19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਪਿਸਟਲ ਤੇ ਨਸ਼ੀਲੇ ਪਦਾਰਥਾਂ ਸਮੇਤ 9 ਵਿਅਕਤੀ ਗ੍ਰਿਫ਼ਤਾਰ - ਐੱਸ. ਐੱਸ. ਪੀ. ਲਾਂਬਾ

ਤਰਨ ਤਾਰਨ, 18 ਸਤੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਵੱਖ-ਵੱਖ ਥਾਵਾਂ ਤੋਂ ਪਿਸਟਲ ਤੇ ਨਸ਼ੀਲੇ ਪਦਾਰਥਾਂ ਸਮੇਤ 9 ਵਿਅਕੀਤਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.

ਅਜੀਤ ਡੈਸਕ 19-09-2026
ਤਰਨ ਤਾਰਨ, 18 ਸਤੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਵੱਖ-ਵੱਖ ਥਾਵਾਂ ਤੋਂ ਪਿਸਟਲ ਤੇ ਨਸ਼ੀਲੇ ਪਦਾਰਥਾਂ ਸਮੇਤ 9 ਵਿਅਕੀਤਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਦਰ ਤਰਨਤਾਰਨ ਦੇ ਏ. ਐੱਸ. ਆਈ. ਗੁਰਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਭੁਪਿੰਦਰ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਪਿੰਡ ਗੁਲਾਲੀਪੁਰ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਖੇਮਕਰਨ ਦੇ ਏ. ਐੱਸ. ਆਈ. ਜਗਦੀਸ਼ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਅਰਸ਼ਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਤੇ ਗੁਰਚੇਤ ਸਿੰਘ ਪੁੱਤਰ ਸਿੰਦਰ ਸਿੰਘ ਵਾਸੀ ਵਲਟੋਹਾ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਵੈਰੋਂਵਾਲ ਦੇ ਐੱਸ. ਆਈ. ਬਲਜਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਲੰਡੀ ਪੁਲੀ ਨਾਗੋਕੇ ਤੋਂ ਇਕ ਗੱਡੀ ਨੰਬਰ ਪੀ.ਬੀ. 10 ਡੀ.ਐੱਸ. 8655 +’ਤੇ ਸਵਾਰ ਹੋ ਕੇ ਆ ਰਹੇ ਜਸ਼ਨਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਨਾਗੋਕੇ ਹਾਲ ਵਾਸੀ ਖਡੂਰ ਸਾਹਿਬ, ਹਰਪ੍ਰੀਤ ਸਿੰਘ ਪੁੱਤਰ ਪ੍ਰਭਜੀਤ ਸਿੰਘ ਵਾਸੀ ਫਾਜਲਪੁਰ, ਰਾਜਪਾਲ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਫਾਜਲਪੁਰ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 4 ਗ੍ਰਾਮ 45 ਮਿਲੀਗ੍ਰਾਮ ਹੈਰੋਇਨ, ਇਕ ਪਿਸਟਲ 30 ਬੋਰ ਸਮੇਤ ਮੈਗਜੀਨ, ਚਾਰ ਮੋਬਾਈਲ ਫੋਨ ਟੱਚ, 20 ਤੰਬਾਕੂ ਪੁੜੀਆਂ ਬਰਾਮਦ ਕੀਤੀਆਂ ਹਨ। ਇਸੇ ਤਰ੍ਹਾਂ ਥਾਣਾ ਹਰੀਕੇ ਦੇ ਐੱਸ. ਆਈ. ਲਖਬੀਰ ਸਿੰਘ ਨੇ ਗਸ਼ਤ ਦੌਰਾਨ ਪਿੰਡ ਬੂਹ ਪੁਲ ਦੇ ਨਜ਼ਦੀਕ ਤੋਂ ਸਿਕੰਦਰ ਸਿੰਘ ਪੁੱਤਰ ਮਹਿਲ ਸਿੰਘ ਵਾਸੀ ਬੂਹ, ਕੁਲਜੀੰਤ ਸਿੰਘ ਪੁੱਤਰ ਦਯਾ ਸਿੰਘ ਵਾਸੀਆਨ ਨੌਸ਼ਹਿਰਾ ਪਨੂੰਆ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖ਼ਿਲਾਫ਼ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ।
ਪਿਛਲੀ ਖ਼ਬਰ ਗੁਰੂ ਅੰਗਦ ਦੇਵ ਜੀ ਦੇ ਗੁਰਤਾ ਗੱਦੀ ਦਿਵਸ ਸੰਬੰਧੀ ਕਾਨਫ਼ਰੰਸ ਵਿਰੋਧੀਆਂ ਨੂੰ ਸੋਚਣ ਲਈ ਮਜਬੂਰ ਕਰੇਗੀ- ਕਾ. ਬਲਵਿੰਦਰ ਸਿ... ਅਗਲੀ ਖ਼ਬਰ ਏ. ਟੀ. ਐੱਮ. ਮਸ਼ੀਨ ਤੋੜ ਕੇ ਚੋਰੀ ਕਰਨ ਦੀ ਕੋਸ਼ਿਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।