23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਅਮਰ ਸ਼ਹੀਦ ਬਾਬਾ ਜੀਵਨ ਸਿੰਘ ਦਾ ਸਾਲਾਨਾ ਜੋੜ ਮੇਲਾ ਪਿੰਡ ਮੱਝੂਪੁਰਾ ਵਿਖੇ ਅੱਜ

ਚੇਤਨਪੁਰਾ, 22 ਸਤੰਬਰ (ਮਹਾਂਬੀਰ ਸਿੰਘ ਗਿੱਲ)-ਮਿਸਲ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਅਤੇ ਸਬਰ ਸਾਂਝਾ ਰੰਗਰੇਟਾ ਦਲ ਦੇ ਸਪੋਕਸਮੈਨ ਗੁਰਿੰਦਰ ਸਿੰਘ ਸਾਬੀ ਗਿੱਲ ਨੇ ਦੱਸਿਆ ਕਿ ਬਾਬਾ ਜੀਵਨ ਸਿੰਘ ਜੀ ਦਾ ਸਾਲਾਨਾ ਜੋੜ ਮੇਲਾ 23 ਸਤੰਬਰ ਨੂੰ ਫਤਿਹਗੜ੍ਹ ਚੂੜੀਆਂ ਰੋਡ ਅੱਡਾ ਮੱਜੂਪੁਰਾ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਵੇਗਾ। ਇਸ ਸੰਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਅਜੀਤ ਡੈਸਕ 23-09-2026
ਚੇਤਨਪੁਰਾ, 22 ਸਤੰਬਰ (ਮਹਾਂਬੀਰ ਸਿੰਘ ਗਿੱਲ)-ਮਿਸਲ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਅਤੇ ਸਬਰ ਸਾਂਝਾ ਰੰਗਰੇਟਾ ਦਲ ਦੇ ਸਪੋਕਸਮੈਨ ਗੁਰਿੰਦਰ ਸਿੰਘ ਸਾਬੀ ਗਿੱਲ ਨੇ ਦੱਸਿਆ ਕਿ ਬਾਬਾ ਜੀਵਨ ਸਿੰਘ ਜੀ ਦਾ ਸਾਲਾਨਾ ਜੋੜ ਮੇਲਾ 23 ਸਤੰਬਰ ਨੂੰ ਫਤਿਹਗੜ੍ਹ ਚੂੜੀਆਂ ਰੋਡ ਅੱਡਾ ਮੱਜੂਪੁਰਾ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਵੇਗਾ। ਇਸ ਸੰਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਧਾਰਮਿਕ ਸਮਾਗਮ ਦੌਰਾਨ ਰਾਗੀ ਢਾਡੀ ਅਤੇ ਕਥਾਵਾਚਕ ਜਥਿਆਂ ਵਲੋਂ ਗੁਰਬਾਣੀ ਕੀਰਤਨ ਕਥਾ ਅਤੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ ਜਾਵੇਗਾ। ਇਸ ਮੌਕੇ ਬਾਬਾ ਜੀਵਨ ਸਿੰਘ ਜੀ ਦੇ ਜੀਵਨ ਸੇਵਾ ਸੰਘਰਸ਼ ਅਤੇ ਮਹਾਨ ਕੁਰਬਾਨੀ ਬਾਰੇ ਵੀ ਚਾਨਣਾ ਪਾਇਆ ਜਾਵੇਗਾ। ਸਾਬੀ ਗਿੱਲ ਨੇ ਦੱਸਿਆ ਕਿ ਇਸ ਮੌਕੇ ਸਰਬ ਸਾਂਝਾ ਰੰਗਰੇਟਾ ਦਲ ਦੀ ਚੇਅਰ ਪਰਸਨ ਬੀਬੀ ਕਰਤਾਰ ਕੌਰ ਜੀ ਦੀ ਸਾਲਾਨਾ ਬਰਸੀ ਵੀ ਸ਼ਰਧਾ ਨਾਲ ਮਨਾਈ ਜਾਵੇਗੀ। ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਅਤੇ ਸਾਬੀ ਗਿੱਲ ਨੇ ਸੰਗਤਾਂ ਨੂੰ ਪਰਿਵਾਰਾਂ ਸਮੇਤ ਮੱਜੂਪੁਰਾ ਵਿਖੇ ਪਹੁੰਚ ਕਿ ਸਮਾਗਮ ਵਿਚ ਸਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਬਾਬਾ ਅਜੀਤ ਸਿੰਘ ਬਾਬਾ ਸਤਪਾਲ ਸਿੰਘ ਦਵਿੰਦਰ ਸਿੰਘ ਮਜੀਠਾ ਰੋਡ ਸਮੇਤ ਹੋਰ ਸ਼ਖਸ਼ੀਅਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਿਲ੍ਹਾ ਸਕੂਲ ਖੇਡਾਂ-2026 ਤਹਿਤ ਕਰਾਟੇ ਮੁਕਾਬਲੇ ਦੀ ਸ਼ੁਰੂਆਤ ਅਗਲੀ ਖ਼ਬਰ ਲੋਪੋਕੇ ਹੋਣ ਵਾਲੀ 28 ਦੀ ‘ਪੰਜਾਬ ਬਚਾਓ’ ਰੈਲੀ ਦੀਆਂ ਤਿਆਰੀਆਂ ਤੇਜ਼, ਪਿੰਡ ਬਹਿੜ੍ਹਵਾਲ ਵਿਖੇ ਜੁੜੇ ਅਕਾਲੀ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।