ਅਣਪਛਾਤੇ ਵਾਹਨ ਦੀ ਟੱਕਰ ਨਾਲ ਵਿਅਕਤੀ ਦੀ ਮੌਤ, ਲੜਕੀ ਜ਼ਖ਼ਮੀ
ਤਰਨ ਤਾਰਨ, 21 ਸਤੰਬਰ (ਹਰਿੰਦਰ ਸਿੰਘ)—ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਇਕ ਤੇਜ ਰਫਤਾਰ ਅਣਪਛਾਤੇ ਵਾਹਨ ਚਾਲਕ ਵਲੋਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਹੀ ਪਿਓ-ਧੀ ਨੂੰ ਟੱਕਰ ਮਾਰ ਦਿੱਤੀ ਗਈ। ਜਿਸ ਕਾਰਨ ਪਿਓ-ਧੀ ਨੂੰ ਗੰਭੀਰ ਸੱਟਾਂ ਲੱਗ ਗਈਆਂ ਅਤੇ ਹਸਪਤਾਲ ਵਿਚ ਇਲਾਜ ਦੌਰਾਨ ਵਿਅਕਤੀ ਦੀ ਮੌਤ ਹੋਣ ਦੇ ਮਾਮਲੇ ਵਿਚ ਅਣਪਛਾਤੇ ਵਾਹਨ ਚਾਲਕ ਖਿਲਾਫ਼ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਅਜੀਤ ਡੈਸਕ
22-09-2026