‘ਸਵੱਛਤਾ ਹੀ ਸੇਵਾ 2026’ ਮੁਹਿੰਮ ਤਹਿਤ ਜ਼ਿਲ੍ਹਾ ਸੈਨੀਟੇਸ਼ਨ ਅਫ਼ਸਰ ਵਲੋਂ ਵਿਸ਼ੇਸ਼ ਮੀਟਿੰਗ
ਤਰਨ ਤਾਰਨ, 18 ਸਤੰਬਰ (ਇਕਬਾਲ ਸਿੰਘ ਸੋਢੀ)-’ਸਵੱਛਤਾ ਹੀ ਸੇਵਾ 2026’ ਮੁਹਿੰਮ ਤਹਿਤ ਜ਼ਿਲ੍ਹਾ ਸੈਨੀਟੇਸ਼ਨ ਅਫ਼ਸਰ-ਕਮ-ਕਾਰਜਕਾਰੀ ਇੰਜੀਨੀਅਰ, ਜਲ ਸਪਲਾਈ ਤੇ ਸੈਨੀਟੇਸ਼ਨ ਮੰਡਲ ਨੰਬਰ 1 ਤਰਨ ਤਾਰਨ ਸੁਖਮਿੰਦਰ ਸਿੰਘ ਸੋਹਲ ਦੀ ਪ੍ਰਧਾਨਗੀ ਹੇਠ ਇਕ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਵਿਚ ਸਮੂਹ ਉਪ ਮੰਡਲ ਇੰਜੀਨੀਅਰਾਂ, ਜੂਨੀਅਰ ਇੰਜੀਨੀਅਰਾਂ, ਬਲਾਕ ਕੋਆਰਡੀਨੇਟਰਾਂ ਅਤੇ ਜ਼ਿਲ੍ਹਾ ਪੱਧਰੀ ਸਮਜਿਕ ਸਟਾਫ਼ ਵਲੋਂ ਭਾਗ ਲਿਆ।
ਤਰਨ ਤਾਰਨ, 18 ਸਤੰਬਰ (ਇਕਬਾਲ ਸਿੰਘ ਸੋਢੀ)-’ਸਵੱਛਤਾ ਹੀ ਸੇਵਾ 2026’ ਮੁਹਿੰਮ ਤਹਿਤ ਜ਼ਿਲ੍ਹਾ ਸੈਨੀਟੇਸ਼ਨ ਅਫ਼ਸਰ-ਕਮ-ਕਾਰਜਕਾਰੀ ਇੰਜੀਨੀਅਰ, ਜਲ ਸਪਲਾਈ ਤੇ ਸੈਨੀਟੇਸ਼ਨ ਮੰਡਲ ਨੰਬਰ 1 ਤਰਨ ਤਾਰਨ ਸੁਖਮਿੰਦਰ ਸਿੰਘ ਸੋਹਲ ਦੀ ਪ੍ਰਧਾਨਗੀ ਹੇਠ ਇਕ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਵਿਚ ਸਮੂਹ ਉਪ ਮੰਡਲ ਇੰਜੀਨੀਅਰਾਂ, ਜੂਨੀਅਰ ਇੰਜੀਨੀਅਰਾਂ, ਬਲਾਕ ਕੋਆਰਡੀਨੇਟਰਾਂ ਅਤੇ ਜ਼ਿਲ੍ਹਾ ਪੱਧਰੀ ਸਮਜਿਕ ਸਟਾਫ਼ ਵਲੋਂ ਭਾਗ ਲਿਆ। ਮੀਟਿੰਗ ਦੌਰਾਨ ‘ਸਵੱਛਤਾ ਹੀ ਸੇਵਾ 2026’ ਮੁਹਿੰਮ ਦੇ ਉਦੇਸ਼ਾਂ, ਗਤੀਵਿਧੀਆਂ ਤੇ ਸਵੱਛਤਾ ਨਾਲ ਸੰਬੰਧਤ ਵੱਖ-ਵੱਖ ਪ੍ਰੋਗਰਾਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਸਵੱਛਤਾ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ, ਲੋਕਾਂ ਵਿਚ ਸਵੱਛਤਾ ਪ੍ਰਤੀ ਜਾਗਰੂਕਤਾ ਪੈਦਾ ਕਰਨ ਤੇ ਮੁਹਿੰਮ ਨੂੰ ਸਫਲ ਬਣਾਉਣ ਸੰਬੰਧੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ। ਇਸ ਮੌਕੇ ਮੀਟਿੰਗ ਵਿਚ ਸ਼ਾਮਿਲ ਸਮੂਹ ਪ੍ਰਤੀਭਾਗੀਆਂ ਨੇ ਸਵੱਛਤਾ ਸਹੁੰ ਚੁੱਕੀ ਗਈ। ਮੀਟਿੰਗ ਵਿਚ ਸਵੱਛਤਾ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਹੋਰ ਪ੍ਰਭਾਵਸ਼ਾਲੀ ਬਣਾਉਣ ਤੇ ਵੱਧ ਤੋਂ ਵੱਧ ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਉਣ ’ਤੇ ਵਿਸ਼ੇਸ਼ ਜ਼ੋਰ ਦਿੱਤਾ। ਅਧਿਕਾਰੀਆਂ ਨੂੰ ਮੁਹਿੰਮ ਤਹਿਤ ਨਿਰਧਾਰਤ ਗਤੀਵਿਧੀਆਂ ਨੂੰ ਸਮੇਂ ਸਿਰ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਹਦਾਇਤ ਕੀਤੀ ਗਈ।