17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

‘ਖੇਡਾਂ ਵਤਨ ਪੰਜਾਬ ਦੀਆਂ ’ ਤਹਿਤ ਟੈਨਿਸ ਬਾਲ ਕ੍ਰਿਕਟ ਦੇ ਹੋਏ ਬਲਾਕ ਪੱਧਰੀ ਮੁਕਾਬਲੇ

ਤਰਨ ਤਾਰਨ, 16 ਸਤੰਬਰ (ਇਕਬਾਲ ਸਿੰਘ ਸੋਢੀ)- ਜ਼ਿਲ੍ਹਾ ਤਰਨ ਤਾਰਨ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਅਧੀਨ ਟੈਨਿਸ ਬਾਲ ਕ੍ਰਿਕਟ ਦੇ ਬਲਾਕ ਪੱਧਰੀ ਮੁਕਾਬਲੇ ਸ਼ੁਰੂ ਹੋ ਗਏ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਸਤਵੰਤ ਕੌਰ ਨੇ ਦੱਸਿਆ ਕਿ ਬਲਾਕ ਪੱਟੀ ਦਾ ਟੂਰਨਾਮੈਂਟ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪੱਟੀ ਵਿਖੇ ਕਰਵਾਇਆ ਗਿਆ।

ਅਜੀਤ ਡੈਸਕ 17-09-2026
ਤਰਨ ਤਾਰਨ, 16 ਸਤੰਬਰ (ਇਕਬਾਲ ਸਿੰਘ ਸੋਢੀ)- ਜ਼ਿਲ੍ਹਾ ਤਰਨ ਤਾਰਨ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਅਧੀਨ ਟੈਨਿਸ ਬਾਲ ਕ੍ਰਿਕਟ ਦੇ ਬਲਾਕ ਪੱਧਰੀ ਮੁਕਾਬਲੇ ਸ਼ੁਰੂ ਹੋ ਗਏ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਸਤਵੰਤ ਕੌਰ ਨੇ ਦੱਸਿਆ ਕਿ ਬਲਾਕ ਪੱਟੀ ਦਾ ਟੂਰਨਾਮੈਂਟ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪੱਟੀ ਵਿਖੇ ਕਰਵਾਇਆ ਗਿਆ। ਇਸ ਵਿਚ ਗਰੇਜਰ ਅਕੈਡਮੀ ਪੱਟੀ ਨੂੰ ਪਹਿਲਾ, ਸੰਗਵਾਂ ਨੂੰ ਦੂਸਰਾ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪੱਟੀ ਨੂੰ ਤੀਸਰਾ ਸਥਾਨ ਹਾਸਲ ਹੋਇਆ। ਉਨ੍ਹਾਂ ਦੱਸਿਆ ਕਿ ਬਲਾਕ ਖਡੂਰ ਸਾਹਿਬ ਦਾ ਟੂਰਨਾਮੈਂਟ ਸ੍ਰੀ ਗੁਰੂ ਅੰਗਦ ਦੇਵ ਖੇਡ ਸਟੇਡੀਅਮ ਖਡੂਰ ਸਾਹਿਬ, ਗੋਇੰਦਵਾਲ ਰੋਡ ਅਤੇ ਗੰਡੀਵਿੰਡ ਬਲਾਕ ਦਾ ਟੈਨਿਸ ਬਾਲ ਕ੍ਰਿਕਟ ਟੂਰਨਾਮੈਂਟ ਬਾਬਾ ਬੁੱਢਾ ਸਾਹਿਬ ਕਾਲਜ ਬੀੜ ਸਾਹਿਬ ਵਿਖੇ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਬਲਾਕ ਤਰਨ ਤਾਰਨ ਦੇ ਮੁਕਾਬਲੇ ਪੁਲਿਸ ਲਾਈਨ ਗਰਾਊਂਂਡ ਤਰਨ ਤਾਰਨ ਵਿਖੇ ਬਲਾਕ ਨਾਗੋਕੇ ਦੇ ਮੁਕਾਬਲੇ ਸ੍ਰੀ ਗੁਰੂ ਅੰਗਦ ਦੇਵ ਖੇਡ ਸਟੇਡੀਅਮ ਖਡੂਰ ਸਾਹਿਬ ਗੋਇੰਦਵਾਲ ਰੋਡ ਵਿਖੇ ਬਲਾਕ ਨੌਸ਼ਹਿਰਾ ਪੰਨੂੰਆਂ ਦੇ ਮੁਕਾਬਲੇ ਸਰਦਾਰ ਬਲਵੀਰ ਸਿੰਘ ਸਟੇਡੀਅਮ ਨੌਸ਼ਹਿਰਾ ਪੰਨੂਆਂ ਵਿਖੇ ਅਤੇ ਬਲਾਕ ਚੋਹਲਾ ਸਾਹਿਬ ਦੇ ਮੁਕਾਬਲੇ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਚੋਹਲਾ ਸਾਹਿਬ ਵਿਖੇ 17 ਤੇ 18 ਸਤੰਬਰ ਨੂੰ ਕਰਵਾਏ ਜਾਣਗੇ। ਜ਼ਿਕਰਯੋਗ ਹੈ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਪਹਿਲੀ ਵਾਰ ਟੈਨਿਸ ਬਾਲ ਕ੍ਰਿਕਟ ਖੇਡ ਕਰਵਾਈ ਜਾ ਰਹੀ ਹੈ।
ਪਿਛਲੀ ਖ਼ਬਰ ਬੱਚਿਆਂ ਨੂੰ ਪੇਟ ’ਚ ਦਰਦ 24 ਘੰਟੇ ਰਹਿਣਾ, ਅਪੈਂਡਿਕਸ ਹੋ ਸਕਦੀ ਹੈ – ਡਾ. ਸੁਪ੍ਰਿਯਾ ਅਗਲੀ ਖ਼ਬਰ ‘ ਨਸ਼ਾ ਮੁਕਤ ਯਾਤਰਾ’ ਨੂੰ ਇਤਿਹਾਸਕ ਬਣਾਇਆ ਜਾਵੇਗਾ –ਹਰਜੀਤ ਸਿੰਘ ਸੰਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।