14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਝਬਾਲ, 13 ਸਤੰਬਰ (ਸਰਬਜੀਤ ਸਿੰਘ)– ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਮੀਰੀ ਪੀਰੀ ਹਾਲ ਵਿਚ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਗੁਰਦੁਆਰਾ ਸਾਹਿਬ ਜੀ ਦੇ ਹਜ਼ੂਰੀ ਰਾਗੀ ਜਥੇ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ।

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਮੀਰੀ ਪੀਰੀ ਹਾਲ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮਨਾਏ ਗਏ ਪ੍ਰਕਾਸ਼ ਪੁਰਬ ਮੌਕੇ ਕੀਰਤਨ ਕਰਦੇ ਰਾਗੀ ਸਿੰਘ ਅਤੇ ਬੈਠੀਆਂ ਹੋਈਆਂ ਸੰਗਤਾਂ। ਤਸਵੀਰਾਂ ਗੱਗੋਬੂਹਾ 14-09-2026
ਝਬਾਲ, 13 ਸਤੰਬਰ (ਸਰਬਜੀਤ ਸਿੰਘ)– ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਮੀਰੀ ਪੀਰੀ ਹਾਲ ਵਿਚ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਗੁਰਦੁਆਰਾ ਸਾਹਿਬ ਜੀ ਦੇ ਹਜ਼ੂਰੀ ਰਾਗੀ ਜਥੇ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਦੇ ਹੈਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ ਨੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪਹਿਲੇ ਪ੍ਰਕਾਸ਼ ਪੁਰਬ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਜੀ ਦੇ ਮੈਨੇਜਰ ਧਰਮਿੰਦਰ ਸਿੰਘ ਮਾਣੋਚਾਹਲ, ਰੇਸ਼ਮ ਸਿੰਘ ਐਮਾ, ਬਿਕਰਮਜੀਤ ਸਿੰਘ ਸੁਰ ਸਿੰਘ, ਗੁਰਜੀਤ ਸਿੰਘ ਠੱਠਾ, ਗੁਰਜੀਤ ਸਿੰਘ ਪੰਜਵੜ, ਬਲਜੀਤ ਸਿੰਘ ਝਬਾਲ ਅਤੇ ਹੋਰ ਵੱਡੀ ਗਿਣਤੀ ਵਿਚ ਸੇਵਾਦਾਰ ਅਤੇ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਸ਼ੇਰੋਂ ਖੰਡ ਮਿੱਲ ਮੋਰਚੇ ਦੇ 115ਵੇਂ ਦਿਨ ਬਿਜਲੀ ਦੇ ਲੰਮੇ ਕੱਟਾਂ ਖ਼ਿਲਾਫ਼ ਭੜਕੇ ਕਿਸਾਨ ਆਗੂ ਅਗਲੀ ਖ਼ਬਰ ਟ੍ਰੈਫਿਕ ਸਮੱਸਿਆ ਵਿਚ ਘਿਰਿਆ ਕਸਬਾ ਝਬਾਲ, ਸੜਕਾਂ ’ਤੇ ਨਾਜਾਇਜ਼ ਕਬਜ਼ਿਆਂ ਦੀ ਭਰਮਾਰ ਲੋਕ ਪ੍ਰੇਸ਼ਾਨ, ਪ੍ਰਸ਼ਾਸਨ ਬਣਿਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।