13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਹਰਦੀਪ ਸਿੰਘ ਨੇ ਮਾਰਕੀਟ ਕਮੇਟੀ ਤਰਨ ਤਾਰਨ ਦੇ ਸੈਕਟਰੀ ਦਾ ਆਹੁਦਾ ਸੰਭਾਲਿਆ

ਤਰਨ ਤਾਰਨ, 12 ਸਤੰਬਰ (ਪਰਮਜੀਤ ਜੋਸ਼ੀ)—ਮਾਰਕੀਟ ਕਮੇਟੀ ਤਰਨ ਤਾਰਨ ਦੇ ਨਵ ਨਿਯੁਕਤ ਸੈਕਟਰੀ ਹਰਦੀਪ ਸਿੰਘ ਵਲੋਂ ਆਪਣਾ ਆਹੁਦਾ ਸੰਭਾਲ ਲਿਆ ਹੈ। ਇਸ ਮੌਕੇ ਸਮੂਹ ਸਟਾਫ ਵਲੋਂ ਉਨ੍ਹਾਂ ਨੂੰ ਜੀ ਆਇਆ ਆਖਿਆ ਗਿਆ।

ਅਜੀਤ ਡੈਸਕ 13-09-2026
ਤਰਨ ਤਾਰਨ, 12 ਸਤੰਬਰ (ਪਰਮਜੀਤ ਜੋਸ਼ੀ)—ਮਾਰਕੀਟ ਕਮੇਟੀ ਤਰਨ ਤਾਰਨ ਦੇ ਨਵ ਨਿਯੁਕਤ ਸੈਕਟਰੀ ਹਰਦੀਪ ਸਿੰਘ ਵਲੋਂ ਆਪਣਾ ਆਹੁਦਾ ਸੰਭਾਲ ਲਿਆ ਹੈ। ਇਸ ਮੌਕੇ ਸਮੂਹ ਸਟਾਫ ਵਲੋਂ ਉਨ੍ਹਾਂ ਨੂੰ ਜੀ ਆਇਆ ਆਖਿਆ ਗਿਆ। ਇਸ ਮੌਕੇ ਦਾਣਾ ਮੰਡੀ ਤਰਨ ਤਾਰਨ ਦੇ ਆੜ੍ਹਤੀ ਐਸੋਸੀਏਸ਼ਨ ਤਰਨ ਤਾਰਨ ਦੇ ਪ੍ਰਧਾਨ ਦਿਲਬਾਗ ਸਿੰਘ ਬਾਠ ਤੋਂ ਇਲਾਵਾ ਹੋਰਨਾਂ ਅਹੁਦੇਦਾਰਾਂ ਵਲੋਂ ਨਵਨਿਯੁਕਤ ਸੈਕਟਰੀ ਹਰਦੀਪ ਸਿੰਘ ਨੂੰ ਗੁਲਦਸਤੇ ਭੇਂਟ ਕਰਕੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਨਵ ਨਿਯੁਕਤ ਸੈਕਟਰੀ ਹਰਦੀਪ ਸਿੰਘ ਨੇ ਕਿਹਾ ਕਿ ਵਿਭਾਗ ਵਲੋਂ ਜੋ ਜਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇਗਾ ਅਤੇ ਆੜ੍ਹਤੀ ਵਰਗ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਦੇ ਜਨਰਲ ਸਕੱਤਰ ਪਵੇਲ ਸਿੰਘ ਪੰਨੂੰ, ਗੁਰਿੰਦਰ ਸਿੰਘ ਲਾਲੀ ਚਾਚਾ, ਗੁਰਲਾਲ ਸਿੰਘ ਔਲਖ, ਕੁਲਦੀਪ ਸਿੰਘ ਢਿੱਲੋ, ਸਵਿੰਦਰ ਸਿੰਘ ਭੁੱਚਰ, ਜੱਜਬੀਰ ਸਿੰਘ ਗਿੱਲ, ਗੁਰਪ੍ਰਤਾਪ ਸਿੰਘ ਸਰਪੰਚ, ਬਹਾਲ ਸਿੰਘ ਗਿੱਲ, ਬਲਜੀਤ ਜੈਨ, ਹਰਵਿੰਦਰ ਸਿੰਘ ਮਾਣੋਚਾਹਲ, ਸੁਖਦੇਵਪਾਲ ਕੱਕੜੀਆ, ਅਰੁਣ ਕੁਮਾਰ ਗੋਲਡੀ, ਗੁਰਬਾਜ ਸਿੰਘ ਕਾਜੀਕੋਟ ਆਦਿ ਵਲੋਂ ਨਵਨਿਯੁਕਤ ਸੈਕਟਰੀ ਹਰਦੀਪ ਸਿੰਘ ਨੂੰ ਆਹੁਦਾ ਸੰਭਾਲਣ ’ਤੇ ਵਧਾਈ ਦਿੱਤੀ ਗਈ।
ਪਿਛਲੀ ਖ਼ਬਰ ਜ਼ਿਲ੍ਹਾ ਤਰਨ ਤਾਰਨ ਵਿਚ ਭਾਜਪਾ ਦਿਨੋ ਦਿਨ ਮਜ਼ਬੂਤੀ ਨਾਲ ਅੱਗੇ ਵਧ ਰਹੀ- ਮੰਨਾ ਅਗਲੀ ਖ਼ਬਰ ਵਾਂਸ ਬਾਜ਼ਾਰ ਪੱਟੀ ’ਚ ਸਥਿਤ ਪੰਜ ਪੀਰਾਂ ਦੇ ਦਰਬਾਰ ’ਚ ਦੋ ਰੋਜ਼ਾ ਸਾਲਾਨਾ ਮੇਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।