘ ਤੋਂ ਇਲਾਵਾ ਸੁਪਰਡੈਂਟ ਤੇਜਿੰਦਰਜੀਤ ਸਿੰਘ, ਡਾ. ਅਮਰਬੀਰ ਸਿੰਘ, ਪ੍ਰੋ. ਸੁਰਿੰਦਰ ਸਿੰਘ, ਪ੍ਰੋ. ਅੰਮ੍ਰਿਤਪਾਲ ਸਿੰਘ, ਪ੍ਰੋ. ਇੰਦਰਜੀਤ ਸਿੰਘ, ਪ੍ਰੋ. ਸੁਖਪਾਲ ਕੌਰ, ਪ੍ਰੋ. ਹਰਪ੍ਰੀਤ ਕੌਰ, ਪ੍ਰੋ. ਅਕਵਿੰਦਰ ਕੌਰ, ਪ੍ਰੋ. ਚੰਦਪ੍ਰੀਤ ਕੌਰ, ਪ੍ਰੋ. ਸਿਮਰਨਜੀਤ ਕੌਰ, ਪ੍ਰੋ. ਰਮਨਦੀਪ ਕੌਰ, ਪ੍ਰੋ. ਪਲਵਿੰਦਰ ਕੌਰ, ਪ੍ਰੋ. ਕੰਵਲਪ੍ਰੀਤ ਕੌਰ, ਸੁਖਬੀਰ ਸਿੰਘ ਅਤੇ ਵਿਦਿਆਰਥੀ ਹਾਜ਼ਰ ਸਨ।