23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਮਮਤਾ ਨਿਕੇਤਨ ਕਾਨਵੈਂਟ ਸਕੂਲ ਦੀ ਸੇਪਕਟਕਰ ਵਿਚ ਸ਼ਾਨਦਾਰ ਪ੍ਰਾਪਤੀ

ਤਰਨ ਤਾਰਨ, 22 ਸਤੰਬਰ (ਪਰਮਜੀਤ ਜੋਸ਼ੀ)-ਮਮਤਾ ਨਿਕੇਤਨ ਕਾਨਵੈਂਟ ਸਕੂਲ ਤਰਨ ਤਾਰਨ ਦੀ ਅੰਡਰ-19 ਲੜਕੀਆਂ ਦੀ ਸੇਪਕਟਕਰਾ ਟੀਮ ਨੇ ਅਸਮਿਤਾ ਸੇਪਕਟਕਰਾ ਸਿਟੀ ਲੀਗ 2026-27 ਖੇਲੋ ਇੰਡੀਆ ਦੇ ਅਧੀਨ ਕਰਵਾਏ ਗਏ ਖੇਡ ਮੁਕਾਬਲਿਆਂ ਵਿਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਹ ਮੁਕਾਬਲੇ ਗੁਰੂ ਨਾਨਕ ਦੇਵ ਅਕੈਡਮੀ ਵਿਖੇ ਕਰਵਾਏ ਗਏ, ਜਿਨ੍ਹਾਂ ਵਿਚ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ।

ਅਜੀਤ ਡੈਸਕ 23-09-2026
ਤਰਨ ਤਾਰਨ, 22 ਸਤੰਬਰ (ਪਰਮਜੀਤ ਜੋਸ਼ੀ)-ਮਮਤਾ ਨਿਕੇਤਨ ਕਾਨਵੈਂਟ ਸਕੂਲ ਤਰਨ ਤਾਰਨ ਦੀ ਅੰਡਰ-19 ਲੜਕੀਆਂ ਦੀ ਸੇਪਕਟਕਰਾ ਟੀਮ ਨੇ ਅਸਮਿਤਾ ਸੇਪਕਟਕਰਾ ਸਿਟੀ ਲੀਗ 2026-27 ਖੇਲੋ ਇੰਡੀਆ ਦੇ ਅਧੀਨ ਕਰਵਾਏ ਗਏ ਖੇਡ ਮੁਕਾਬਲਿਆਂ ਵਿਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਹ ਮੁਕਾਬਲੇ ਗੁਰੂ ਨਾਨਕ ਦੇਵ ਅਕੈਡਮੀ ਵਿਖੇ ਕਰਵਾਏ ਗਏ, ਜਿਨ੍ਹਾਂ ਵਿਚ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ। ਸੇਪਕਟਕਰ ਇਕ ਅੰਤਰਰਾਸ਼ਟਰੀ ਪੱਧਰ ਦੀ ਖੇਡ ਹੈ, ਜਿਸ ਵਿਚ ਖਿਡਾਰੀਆਂ ਨੂੰ ਸ਼ਾਨਦਾਰ ਸਰੀਰਕ ਤੰਦਰੁਸਤੀ, ਫੁਰਤੀ, ਸੰਤੁਲਨ ਅਤੇ ਟੀਮ ਵਰਕ ਦੀ ਲੋੜ ਹੁੰਦੀ ਹੈ। ਮਮਤਾ ਨਿਕੇਤਨ ਦੀਆਂ ਹੋਣਹਾਰ ਖਿਡਾਰਨਾਂ ਨੇ ਆਪਣੀ ਮਿਹਨਤ, ਲਗਨ ਅਤੇ ਬਿਹਤਰੀਨ ਖੇਡ ਪ੍ਰਦਰਸ਼ਨ ਸਦਕਾ ਪਹਿਲੀ ਪੁਜ਼ੀਸ਼ਨ ਹਾਸਲ ਕਰਕੇ ਇੱਕ ਮਿਸਾਲ ਕਾਇਮ ਕੀਤੀ। ਸਕੂਲ ਦੇ ਪ੍ਰਿੰਸੀਪਲ ਮੈਡਮ ਗੁਰਚਰਨ ਕੌਰ ਨੇ ਜੇਤੂ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਸਰਵਪੱਖੀ ਸ਼ਖ਼ਸੀਅਤ ਦੇ ਵਿਕਾਸ ਵਿਚ ਖੇਡਾਂ ਦਾ ਅਹਿਮ ਯੋਗਦਾਨ ਹੈ। ਉਨ੍ਹਾਂ ਨੇ ਖਿਡਾਰਨਾਂ ਨੂੰ ਭਵਿੱਖ ਵਿਚ ਵੀ ਇਸੇ ਜੋਸ਼ ਅਤੇ ਮਿਹਨਤ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਅੰਡਰ-19 ਲੜਕੀਆਂ ਦੀ ਟੀਮ ਦੀ ਇਹ ਸ਼ਾਨਦਾਰ ਜਿੱਤ ਸਕੂਲ ਲਈ ਮਾਣ ਦਾ ਪਲ ਹੈ ਅਤੇ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਦਾ ਸਰੋਤ ਬਣੀ।
ਪਿਛਲੀ ਖ਼ਬਰ ਜ਼ੋਨਲ ਅਥਲੈਟਿਕ ਮੀਟ ’ਚ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਫਤਿਆਬਾਦ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਲੁਟੇਰੇ ਵਿਦਿਆਰਥੀ ਪਾਸੋਂ ਮੋਟਰਸਾਈਕਲ ਖੋਹ ਕੇ ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।