17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਮਾਰ ਦੇਣ ਦੀ ਨੀਅਤ ਨਾਲ ਵਿਅਕਤੀ ’ਤੇ ਫਾਇਰ ਕੀਤੇ, ਮਾਮਲਾ ਦਰਜ

ਤਰਨ ਤਾਰਨ, 16 ਸਤੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਉਸ ਉਪਰ ਫਾਇਰ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਝਬਾਲ ਵਿਖੇ ਅਰਪਨ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਕੋਟ ਧਰਮ ਚੰਦ ਕਲਾਂ ਝਬਾਲ ਨੇ ਸ਼ਿਕਾਇਤ ਦਰਜ ਕਰਵਾਈ ਕਿ 14 ਸਤੰਬਰ ਨੂੰ ਉਹ ਆਪਣੇ ਸਲੂਨ ਦੀ ਦੁਕਾਨ ਬੰਦ ਕਰਕੇ ਆਪਣੀ ਐਕਟੀਵਾ ’ਤੇ ਸਵਾਰ ਹੋ ਕੇ ਆਪਣੇ ਘਰ ਨੂੰ ਜਾ ਰਿਹਾ ਸੀ ਜਦ ਉਹ ਜੱਜ ਕਰਿਆਨਾ ਸਟੋਰ ਨਜ਼ਦੀਕ ਪੁੱਜਾ ਤਾਂ ਗਲੀ ਵਿਚ ਵਰਨਾ ਕਾਰ ਰੰਗ ਚਿੱਟਾ ਖੜੀ ਸੀ, ਜਿਸ ਦੇ ਉੱਪਰ ਹਰਿਆਣਾ ਨੰਬਰ ਲੱਗਾ ਸੀ ਜੋ ਉਹ ਪੜ ਨਹੀਂ ਸਕਿਆ।

ਅਜੀਤ ਡੈਸਕ 17-09-2026
ਤਰਨ ਤਾਰਨ, 16 ਸਤੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਉਸ ਉਪਰ ਫਾਇਰ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਝਬਾਲ ਵਿਖੇ ਅਰਪਨ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਕੋਟ ਧਰਮ ਚੰਦ ਕਲਾਂ ਝਬਾਲ ਨੇ ਸ਼ਿਕਾਇਤ ਦਰਜ ਕਰਵਾਈ ਕਿ 14 ਸਤੰਬਰ ਨੂੰ ਉਹ ਆਪਣੇ ਸਲੂਨ ਦੀ ਦੁਕਾਨ ਬੰਦ ਕਰਕੇ ਆਪਣੀ ਐਕਟੀਵਾ ’ਤੇ ਸਵਾਰ ਹੋ ਕੇ ਆਪਣੇ ਘਰ ਨੂੰ ਜਾ ਰਿਹਾ ਸੀ ਜਦ ਉਹ ਜੱਜ ਕਰਿਆਨਾ ਸਟੋਰ ਨਜ਼ਦੀਕ ਪੁੱਜਾ ਤਾਂ ਗਲੀ ਵਿਚ ਵਰਨਾ ਕਾਰ ਰੰਗ ਚਿੱਟਾ ਖੜੀ ਸੀ, ਜਿਸ ਦੇ ਉੱਪਰ ਹਰਿਆਣਾ ਨੰਬਰ ਲੱਗਾ ਸੀ ਜੋ ਉਹ ਪੜ ਨਹੀਂ ਸਕਿਆ। ਜਦ ਉਹ ਗੱਡੀ ਨੂੰ ਪਾਰ ਕਰਨ ਲੱਗਾ ਤਾਂ ਉਸਦਾ ਪੈਰ ਗੱਡੀ ਨੂੰ ਲੱਗ ਗਿਆ ਤਾਂ ਗੱਡੀ ਵਿਚੋਂ ਡਰਾਈਵਰ ਸੀਟ ਤੋਂ ਉਤਰ ਕੇ ਸਾਜਨ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਗਲੀ ਜੋਧਪੁਰੀਆ ਵਾਲੀ ਸੱਚਖੰਡ ਰੋਡ ਤਰਨ ਤਾਰਨ ਦੀ ਉਸ ਨਾਲ ਬਹਿਸ ਹੋ ਗਈ ਅਤ ਸਾਜਨ ਸਿੰਘ ਨੇ ਉਸਨੇ ਆਪਣੇ ਦਸਤੀ ਪਿਸਟਲ ਦਾ ਵਾਰ ਮਾਰ ਦੇਣ ਦੀ ਨੀਅਤ ਨਾਲ ਉਸ ’ਤੇ ਫਾਇਰ ਕਰਨੇ ਸ਼ੁਰੂ ਕਰ ਦਿੱਤੇ ਅਤੇ ਉਸ ਨੇ ਭੱਜ ਕੇ ਆਪਣੀ ਜਾਨ ਬਚਾਈ। ਜਾਂਚ ਅਧਿਕਾਰੀ ਏ.ਐੱਸ.ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਵਿਅਕਤੀ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਪਿਛਲੀ ਖ਼ਬਰ 20 ਸਤੰਬਰ ਨੂੰ ਕੀਤੀ ਜਾ ਰਹੀ ਰੈਲੀ ਦੀਆਂ ਤਿਆਰੀਆਂ ਮੁਕੰਮਲ-ਜਮਹੂਰੀ ਕਿਸਾਨ ਸਭਾ ਅਗਲੀ ਖ਼ਬਰ ਨੌਜਵਾਨ ਦੇ ਕਤਲ ਮਾਮਲੇ ਵਿਚ ਇਨਸਾਫ਼ ਲਈ ਮਾੜੀ ਨੌਆਬਾਦ ਦੀ ਪਾਣੀ ਵਾਲੀ ਟੈਂਕੀ ’ਤੇ ਚੜ੍ਹਿਆ ਪਰਿਵਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।