16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਹਰਪ੍ਰੀਤ ਸਿੰਘ ਸੰਧੂ ਦੀ ਅਗਵਾਈ ਹੇਠ ਚੰਡੀਗੜ੍ਹ ਲਈ ਪੱਟੀ ਹਲਕੇ ਤੋਂ ਵਰਕਰਾਂ ਦਾ ਜਥਾ ਰਵਾਨਾ

ਪੱਟੀ, 15 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਮਰਹੂਮ ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਕਾਂਗਰਸ ਵਲੋਂ ਚੰਡੀਗੜ੍ਹ ਵਿਖੇ ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਅੱਗੇ ਰੋਸ ਧਰਨਾ ਦਿੱਤਾ ਗਿਆ। ਇਸ ਧਰਨੇ ਵਿਚ ਸ਼ਾਮਿਲ ਹੋਣ ਲਈ ਪੱਟੀ ਹਲਕੇ ਤੋਂ ਪੀ.

ਅਜੀਤ ਡੈਸਕ 16-09-2026
ਪੱਟੀ, 15 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਮਰਹੂਮ ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਕਾਂਗਰਸ ਵਲੋਂ ਚੰਡੀਗੜ੍ਹ ਵਿਖੇ ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਅੱਗੇ ਰੋਸ ਧਰਨਾ ਦਿੱਤਾ ਗਿਆ। ਇਸ ਧਰਨੇ ਵਿਚ ਸ਼ਾਮਿਲ ਹੋਣ ਲਈ ਪੱਟੀ ਹਲਕੇ ਤੋਂ ਪੀ.ਪੀ.ਸੀ.ਸੀ. ਮੈਂਬਰ ਹਰਪ੍ਰੀਤ ਸਿੰਘ ਸੰਧੂ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਅਤੇ ਵਰਕਰਾਂ ਦਾ ਜਥਾ ਚੰਡੀਗੜ੍ਹ ਲਈ ਰਵਾਨਾ ਹੋਇਆ। ਇਸ ਮੌਕੇ ਹਰਪ੍ਰੀਤ ਸਿੰਘ ਸੰਧੂ ਨੇ ਕਿਹਾ ਕਿ ਮਰਹੂਮ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਅਤੇ ਇਸ ਮਾਮਲੇ ਵਿਚ ਸਰਕਾਰ ਨੂੰ ਗੰਭੀਰਤਾ ਨਾਲ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੀੜਤ ਪਰਿਵਾਰ ਦੇ ਨਾਲ ਖੜ੍ਹੀ ਹੈ ਅਤੇ ਜਦੋਂ ਤੱਕ ਇਨਸਾਫ਼ ਨਹੀਂ ਮਿਲਦਾ, ਪਾਰਟੀ ਵੱਲੋਂ ਲੋਕਤੰਤਰਿਕ ਢੰਗ ਨਾਲ ਆਪਣੀ ਆਵਾਜ਼ ਬੁਲੰਦ ਕੀਤੀ ਜਾਂਦੀ ਰਹੇਗੀ। ਇਸ ਮੌਕੇ ਸੀਮਾ ਰਾਣੀ ਸਾਬਕਾ ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ, ਗੁਰਬੀਰ ਸਿੰਘ ਗਲੈਰੀ ਮੰਡ, ਰਾਜਵੀਰ ਸਿੰਘ ਬੁਰਜ ਪੂਹਲਾ, ਗੁਰਭੇਜ ਸਿੰਘ ਧਾਰੀਵਾਲ, ਦਰਬਾਰਾ ਸਿੰਘ ਬਾਹਮਣੀ ਵਾਲਾ, ਬਾਜ ਸਿੰਘ ਬਾਹਮਣੀ ਵਾਲਾ, ਟਹਿਲ ਸਿੰਘ ਸਰਹਾਲੀ ਮੰਡ, ਅਜੀਤ ਪੁਰੀ, ਹਰਦਿਆਲ ਸਿੰਘ ਦਦੇਹਰ ਸਾਹਿਬ, ਜਤਿੰਦਰ ਸਿੰਘ ਸ਼ੱਕਰੀ, ਮੋਹਿਤ ਹਰੀਕੇ, ਗੁਲਪ੍ਰੀਤ ਦਿਓਲ ਅਤੇ ਬੌਬੀ ਤਖ਼ਤੂ ਚੱਕ ਸਮੇਤ ਹੋਰ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਦੁਕਾਨ ਕਰਮਚਾਰੀ ਸੰਘ ਮੰਡੀ ਤਰਨ ਤਾਰਨ ਵਲੋਂ ਮਾਰਕੀਟ ਕਮੇਟੀ ਸਕੱਤਰ ਹਰਦੀਪ ਸਿੰਘ ਦਾ ਸਨਮਾਨ ਅਗਲੀ ਖ਼ਬਰ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੇ ਪ੍ਰਾਪਤ ਦਾਅਵੇ ਤੇ ਇਤਰਾਜ਼ਾਂ ਦੀਆਂ ਸੂਚੀਆਂ ਰਾਜਨੀਤਿਕ ਪਾਰਟੀਆਂ ਨੂੰ ਸੌਂਪੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।