ਕਿਸਾਨ ਜਥੇਬੰਦੀਆਂ ਦੇ ਵਫ਼ਦ ਨੂੰ ਝੋਨੇ ਦੀ ਖਰੀਦ ਸੰਬੰਧੀ ਮੁਸ਼ਕਿਲਾਂ ਦੇ ਨਿਪਟਾਰੇ ਦਾ ਜ਼ਿਲ੍ਹਾ ਮੰਡੀ ਬੋਰਡ ਦੇ ਸੈਕਟਰੀ ਨੇ ਦਿੱਤਾ ਭਰੋਸਾ
ਤਰਨ ਤਾਰਨ, 22 ਸਤੰਬਰ (ਇਕਬਾਲ ਸਿੰਘ ਸੋਢੀ)-ਕਿਸਾਨ ਆਗੂ ਕਿਸਾਨ ਜਥੇਬੰਦੀਆਂ ਦਾ ਵਫ਼ਦ ਝੋਨੇ ਦੀ ਖਰੀਦ ਸੰਬੰਧੀ ਜ਼ਿਲ੍ਹਾ ਮੰਡੀ ਬੋਰਡ ਦੇ ਸੈਕਟਰੀ ਹਰਦੀਪ ਸਿੰਘ ਨੂੰ ਮਿਲਿਆ, ਜਿਸ ਸੰਬੰਧੀ ਪ੍ਰੈੱਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਏਕਤਾ ਪੰਜਾਬ ਦੇ ਸੂਬਾ ਪ੍ਰਧਾਨ ਨਿਰਵੈਲ ਸਿੰਘ ਡਾਲੇਕੇ, ਸੂਬਾ ਮੀਤ ਪ੍ਰਧਾਨ ਭੁਪਿੰਦਰ ਸਿੰਘ ਪੰਡੋਰੀ ਤਖਤਮੱਲ ਅਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਹਰਜੀਤ ਸਿੰਘ ਰਵੀ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਗਦਾਈਕੇ ਨੇ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਦੀ ਦਾਣਾ ਮੰਡੀ ਵਿਚ ਝੋਨੇ ਦੀ ਖਰੀਦ ਸੰਬੰਧੀ ਆ ਰਹੀਆਂ ਸਮੱਸਿਆਵਾਂ ਦੇ ਹੱਲ ਸੰਬੰਧੀ ਜ਼ਿਲ੍ਹਾ ਮੰਡੀ ਬੋਰਡ ਦੇ ਸੈਕਟਰੀ ਹਰਦੀਪ ਸਿੰਘ ਨਾਲ ਵਿਚਾਰ ਚਰਚਾ ਕੀਤੀ ਗਈ, ਜਿਸ ਵਿਚ ਕਿਸਾਨਾਂ ਨੂੰ ਝੋਨੇ ਦੀ ਖਰੀਦ ਸੰਬੰਧੀ ਦੀਆਂ ਸਮੱਸਿਆਵਾਂ ਜਿਵੇਂ ਕਿਸਾਨਾਂ ਦੀਆਂ ਟਰਾਲੀਆਂ ਦੀ ਐਂਟਰੀ ਦੁਪਹਿਰ 12 ਵਜੇ ਤੱਕ ਦੇ ਸਮੇਂ ਨੂੰ ਵਧਾਉਣ ਸੰਬੰਧੀ ਝੋਨੇ ’ਚ ਨਮੀ ਦੀ ਮਾਤਰਾ ਦੀ ਸਮੱਸਿਆ, ਬਾਰਦਾਨੇ ਦੀ ਸਮੱਸਿਆ, ਮੀਂਹ ਦੇ ਕਾਰਨ ਤਰਪਾਲਾਂ ਦੇ ਪ੍ਰਬੰਧਾਂ, ਕਿਸਾਨਾਂ ਦੀਆਂ ਢੇਰੀਆਂ ਤੋਂ ਫਸਲਾਂ ਦੀ ਹੁੰਦੀ ਲੁੱਟ, ਕਿਸਾਨਾਂ ਦੀ ਸਹੂਲਤ ਸੰਬੰਧੀ ਪੀਣ ਦੇ ਪਾਣੀ ਆਦਿ ਦੀਆਂ ਮੁਸ਼ਕਿਲਾਂ ਸੰਬੰਧੀ ਵਿਸਥਾਰ ਵਿਚ ਵਿਚਾਰ ਚਰਚਾ ਕੀਤੀ ਗਈ। ਜ਼ਿਲ੍ਹਾ ਮੰਡੀ ਬੋਰਡ ਦੇ ਸੈਕਟਰੀ ਨੇ ਵਿਚਾਰ ਚਰਚਾ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੂੰ ਭਰੋਸਾ ਦਿੱਤਾ ਕਿ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿਚ ਕਿਸਾਨਾਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ ਦਾ ਨਿਪਟਾਰਾ ਸਮੇਂ ਸਿਰ ਕੀਤਾ ਜਾਵੇਗਾ ਅਤੇ ਮੰਡੀਆਂ ਵਿਚ ਕਿਸਾਨਾਂ ਦੀ ਫ਼ਸਲ ਦੀ ਖਰੀਦ ਸਮੇਂ ਕਿਸੇ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਕ
ਕਿਸਾਨ ਜਥੇਬੰਦੀਆਂ ਦਾ ਵਫ਼ਦ ਜ਼ਿਲ੍ਹਾ ਮਾਰਕੀਟ ਕਮੇਟੀ ਤਰਨ ਤਾਰਨ ਦੇ ਸੈਕਟਰੀ ਹਰਦੀਪ ਸਿੰਘ ਨਾਲ ਵਿਚਾਰ ਚਰਚਾ ਸਮੇਂ। ਤਸਵੀਰ: ਲਵਲੀ
23-09-2026
ਤਰਨ ਤਾਰਨ, 22 ਸਤੰਬਰ (ਇਕਬਾਲ ਸਿੰਘ ਸੋਢੀ)-ਕਿਸਾਨ ਆਗੂ ਕਿਸਾਨ ਜਥੇਬੰਦੀਆਂ ਦਾ ਵਫ਼ਦ ਝੋਨੇ ਦੀ ਖਰੀਦ ਸੰਬੰਧੀ ਜ਼ਿਲ੍ਹਾ ਮੰਡੀ ਬੋਰਡ ਦੇ ਸੈਕਟਰੀ ਹਰਦੀਪ ਸਿੰਘ ਨੂੰ ਮਿਲਿਆ, ਜਿਸ ਸੰਬੰਧੀ ਪ੍ਰੈੱਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਏਕਤਾ ਪੰਜਾਬ ਦੇ ਸੂਬਾ ਪ੍ਰਧਾਨ ਨਿਰਵੈਲ ਸਿੰਘ ਡਾਲੇਕੇ, ਸੂਬਾ ਮੀਤ ਪ੍ਰਧਾਨ ਭੁਪਿੰਦਰ ਸਿੰਘ ਪੰਡੋਰੀ ਤਖਤਮੱਲ ਅਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਹਰਜੀਤ ਸਿੰਘ ਰਵੀ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਗਦਾਈਕੇ ਨੇ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਦੀ ਦਾਣਾ ਮੰਡੀ ਵਿਚ ਝੋਨੇ ਦੀ ਖਰੀਦ ਸੰਬੰਧੀ ਆ ਰਹੀਆਂ ਸਮੱਸਿਆਵਾਂ ਦੇ ਹੱਲ ਸੰਬੰਧੀ ਜ਼ਿਲ੍ਹਾ ਮੰਡੀ ਬੋਰਡ ਦੇ ਸੈਕਟਰੀ ਹਰਦੀਪ ਸਿੰਘ ਨਾਲ ਵਿਚਾਰ ਚਰਚਾ ਕੀਤੀ ਗਈ, ਜਿਸ ਵਿਚ ਕਿਸਾਨਾਂ ਨੂੰ ਝੋਨੇ ਦੀ ਖਰੀਦ ਸੰਬੰਧੀ ਦੀਆਂ ਸਮੱਸਿਆਵਾਂ ਜਿਵੇਂ ਕਿਸਾਨਾਂ ਦੀਆਂ ਟਰਾਲੀਆਂ ਦੀ ਐਂਟਰੀ ਦੁਪਹਿਰ 12 ਵਜੇ ਤੱਕ ਦੇ ਸਮੇਂ ਨੂੰ ਵਧਾਉਣ ਸੰਬੰਧੀ ਝੋਨੇ ’ਚ ਨਮੀ ਦੀ ਮਾਤਰਾ ਦੀ ਸਮੱਸਿਆ, ਬਾਰਦਾਨੇ ਦੀ ਸਮੱਸਿਆ, ਮੀਂਹ ਦੇ ਕਾਰਨ ਤਰਪਾਲਾਂ ਦੇ ਪ੍ਰਬੰਧਾਂ, ਕਿਸਾਨਾਂ ਦੀਆਂ ਢੇਰੀਆਂ ਤੋਂ ਫਸਲਾਂ ਦੀ ਹੁੰਦੀ ਲੁੱਟ, ਕਿਸਾਨਾਂ ਦੀ ਸਹੂਲਤ ਸੰਬੰਧੀ ਪੀਣ ਦੇ ਪਾਣੀ ਆਦਿ ਦੀਆਂ ਮੁਸ਼ਕਿਲਾਂ ਸੰਬੰਧੀ ਵਿਸਥਾਰ ਵਿਚ ਵਿਚਾਰ ਚਰਚਾ ਕੀਤੀ ਗਈ। ਜ਼ਿਲ੍ਹਾ ਮੰਡੀ ਬੋਰਡ ਦੇ ਸੈਕਟਰੀ ਨੇ ਵਿਚਾਰ ਚਰਚਾ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੂੰ ਭਰੋਸਾ ਦਿੱਤਾ ਕਿ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿਚ ਕਿਸਾਨਾਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ ਦਾ ਨਿਪਟਾਰਾ ਸਮੇਂ ਸਿਰ ਕੀਤਾ ਜਾਵੇਗਾ ਅਤੇ ਮੰਡੀਆਂ ਵਿਚ ਕਿਸਾਨਾਂ ਦੀ ਫ਼ਸਲ ਦੀ ਖਰੀਦ ਸਮੇਂ ਕਿਸੇ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਕਿਸਾਨਾਂ ਦੇ ਇਸ ਵਫਦ ਵਿਚ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਪ੍ਰਦੀਪ ਸਿੰਘ, ਭੁਪਿੰਦਰ ਸਿੰਘ ਨਦੋੋਹਰ, ਦਿਲਬਾਗ ਸਿੰਘ ਅਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਏਕਤਾ ਪੰਜਾਬ ਦੇ ਜ਼ਿਲ੍ਹਾ ਆਗੂ ਤੇਜਿੰਦਰ ਸਿੰਘ, ਜਗਤਾਰ ਸਿੰਘ ਅਤੇ ਤਰਸੇਮ ਸਿੰਘ ਵੀ ਹਾਜ਼ਰ ਸਨ।