18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

‘ਖੇਡਾਂ ਵਤਨ ਪੰਜਾਬ ਦੀਆਂ’ ’ਚ ਰਿਵਰਡੇਲ ਪਬਲਿਕ ਸਕੂਲ ਭਰੋਵਾਲ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ

ਫਤਿਆਬਾਦ, 17 ਸਤੰਬਰ (ਹਰਵਿੰਦਰ ਸਿੰਘ ਧੂੰਦਾ)–ਪੰਜਾਬ ਸਰਕਾਰ ਵਲੋਂ ਜੋ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਖੇਡ ਅਫ਼ਸਰ ਤਰਨ ਤਾਰਨ ਸਤਵੰਤ ਕੌਰ ਦੀ ਰਹਿਨੁਮਾਈ ਹੇਠ ਬਲਾਕ ਖਡੂਰ ਸਾਹਿਬ ਦੀਆਂ ਪਿੰਡ ਮੀਆਂਵਿੰਡ ਸੀ਼. ਸੈ.

ਅਜੀਤ ਡੈਸਕ 18-09-2026
ਫਤਿਆਬਾਦ, 17 ਸਤੰਬਰ (ਹਰਵਿੰਦਰ ਸਿੰਘ ਧੂੰਦਾ)–ਪੰਜਾਬ ਸਰਕਾਰ ਵਲੋਂ ਜੋ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਖੇਡ ਅਫ਼ਸਰ ਤਰਨ ਤਾਰਨ ਸਤਵੰਤ ਕੌਰ ਦੀ ਰਹਿਨੁਮਾਈ ਹੇਠ ਬਲਾਕ ਖਡੂਰ ਸਾਹਿਬ ਦੀਆਂ ਪਿੰਡ ਮੀਆਂਵਿੰਡ ਸੀ਼. ਸੈ. ਸਕੂਲ ਵਿਖੇ ਅੰਡਰ 17 ਖੋ-ਖੋ ਦੀਆਂ ਖੇਡਾਂ ਕਰਵਾਈਆਂ ਗਈਆਂ। ਜਿਸ ਵਿਚ ਰਿਵਰ ਡੇਲ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਦੀਆਂ ਲੜਕੀਆਂ ਨੇ ਮੱਲਾਂ ਮਾਰੀਆਂ। ਲੜਕੀਆਂ ਨੇ ਦੂਜਾ ਸਥਾਨ ਹਾਸਲ ਕਰਕੇ ਸਕੂਲ ਅਤੇ ਮਾਤਾ ਪਿਤਾ ਦਾ ਨਾਾਮ ਰੌਸ਼ਨ ਕੀਤਾ। ਸਫਲਤਾ ਦਾ ਸਿਹਰਾ ਡੀ.ਪੀ. ਕਵਲਜੀਤ ਕੌਰ ਦੇ ਸਿਰ ਬੱਝਦਾ ਹੈ। ਅਸੀਂ ਪੰਜਾਬ ਸਰਕਾਰ ਦੇ ਧੰਨਵਾਦੀ ਹਾਂ ਕਿ ਜਿਨ੍ਹਾਂ ਦੀ ਮਿਹਰਬਾਨੀ ਸਦਕਾ ਬੱਚਿਆਂ ਦਾ ਮਨੋਬਲ ਉਪਰ ਉਠਦਾ ਹੈ। ਬੱਚੇ ਸਿਹਤਯਾਬ ਬਣਦੇ ਹਨ। ਬੱਚਿਆਂ ਵਿੱਚ ਮਿਲਵਰਤਨ ਦੀ ਭਾਵਨਾ ਪੈਦਾ ਹੁੰਦੀ ਹੈ। ਇਸ ਮੌਕੇ ਵਾਈਸ ਪ੍ਰਿੰਸੀਪਲ ਰਵਿੰਦਰ ਕੌਰ ਨੇ ਬੱਚਿਆਂ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਸੁਖਦੇਵ ਸਿੰਘ ਖਾਨ ਨੇ ਬੱਚਿਆਂ ਨੂੰ ਜ਼ਿੰਦਗੀ ਵਿਚ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ। ਚੇਅਰਪਰਸਨ ਸਰਬਮਾਨ ਸਿੰਘ ਗਿੱਲ ਨੇ ਬੱਚਿਆਂ ਦੀ ਹੌਂਸਲਾ ਅਫਜ਼ਾਈ ਕੀਤੀ। ਡਾਇਰੈਕਟਰਅਮਰੀਕ ਕੌਰ ਗਿੱਲ ਨੇ ਬੱਚਿਆਂ ਨੂੰ ਵੱਧ ਤੋਂ ਵੱਧ ਖੇਡਾਂ ਵੱਲ ਵਧਣ ਲਈ ਪ੍ਰੇਰਿਤ ਕੀਤਾ। ਜਦੋਂ ਬੱਚੇ ਜਿੱਤ ਕੇ ਪਹੁੰਚੇ ਤਾਂ ਮੈਡਮ ਅਮਰੀਕ ਕੌਰ ਗਿੱਲ ਅਤੇ ਸਟਾਫ਼ ਨੇ ਬੱਚਿਆਂ ਦਾ ਖੁਸ਼ੀ ਖੁਸ਼ੀ ਸੁਆਗਤ ਕੀਤਾ। ਰਿਵਰ ਡੇਲ ਸਕੂਲ ਪੜ੍ਹਾਈ ਦੇ ਨਾਲ ਨਾਲ ਖੇਡਾਂ ਵੱਲ ਵੀ ਵਿਸ਼ੇਸ਼ ਤਵੱਜੋਂ ਦੇ ਰਿਹਾ ਹੈ।
ਪਿਛਲੀ ਖ਼ਬਰ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ’ਤੇ ਮਾਮਲਾ ਦਰਜ ਅਗਲੀ ਖ਼ਬਰ ਸੰਤ ਸਿੰਘ ਸੁੱਖਾ ਸਿੰਘ ਖ਼ਾਲਸਾ ਪਬਲਿਕ ਸਕੂਲ ਬੂਹ ਹਰੀਕੇ ਦੇ ਵਿਦਿਆਰਥੀਆਂ ਨੇ ਜ਼ੋਨਲ ਖੇਡਾਂ ’ਚ ਜਿੱਤੀ ਓਵਰਆਲ ਟਰਾਫ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।