ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ’ਤੇ ਮਾਮਲਾ ਦਰਜ
ਤਰਨ ਤਾਰਨ, 17 ਸਤੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਹਰੀਕੇ ਦੀ ਪੁਲਿਸ ਨੇ ਇਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ ਦੇ ਮਾਮਲੇ ਵਿਚ ਇਕ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਹਰੀਕੇ ਵਿਖੇ ਇਲਾਕੇ ਦੇ ਇਕ ਪਿੰਡ ਦੇ ਰਹਿਣ ਵਾਲੇ ਵਿਅਕਤੀ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਲੜਕੀ ਜਿਸ ਦੀ ਉਮਰ 15 ਸਾਲ ਹੈ ਤੇ ਉਹ ਨਾਬਾਲਗ ਹੈ, ਨੂੰ ਅਕਾਸ਼ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਕੁੱਲਾ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਗਿਆ ਹੈ।
ਅਜੀਤ ਡੈਸਕ
18-09-2026