18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਗੁਰਦੁਆਰਾ ਬਾਬਾ ਸੁਰਜਨ ਸਾਹਿਬ ਵਿਖੇ ਨਵਾਂ ਨਿਸ਼ਾਨ ਸਾਹਿਬ ਚੜ੍ਹਾਇਆ

ਸ਼ਾਹਬਾਜ਼ਪੁਰ, 17 ਸਤੰਬਰ (ਪਰਦੀਪ ਬੇਗੇਪੁਰ)-ਸਥਾਨਕ ਇਤਿਹਾਸਕ ਗੁਰਦੁਆਰਾ ਧੰਨ ਧੰਨ ਬਾਬਾ ਸੁਰਜਨ ਸਾਹਿਬ ਵਿਖੇ ਇਲਾਕੇ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਨਵਾਂ ਨਿਸ਼ਾਨ ਸਾਹਿਬ ਚੜਾਇਆ। ਇਸ ਮੌਕੇ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ ਵਿਸ਼ੇਸ਼ ਤੌਰ ’ਤੇ ਪਹੁੰਚੇ।

ਅਜੀਤ ਡੈਸਕ 18-09-2026
ਸ਼ਾਹਬਾਜ਼ਪੁਰ, 17 ਸਤੰਬਰ (ਪਰਦੀਪ ਬੇਗੇਪੁਰ)-ਸਥਾਨਕ ਇਤਿਹਾਸਕ ਗੁਰਦੁਆਰਾ ਧੰਨ ਧੰਨ ਬਾਬਾ ਸੁਰਜਨ ਸਾਹਿਬ ਵਿਖੇ ਇਲਾਕੇ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਨਵਾਂ ਨਿਸ਼ਾਨ ਸਾਹਿਬ ਚੜਾਇਆ। ਇਸ ਮੌਕੇ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਚਾਰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਬਾਬਾ ਅਵਤਾਰ ਸਿੰਘ ਵਲੋਂ ਪ੍ਰਮਾਤਮਾ ਦੇ ਚਰਨਾਂ ਵਿਚ ਅਰਦਾਸ ਬੇਨਤੀ ਕਰਨ ਉਪਰੰਤ ਨਿਸ਼ਾਨ ਸਾਹਿਬ ਚੜ੍ਹਾਉਣ ਦੀ ਰਸਮ ਸ਼ੁਰੂ ਕੀਤੀ ਗਈ। ਇਸ ਸੰਬੰਧੀ ਗੁਰਦੁਆਰਾ ਸਾਹਿਬ ਦੇ ਮੁੱਖ ਜਥੇਦਾਰ ਬਾਬਾ ਗੁਰਮੇਜ ਸਿੰਘ ਢੋਟੀ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਸਥਾਪਿਤ ਪਹਿਲਾਂ ਵਾਲੇ ਨਿਸ਼ਾਨ ਸਾਹਿਬ ਬਹੁਤ ਬਿਰਧ ਅਵਸਥਾ ਵਿਚ ਸਨ, ਇਸ ਲਈ ਉਨ੍ਹਾਂ ਨੂੰ ਵਧਾ ਦਿੱਤਾ ਗਿਆ ਹੈ ਤੇ ਉਸ ਦੀ ਜਗ੍ਹਾ ਨਵੇਂ 125 ਫੁੱਟ ਨਿਸ਼ਾਨ ਸਹਿਬ ਚੜ੍ਹਾਏ ਗਏ ਹਨ। ਇਸ ਮੌਕੇ ਬਾਬਾ ਗੁਰਮੇਜ ਸਿੰਘ ਢੋਟੀ ਵਲੋਂ ਇਸ ਸੇਵਾ ਲਈ ਸਮੂਹ ਸੰਗਤ ਵਲੋਂ ਕੀਤੇ ਵੱਡਮੁਲੇ ਸਹਿਯੋਗ ਲਈ ਧੰਨਵਾਦ ਕੀਤਾ। ਇਸ ਮੌਕੇ ਚਾਹ ਪਕੌੜੇ, ਜਲੇਬ ਤੇ ਲੰਗਰ ਆਦਿ ਅਟੁੱਟ ਵਰਤਾਏ ਗਏ। ਇਸ ਮੌਕੇ ਬਾਬਾ ਬਲਵਿੰਦਰ ਸਿੰਘ, ਸੇਵਾਦਾਰ ਬਾਬਾ ਅਮਰਜੀਤ ਸਿੰਘ, ਬਾਬਾ ਰਣਜੀਤ ਸਿੰਘ ਰਾਣਾ ਤੋਂ ਇਲਾਵਾ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਸੰਤ ਸਿੰਘ ਸੁੱਖਾ ਸਿੰਘ ਖ਼ਾਲਸਾ ਪਬਲਿਕ ਸਕੂਲ ਬੂਹ ਹਰੀਕੇ ਦੇ ਵਿਦਿਆਰਥੀਆਂ ਨੇ ਜ਼ੋਨਲ ਖੇਡਾਂ ’ਚ ਜਿੱਤੀ ਓਵਰਆਲ ਟਰਾਫ਼ੀ ਅਗਲੀ ਖ਼ਬਰ ਐਸ. ਡੀ. ਓ. ਤਰਲੋਚਨ ਸਿੰਘ ਵਲੋਂ ਐਸ. ਆਈ. ਆਰ. ਸੰਬੰਧੀ ਕੈਂਪ ਦਾ ਨਿਰੀਖਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।