ਘਰ-ਘਰ ਜਾ ਕੇ ਪ੍ਰਚਾਰ ਕਰਨ ਵਾਲੇ ਪਹਿਲਾਂ ਪੰਜਾਬ ਦੀ ਜ਼ਮੀਨੀ ਹਕੀਕਤ ਦੱਸਣ- ਰਮਨਦੀਪ ਕੌਰ ਸ਼ੇਰੋਂ
ਤਰਨ ਤਾਰਨ, 18 ਸਤੰਬਰ (ਹਰਿੰਦਰ ਸਿੰਘ)- ਆਮ ਆਦਮੀ ਪਾਰਟੀ ਵਲੋਂ 20 ਸਤੰਬਰ ਤੋਂ ਪੰਜਾਬ ਭਰ ਵਿਚ ਘਰ-ਘਰ ਜਾ ਕੇ ਸਰਕਾਰ ਦੇ ਕੰਮਕਾਜ ਦਾ ਪ੍ਰਚਾਰ ਕਰਨ ਲਈ ਮੁਹਿੰਮ ਸ਼ੁਰੂ ਕਰਨ ਦੇ ਐਲਾਨ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਨੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਘਰ-ਘਰ ਜਾਣ ਵਾਲੇ ‘ਆਪ’ ਵਰਕਰ ਲੋਕਾਂ ਨੂੰ ਇਹ ਵੀ ਦੱਸਣ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਪੰਜਾਬ ਲਈ ਸਰਕਾਰ ਨੇ ਕੀ ਵੱਡਾ ਬਦਲਾਅ ਕੀਤਾ ਹੈ।
ਤਰਨ ਤਾਰਨ, 18 ਸਤੰਬਰ (ਹਰਿੰਦਰ ਸਿੰਘ)- ਆਮ ਆਦਮੀ ਪਾਰਟੀ ਵਲੋਂ 20 ਸਤੰਬਰ ਤੋਂ ਪੰਜਾਬ ਭਰ ਵਿਚ ਘਰ-ਘਰ ਜਾ ਕੇ ਸਰਕਾਰ ਦੇ ਕੰਮਕਾਜ ਦਾ ਪ੍ਰਚਾਰ ਕਰਨ ਲਈ ਮੁਹਿੰਮ ਸ਼ੁਰੂ ਕਰਨ ਦੇ ਐਲਾਨ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਨੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਘਰ-ਘਰ ਜਾਣ ਵਾਲੇ ‘ਆਪ’ ਵਰਕਰ ਲੋਕਾਂ ਨੂੰ ਇਹ ਵੀ ਦੱਸਣ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਪੰਜਾਬ ਲਈ ਸਰਕਾਰ ਨੇ ਕੀ ਵੱਡਾ ਬਦਲਾਅ ਕੀਤਾ ਹੈ। ਬੀਬਾ ਰਮਨਦੀਪ ਕੌਰ ਸੇਰੋਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਕੋਲ ਅੱਜ ਵੀ ਬੇਰੁਜ਼ਗਾਰੀ, ਨਸ਼ੇ, ਕਾਨੂੰਨ-ਵਿਵਸਥਾ, ਕਰਜ਼ੇ, ਮੁਲਾਜ਼ਮਾਂ ਦੇ ਮਸਲਿਆਂ ਅਤੇ ਬੁਨਿਆਦੀ ਸਹੂਲਤਾਂ ਨਾਲ ਜੁੜੇ ਕਈ ਸਵਾਲ ਹਨ। ਉਨ੍ਹਾਂ ਕਿਹਾ ਕਿ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਵਿਚ ਕਾਨੂੰਨ-ਵਿਵਸਥਾ ਨੂੰ ਲੈ ਕੇ ਸਰਕਾਰ ਦੀ ਜ਼ਿੰਮੇਵਾਰੀ ਹੋਰ ਵੀ ਵੱਧ ਜਾਂਦੀ ਹੈ, ਪਰ ਲੋਕ ਸੁਰੱਖਿਆ ਨਾਲ ਜੁੜੀਆਂ ਘਟਨਾਵਾਂ ਨੂੰ ਲੈ ਕੇ ਚਿੰਤਾ ਜ਼ਾਹਿਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਵਰਕਰ ਜਦੋਂ ਲੋਕਾਂ ਦੇ ਘਰਾਂ ਤੱਕ ਜਾਣ ਤਾਂ ਉਹ ਇਸ਼ਤਿਹਾਰਾਂ ਅਤੇ ਦਾਅਵਿਆਂ ਦੀ ਬਜਾਇ ਲੋਕਾਂ ਦੇ ਸਵਾਲਾਂ ਦੇ ਜਵਾਬ ਵੀ ਦੇਣ। ਰਮਨਦੀਪ ਕੌਰ ਸੇਰੋਂ ਨੇ ਸਵਾਲ ਕੀਤਾ ਕਿ ਪੰਜਾਬ ਸਿਰ ਕਰਜ਼ੇ ਦਾ ਬੋਝ ਵਧਣ ਬਾਰੇ ਸਰਕਾਰ ਲੋਕਾਂ ਨੂੰ ਕੀ ਜਵਾਬ ਦੇਵੇਗੀ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਮੁਲਾਜ਼ਮਾਂ ਨਾਲ ਸਰਕਾਰ ਦਾ ਰਵੱਈਆ ਕੀ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਟਰਾਂਸਪੋਰਟ ਅਤੇ ਬਿਜਲੀ ਵਿਭਾਗ ਨਾਲ ਸੰਬੰਧਿਤ ਮਸਲਿਆਂ ’ਤੇ ਵੀ ਲੋਕਾਂ ਵਲੋਂ ਸਵਾਲ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ‘ਆਪ’ ਸਰਕਾਰ ਆਪਣੇ ਕੰਮਾਂ ਦੀ ਗੱਲ ਲੈ ਕੇ ਘਰ-ਘਰ ਜਾ ਰਹੀ ਹੈ ਤਾਂ ਲੋਕਾਂ ਨੂੰ ਆਪਣੇ ਸਵਾਲ ਪੁੱਛਣ ਦਾ ਵੀ ਪੂਰਾ ਹੱਕ ਹੈ। ਰਮਨਦੀਪ ਕੌਰ ਸੇਰੋਂ ਨੇ ਕਿਹਾ ਕਿ ਪੰਜਾਬ ਦੇ ਲੋਕ ਸਿਰਫ਼ ਇਸ਼ਤਿਹਾਰਾਂ ਜਾਂ ਸਿਆਸੀ ਦਾਅਵਿਆਂ ਨਾਲ ਨਹੀਂ, ਸਗੋਂ ਜ਼ਮੀਨੀ ਪੱਧਰ ’ਤੇ ਹੋਏ ਕੰਮਾਂ ਨਾਲ ਸਰਕਾਰ ਦੀ ਕਾਰਗੁਜ਼ਾਰੀ ਨੂੰ ਪਰਖਣਗੇ ਅਤੇ ਜਦ ਪੰਜਾਬ ਸਰਕਾਰ ਤੋਂ ਤੰਗ ਲੋਕ ਆਪਣੇ ਸਵਾਲ ਕਰਨ ਤਾਂ ਉਨ੍ਹਾਂ ’ਤੇ ਆਮ ਆਦਮੀ ਪਾਰਟੀ ਲਾਠੀਚਾਰਜ ਜਾਂ ਕਿਸੇ ਹੋਰ ਝੂਠੇ ਕੇਸਾਂ ਵਿਚ ਫਸਾਉਣ ਲਈ ਆਪਣੀ ਚਾਲ ਨਾ ਚੱਲੇ।