23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਅਜਨਾਲਾ ਦੇ ਪਿੰਡ ਛੋਟਾ ਫੱਤੇਵਾਲ ਦਾ ਮੌਜੂਦਾ ਸਰਪੰਚ ਜਿੰਦਰ ਸਿੰਘ ਸਾਥੀਆਂ ਸਮੇਤ ਕਾਂਗਰਸ ’ਚ ਸ਼ਾਮਿਲ

ਅਜਨਾਲਾ, 22 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਾ ਜਦੋਂ ਪਿੰਡ ਛੋਟਾ ਫੱਤੇਵਾਲ ਦੇ ਮੌਜੂਦਾ ਸਰਪੰਚ ਜਿੰਦਰ ਸਿੰਘ ਆਪਣੇ ਦਰਜਨਾਂ ਸਾਥੀਆਂ ਅਤੇ ਸਮਰਥਕਾਂ ਸਮੇਤ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਕਰਵਾਏ ਵਿਸ਼ੇਸ਼ ਸਮਾਗਮ ਦੌਰਾਨ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਭਰਾਤਾ ਸੁਖਜਿੰਦਰ ਸਿੰਘ ਸੁੱਖ ਔਜਲਾ ਵਲੋਂ ਸਰਪੰਚ ਜਿੰਦਰ ਸਿੰਘ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਕਾਂਗਰਸ ਪਾਰਟੀ ਵਿਚ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।

ਅਜੀਤ ਡੈਸਕ 23-09-2026
ਅਜਨਾਲਾ, 22 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਾ ਜਦੋਂ ਪਿੰਡ ਛੋਟਾ ਫੱਤੇਵਾਲ ਦੇ ਮੌਜੂਦਾ ਸਰਪੰਚ ਜਿੰਦਰ ਸਿੰਘ ਆਪਣੇ ਦਰਜਨਾਂ ਸਾਥੀਆਂ ਅਤੇ ਸਮਰਥਕਾਂ ਸਮੇਤ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਕਰਵਾਏ ਵਿਸ਼ੇਸ਼ ਸਮਾਗਮ ਦੌਰਾਨ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਭਰਾਤਾ ਸੁਖਜਿੰਦਰ ਸਿੰਘ ਸੁੱਖ ਔਜਲਾ ਵਲੋਂ ਸਰਪੰਚ ਜਿੰਦਰ ਸਿੰਘ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਕਾਂਗਰਸ ਪਾਰਟੀ ਵਿਚ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁੱਖ ਔਜਲਾ ਨੇ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਆਗੂਆਂ ਅਤੇ ਵਰਕਰਾਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ । ਇਸ ਮੌਕੇ ਐਡਵੋਕੇਟ ਸੰਦੀਪ ਕੌਸ਼ਲ, ਹਰਜਿੰਦਰ ਸਿੰਘ ਬਾਜਵਾ, ਡਾ. ਨਿਆਮਤ ਸੂਫੀ, ਪਾਲ ਸਿੰਘ, ਡਾ. ਹਰਭਜਨ ਸਿੰਘ, ਸਤਪਾਲ ਸਿੰਘ ਡੱਲਾ, ਪੰਚਾਇਤ ਮੈਂਬਰ ਬਿਕਰਮਜੀਤ ਸਿੰਘ, ਬਲਵਿੰਦਰ ਸਿੰਘ, ਸੁਭੇਗ ਸਿੰਘ, ਜਸਕਰਨ ਸਿੰਘ, ਹਰਦੇਵ ਸਿੰਘ ਅਤੇ ਸੁਖਦੇਵ ਸਿੰਘ ਫੱਤੇਵਾਲ ਸਮੇਤ ਹੋਰ ਆਗੂ ਅਤੇ ਵਰਕਰ ਮੌਜੂਦ ਰਹੇ।
ਪਿਛਲੀ ਖ਼ਬਰ ਮਾਲਕ ਸਿੰਘ ਸੰਧੂ (ਚੈਨਪੁਰ ) ਅਤੇ ਬਲਜੀਤ ਕੌਰ ਸੰਧੂ, ਵਾਸੀ ਅੰਮ੍ਰਿਤਸਰ ਨੇ ਆਪਣੀ 37ਵੀਂ ਵਰ੍ਹੇਗੰਢ ਮਨਾਈ। ਮੀਰੀ-ਪੀਰੀ... ਅਗਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਿੰਡ ਕੋਟ ਗੁਰਬਖਸ਼ ਤੋਂ ਵਿਧਾਇਕ ਧਾਲੀਵਾਲ ਵਲੋਂ ਅਗਾਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।