19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਤਰਨ ਤਾਰਨ ਬਲਾਕ ਵਿਖੇ ਟੈਨਿਸ ਬਾਲ ਕ੍ਰਿਕਟ ਦੇ ਹੋਏ ਰੋਮਾਂਚਿਕ ਮੁਕਾਬਲੇ

ਤਰਨ ਤਾਰਨ, 18 ਸਤੰਬਰ (ਹਰਿੰਦਰ ਸਿੰਘ)-’ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਬਲਾਕ ਤਰਨ ਤਾਰਨ ਦਾ ਟੈਨਿਸ ਬਾਲ ਕ੍ਰਿਕਟ ਟੂਰਨਾਮੈਂਟ ਪੁਲਿਸ ਲਾਈਨ ਤਰਨ ਤਾਰਨ ਵਿਖੇ ਕਰਵਾਇਆ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਸਤਵੰਤ ਕੌਰ ਨੇ ਦੱਸਿਆ ਕਿ ਇਸ ਦੌਰਾਨ ਵੱਖ- ਵੱਖ ਟੀਮਾਂ ਵਿਚਾਲੇ ਰੋਮਾਂਚਿਕ ਮੁਕਾਬਲੇ ਹੋਏ।

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਤਰਨ ਤਾਰਨ ਬਲਾਕ ਵਿਚ ਕਰਵਾਏ ਟੈਨਿਸ ਬਾਲ ਕ੍ਰਿਕਟ ਟੂਰਨਾਮੈਂਟ ਦੇ ਵੱਖ-ਵੱਖ ਦ੍ਰਿਸ਼। ਤਸਵੀਰ–ਲਵਲੀ 19-09-2026
ਤਰਨ ਤਾਰਨ, 18 ਸਤੰਬਰ (ਹਰਿੰਦਰ ਸਿੰਘ)-’ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਬਲਾਕ ਤਰਨ ਤਾਰਨ ਦਾ ਟੈਨਿਸ ਬਾਲ ਕ੍ਰਿਕਟ ਟੂਰਨਾਮੈਂਟ ਪੁਲਿਸ ਲਾਈਨ ਤਰਨ ਤਾਰਨ ਵਿਖੇ ਕਰਵਾਇਆ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਸਤਵੰਤ ਕੌਰ ਨੇ ਦੱਸਿਆ ਕਿ ਇਸ ਦੌਰਾਨ ਵੱਖ- ਵੱਖ ਟੀਮਾਂ ਵਿਚਾਲੇ ਰੋਮਾਂਚਿਕ ਮੁਕਾਬਲੇ ਹੋਏ। ਉਨ੍ਹਾਂ ਦੱਸਿਆ ਕਿ ਅੰਡਰ 14 ਲੜਕਿਆਂ ਵਿਚ ਸੇਂਟ ਫਰਾਂਸਿਸ ਸਕੂਲ ਤਰਨ ਤਾਰਨ ਨੇ ਪਹਿਲਾ ਤੇ ਮਮਤਾ ਨਿਕੇਤਨ ਸਕੂਲ ਤਰਨ ਤਾਰਨ ਨੇ ਦੂਜਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਅੰਡਰ-17 ਲੜਕਿਆਂ ’ਚ ਮਮਤਾ ਨਿਕੇਤਨ ਸਕੂਲ ਤਰਨ ਤਾਰਨ ਨੂੰ ਪਹਿਲਾ ਅਤੇ ਗੁਰੂ ਨਾਨਕ ਦੇਵ ਅਕੈਡਮੀ ਮਾਣੋਚਾਹਲ ਨੂੰ ਦੂਜਾ ਸਥਾਨ ਮਿਲਿਆ। ਉਨ੍ਹਾਂ ਦੱਸਿਆ ਕਿ ਬਲਾਕ ਚੋਹਲਾ ਸਾਹਿਬ ਤੇ ਨੌਸ਼ਹਿਰਾ ਪੰਨੂਆਂ ਵਿਖੇ ਬਾਰਿਸ਼ ਹੋਣ ਕਾਰਨ ਟੂਰਨਾਮੈਂਟ ਨਹੀਂ ਕਰਵਾਇਆ ਜਾ ਸਕਿਆ, ਜੋ ਕਿ ਹੁਣ ਕੱਲ੍ਹ ਕਰਵਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਪਹਿਲੀ ਵਾਰ ਟੈਨਿਸ ਬਾਲ ਕ੍ਰਿਕਟ ਮੁਕਾਬਲੇ ਕਰਵਾਏ ਜਾ ਰਹੇ ਹਨ।
ਪਿਛਲੀ ਖ਼ਬਰ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਮੇਲੇ ਦੀਆਂ ਤਿਆਰੀਆਂ ਸੰਬੰਧੀ ਮੀਰੀ-ਪੀਰੀ ਹਾਲ ਵਿਖੇ ਮੀਟਿੰਗ 21 ਨੂੰ - ਮੈਨੇਜਰ ਧਰਵ... ਅਗਲੀ ਖ਼ਬਰ ਹਲਕਾ ਦਾਖਾ ਇੰਚਾਰਜ ਜਸਕਰਨ ਸਿੰਘ ਦਿਓਲ ਵਲੋਂ ਕਾਨਫ਼ਰੰਸ ਦੀ ਸਫਲਤਾ ਲਈ ਦਰਜਨ ਪਿੰਡਾਂ ’ਚ ਮੀਟਿੰਗਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।