20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਏਕਤਾ ਪੰਜਾਬ ਕੋਰ ਕਮੇਟੀ ਦੀ ਮੀਟਿੰਗ

ਤਰਨ ਤਾਰਨ, 19 ਸਤੰਬਰ (ਹਰਿੰਦਰ ਸਿੰਘ)-ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਏਕਤਾ ਪੰਜਾਬ ਦੀ ਕੋਰ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਨਿਰਵੈਰ ਸਿੰਘ ਡਾਲੇਕੇ ਗ੍ਰਹਿ ਵਿਖੇ ਹੋਈ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਝੋਨੇ ਦੀ ਖਰੀਦ ਤੁਰੰਤ ਸ਼ੁਰੂ ਕੀਤੀ ਜਾਵੇ, ਕਿਉਂਕਿ ਇਸ ਵਾਰ ਝੋਨੇ ਦੀ ਲਵਾਈ 10 ਜੂਨ ਦੀ ਥਾਂ ਇਕ ਜੂਨ ਤੋਂ ਸ਼ੁਰੂ ਕੀਤੀ ਗਈ ਸੀ।

ਗੱਲਬਾਤ ਕਰਦੇ ਹੋਏ ਕਿਸਾਨ ਸੰਘਰਸ਼ ਕਮੇਟੀ ਦੇ ਆਗੂ। ਤਸਵੀਰ: ਲਵਲੀ 20-09-2026
ਤਰਨ ਤਾਰਨ, 19 ਸਤੰਬਰ (ਹਰਿੰਦਰ ਸਿੰਘ)-ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਏਕਤਾ ਪੰਜਾਬ ਦੀ ਕੋਰ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਨਿਰਵੈਰ ਸਿੰਘ ਡਾਲੇਕੇ ਗ੍ਰਹਿ ਵਿਖੇ ਹੋਈ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਝੋਨੇ ਦੀ ਖਰੀਦ ਤੁਰੰਤ ਸ਼ੁਰੂ ਕੀਤੀ ਜਾਵੇ, ਕਿਉਂਕਿ ਇਸ ਵਾਰ ਝੋਨੇ ਦੀ ਲਵਾਈ 10 ਜੂਨ ਦੀ ਥਾਂ ਇਕ ਜੂਨ ਤੋਂ ਸ਼ੁਰੂ ਕੀਤੀ ਗਈ ਸੀ। ਝੋਨਾ ਅਗੇਤਾ ਹੋਣ ਕਰਕੇ ਮੰਡੀਆਂ ਦੇ ਵਿਚ ਆ ਗਿਆ ਹੈ। ਇਸ ਮੌਕੇ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਭੁਪਿੰਦਰ ਸਿੰਘ ਪੰਡੋਰੀ ਤਖਤਮੱਲ, ਜਤਿੰਦਰਪਾਲ ਸਿੰਘ ਨੇ ਕਿਹਾ ਕਿ ਪਿਛਲੇ ਸਾਲ ਝੋਨੇ ਦੀ ਖਰੀਦ 15 ਸਤੰਬਰ ਤੋਂ ਸ਼ੁਰੂ ਕੀਤੀ ਗਈ ਸੀ। ਐਤਕੀ ਸਰਕਾਰ ਨੇ 1 ਅਕਤੂਬਰ ਦਾ ਫੈਸਲਾ ਕੀਤਾ ਹੈ, ਜੋ ਕਿ ਮੰਡੀਆਂ ਦੇ ਵਿਚ ਝੋਨਾ ਬਹੁਤ ਆ ਚੁੱਕਾ ਹੈ। ਝੋਨੇ ਦਾ ਰੇਟ ਤਿੰਨ 400 ਤੋਂ ਘੱਟ ਰੇਟ ’ਤੇ ਵਿਕ ਰਿਹਾ ਹੈ। ਆੜ੍ਹਤੀਏ ਝੋਨੇ ਨੂੰ ਸੰਭਾਲਣ ਲਈ ਬੋਰੀਆਂ ਭਰ ਦਿੰਦੇ ਹਨ, ਫਿਰ ਦੁਬਾਰਾ ਉਸ ਦੀ ਪਲਟੀ ਕਰਕੇ ਵੱਧ ਰੇਟ ’ਤੇ ਵੇਚ ਦਿੰਦੇ ਹਨ, ਜੋ ਕਿ ਕਿਸਾਨ ਦਾ ਨੁਕਸਾਨ ਹੋ ਰਿਹਾ ਹੈ। ਕਿਸਾਨ ਅੱਗੇ ਹੀ ਕਰਜੇ ਦੀ ਬੋਝ ਥੱਲੇ ਦੱਬਿਆ ਹੋਇਆ ਹੈ। ਇਸ ਲਈ ਸਰਕਾਰ ਤੁਰੰਤ ਝੋਨੇ ਦੀ ਖ਼ਰੀਦ ਸ਼ੁਰੂ ਕਰਨ ਵੱਲ ਧਿਆਨ ਦੇਵੇ।
ਪਿਛਲੀ ਖ਼ਬਰ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਦੀ ਮੀਟਿੰਗ ’ਚ ਕਿਸਾਨੀ ਮਸਲਿਆਂ ’ਤੇ ਵਿਚਾਰ-ਵਟਾਂਦਰਾ ਅਗਲੀ ਖ਼ਬਰ ਹੈਰੋਇਨ, ਅਫ਼ੀਮ, ਨਸ਼ੀਲੀਆਂ ਗੋਲੀਆਂ, ਡਰੱਗ ਮਨੀ, ਬਲੈਰੋ ਗੱਡੀ, ਦੋ ਪਿਸਟਲ, ਨਾਜਾਇਜ਼ ਸ਼ਰਾਬ ਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।