23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਪਿੰਡ ਕਾਲੇ ਵਿਖੇ ਹੋਈ

ਭਿੱਖੀਵਿੰਡ, 22 ਸਤੰਬਰ (ਬੌਬੀ)-ਭਾਰਤੀ ਕਿਸਾਨ ਯੂਨੀਅਨ ਵਲੋਂ ਪਿੰਡ ਕਾਲੇ ਵਿਖੇ ਇਕ ਮੀਟਿੰਗ ਕੀਤੀ ਗਈ। ਇਹ ਮੀਟਿੰਗ ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਸਾਰਜ ਸਿੰਘ ਬੰਬ ਦੀ ਯੋਗ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜਥੇਬੰਦੀ ਦੇ ਆਗੂਆਂ ਅਤੇ ਇਲਾਕੇ ਦੇ ਕਿਸਾਨਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ।

ਭਾਰਤੀ ਕਿਸਾਨ ਯੂਨੀਅਨ ਦੇ ਮੀਟਿੰਗ ਮੌਕੇ ਜਾਣਕਾਰੀ ਦਿੰਦੇ ਆਗੂ। ਤਸਵੀਰ: ਬੌਬੀ 23-09-2026
ਭਿੱਖੀਵਿੰਡ, 22 ਸਤੰਬਰ (ਬੌਬੀ)-ਭਾਰਤੀ ਕਿਸਾਨ ਯੂਨੀਅਨ ਵਲੋਂ ਪਿੰਡ ਕਾਲੇ ਵਿਖੇ ਇਕ ਮੀਟਿੰਗ ਕੀਤੀ ਗਈ। ਇਹ ਮੀਟਿੰਗ ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਸਾਰਜ ਸਿੰਘ ਬੰਬ ਦੀ ਯੋਗ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜਥੇਬੰਦੀ ਦੇ ਆਗੂਆਂ ਅਤੇ ਇਲਾਕੇ ਦੇ ਕਿਸਾਨਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਜਥੇਬੰਦੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਅਤੇ ਕਿਸਾਨੀ ਮਸਲਿਆਂ ਨੂੰ ਗੰਭੀਰਤਾ ਨਾਲ ਚੁੱਕਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਜਥੇਬੰਦੀ ਦਾ ਵਿਸਥਾਰ ਕਰਦਿਆਂ ਆਗੂਆਂ ਦੀ ਸਰਬਸੰਮਤੀ ਨਾਲ ਦਿਲਬਾਗ ਸਿੰਘ ਕਾਲੇ ਨੂੰ ਭਾਰਤੀ ਕਿਸਾਨ ਯੂਨੀਅਨ (ਬੰਬ) ਦਾ ਸੂਬਾ ਸਕੱਤਰ ਨਿਯੁਕਤ ਕੀਤਾ ਗਿਆ। ਇਸ ਨਿਯੁਕਤੀ ’ਤੇ ਮੌਜੂਦ ਸਮੂਹ ਆਗੂਆਂ ਅਤੇ ਵਰਕਰਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਨਵ-ਨਿਯੁਕਤ ਸੂਬਾ ਸਕੱਤਰ ਦਾ ਸਨਮਾਨ ਕੀਤਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸਾਂਰਜ ਸਿੰਘ ਬੰਬ ਅਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਕਿਸਾਨੀ ਹੱਕਾਂ ਦੀ ਰਾਖੀ ਲਈ ਜਥੇਬੰਦੀ ਹਮੇਸ਼ਾਂ ਤੱਤਪਰ ਰਹੇਗੀ ਅਤੇ ਕਿਸਾਨਾਂ ਨਾਲ ਹੁੰਦੀ ਕਿਸੇ ਵੀ ਧੱਕੇਸ਼ਾਹੀ ਨੂੰ ਬਰਦਾਸ਼ਿਤ ਨਹੀਂ ਕੀਤਾ ਜਾਵੇਗਾ। ਨਵ-ਨਿਯੁਕਤ ਸੂਬਾ ਸਕੱਤਰ ਦਿਲਬਾਗ ਸਿੰਘ ਕਾਲੇਕੇ ਨੇ ਜਥੇਬੰਦੀ ਦੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਨਿਸ਼ਠਾ ਨਾਲ ਨਿਭਾਉਣਗੇ ਅਤੇ ਕਿਸਾਨੀ ਮਸਲਿਆਂ ਦੇ ਹੱਲ ਲਈ ਹਰ ਵੇਲੇ ਡੱਟ ਕੇ ਪਹਿਰਾ ਦੇਣਗੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਿੰਦਰ ਸਿੰਘ ਤਰਨ ਤਾਰਨ, ਜ਼ਿਲ੍ਹਾ ਵਾਈਸ ਪ੍ਰਧਾਨ ਸੁਖਵਿੰਦਰ ਸਿੰਘ, ਹਰਪਾਲ ਸਿੰਘ ਵਿਰਕ, ਰਸਪਾਲ ਸਿੰਘ ਜੀਰਾ, ਪ੍ਰਧਾਨ ਭੁਪਿੰਦਰ ਸਿੰਘ ਜਿੰਦਾ, ਅਤੇ ਸੁੱਖਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਗੁਰਪਾਲ ਸਿੰਘ ਨੰਬਰਦਾਰ, ਗੁਰਦਿੱਤ ਸਿੰਘ, ਸੁਖਦੇਵ ਸਿੰਘ, ਅਮਰੀਕ ਸਿੰਘ, ਅਮਰਜੀਤ ਸਿੰਘ, ਬਲਵੰਤ ਸਿੰਘ, ਗੁਰਬਚਨ ਸਿੰਘ, ਤਰਸੇਮ ਸਿੰਘ, ਬਾਜ ਸਿੰਘ, ਬਾਬਾ ਦਲਬੀਰ ਸਿੰਘ, ਗੋਰਾ ਹਲਵਾਈ, ਸੁਖਵਿੰਦਰ ਸਿੰਘ, ਸੁਖਦੇਵ ਸਿੰਘ, ਕਰਨੈਲ ਸਿੰਘ, ਜਰਨੈਲ ਸਿੰਘ, ਲੱਖਾ ਸਿੰਘ, ਬੋਹੜ ਸਿੰਘ, ਹਰਮਨਜੀਤ ਸਿੰਘ, ਹਰਫੂਲ ਸਿੰਘ ਭਿੱਖੀਵਿੰਡ, ਬਖਸ਼ੀਸ਼ ਸਿੰਘ, ਦਿਲਬਾਗ ਸਿੰਘ ਵਪਾਰੀ, ਹਰਜਿੰਦਰ ਸਿੰਘ, ਸੁਖਵਿੰਦਰ ਸਿੰਘ ਕਾਲੇ, ਵਿੱਕੀ ਪ੍ਰਧਾਨ ਭੈਲ, ਜੁਗਰਾਜ ਸਿੰਘ ਭੂਰੇ ਗਿੱਲ, ਹੀਰਾ ਸਿੰਘ ਪਹੂਵਿੰਡ, ਸੁਰ ਸਿੰਘ ਦਿਆਲ (ਬਲਾਕ ਵਾਈਸ ਪ੍ਰਧਾਨ), ਸੁਖਵਿੰਦਰ ਸਿੰਘ, ਕਾਮਰੇਡ ਕਾਲੇ, ਭੁਪਿੰਦਰ ਸਿੰਘ ਪਾਓ ਪਿੰਡ, ਲੱਖਾ ਸਿੰਘ ਨੰਬਰਦਾਰ ਕਾਲੇ, ਅਤੇ ਸੁਖਦੇਵ ਸਿੰਘ ਨਵਾਂ ਕਾਲੇ ਸਮੇਤ ਵੱਡੀ ਗਿਣਤੀ ਵਿਚ ਆਗੂ ਤੇ ਪਿੰਡ ਵਾਸੀ ਮੌਜੂਦ ਸਨ।
ਪਿਛਲੀ ਖ਼ਬਰ ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਅੰਜਾਮ ਤੱਕ ਪਹੁੰਚਾਉਣ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ-ਵਿਧਾਇਕ ਧੁੰਨ ਕਿਹਾ, 25 ਸਤੰਬਰ ਤ... ਅਗਲੀ ਖ਼ਬਰ ਬੌਹੜੀ ਚੌਕ ਨਜ਼ਦੀਕ ਸੜਕ ਦੀ ਖਸਤਾ ਹਾਲਤ ਤੋਂ ਰਾਹਗੀਰ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।