ਪਟਵਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਦੂਸਰੇ ਹਫ਼ਤੇ ਵੀ ਧਰਨਾ, ਤਹਿਸੀਲ ਕੰਪਲੈਕਸ ’ਚ ਸਰਕਾਰ ਵਿਰੋਧੀ ਨਾਅਰੇਬਾਜ਼ੀ
ਪੱਟੀ, 23 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਰੈਵਨਿਊ ਪਟਵਾਰ ਯੂਨੀਅਨ ਦੇ ਸੱਦੇ ’ਤੇ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਪਟਵਾਰੀਆਂ ਵਲੋਂ ਅੱਜ ਦੂਸਰੇ ਹਫ਼ਤੇ ਵੀ ਤਹਿਸੀਲ ਕੰਪਲੈਕਸ ਪੱਟੀ ਵਿਖੇ ਧਰਨਾ ਦਿੱਤਾ ਗਿਆ। ਪਟਵਾਰੀਆਂ ਨੇ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਪੰਜ ਘੰਟੇ ਧਰਨਾ ਦੇ ਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਪ
ਪੱਟੀ ਦੇ ਤਹਿਸੀਲ ਕੰਪਲੈਕਸ ਵਿਖੇ ਮੰਗਾਂ ਨੂੰ ਲੈ ਕੇ ਦੂਸਰੇ ਹਫ਼ਤੇ ਵੀ ਧਰਨਾ ਦਿੰਦੇ ਹੋਏ ਪਟਵਾਰੀ, ਕਾਨੂੰਨਗੋ ਅਤੇ ਸੇਵਾਮੁਕਤ ਮੁਲਾਜ਼ਮ। ਤਸਵੀਰ–ਖਹਿਰਾ
24-09-2026
ਪੱਟੀ, 23 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਰੈਵਨਿਊ ਪਟਵਾਰ ਯੂਨੀਅਨ ਦੇ ਸੱਦੇ ’ਤੇ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਪਟਵਾਰੀਆਂ ਵਲੋਂ ਅੱਜ ਦੂਸਰੇ ਹਫ਼ਤੇ ਵੀ ਤਹਿਸੀਲ ਕੰਪਲੈਕਸ ਪੱਟੀ ਵਿਖੇ ਧਰਨਾ ਦਿੱਤਾ ਗਿਆ। ਪਟਵਾਰੀਆਂ ਨੇ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਪੰਜ ਘੰਟੇ ਧਰਨਾ ਦੇ ਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਧਰਨੇ ਵਿੱਚ ਪੂਰੀ ਪੱਟੀ ਤਹਿਸੀਲ ਦੇ ਪਟਵਾਰੀਆਂ ਤੋਂ ਇਲਾਵਾ ਕਾਨੂੰਨਗੋ ਅਤੇ ਸੇਵਾਮੁਕਤ ਪਟਵਾਰੀ ਸਾਥੀਆਂ ਨੇ ਵੀ ਸ਼ਮੂਲੀਅਤ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਅਹੁਦੇਦਾਰਾਂ ਨੇ ਕਿਹਾ ਕਿ ਪਟਵਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਲੰਬੇ ਸਮੇਂ ਤੋਂ ਅਣਗੌਲਿਆ ਕੀਤਾ ਜਾ ਰਿਹਾ ਹੈ, ਜਿਸ ਕਾਰਨ ਮੁਲਾਜ਼ਮਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਦੀਆਂ ਤਨਖ਼ਾਹ ਸਬੰਧੀ ਵਿਸੰਗਤੀਆਂ ਦੂਰ ਕਰਨ ਅਤੇ 19 ਸਤੰਬਰ 2020 ਤੋਂ ਬਾਅਦ ਭਰਤੀ ਹੋਏ ਸਾਥੀਆਂ ਦੀ ਤਨਖ਼ਾਹ ਵਿੱਚ ਵਾਧਾ ਕਰਨ ਦੀਆਂ ਮੰਗਾਂ ਨੂੰ ਜਲਦ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਿਭਾਗ ਵਿਚ ਪਟਵਾਰੀਆਂ ਦੀਆਂ ਮਨਜ਼ੂਰਸ਼ੁਦਾ ਅਸਾਮੀਆਂ ਦੀ ਗਿਣਤੀ ਘਟਾਏ ਜਾਣ ਕਾਰਨ ਮੌਜੂਦਾ ਪਟਵਾਰੀਆਂ ਉੱਪਰ ਕੰਮ ਦਾ ਬੋਝ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਤਨਖ਼ਾਹ ਵਿਸੰਗਤੀਆਂ ਦੂਰ ਕਰਨ, ਘਟਾਈਆਂ ਗਈਆਂ ਅਸਾਮੀਆਂ ਬਹਾਲ ਕਰਨ ਅਤੇ ਖਾਲੀ ਅਸਾਮੀਆਂ ’ਤੇ ਤੁਰੰਤ ਭਰਤੀ ਕਰਨ ਸਮੇਤ ਹੋਰ ਮੰਗਾਂ ਦਾ ਜਲਦ ਨਿਪਟਾਰਾ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਮੰਗਾਂ ਦੇ ਹੱਲ ਲਈ ਪਟਵਾਰੀਆਂ ਵਲੋਂ ਲਗਾਤਾਰ ਦੂਸਰੇ ਹਫ਼ਤੇ ਧਰਨਾ ਦੇਣਾ ਪੈ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਵਲੋਂ ਮੰਗਾਂ ਵੱਲ ਜਲਦ ਧਿਆਨ ਨਾ ਦਿੱਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਧਰਨੇ ਵਿਚ ਤਹਿਸੀਲ ਪ੍ਰਧਾਨ ਅੰਮ੍ਰਿਤਪਾਲ ਸੰਧੂ, ਜਨਰਲ ਸਕੱਤਰ ਸੁਖਜਿੰਦਰ ਸਿੰਘ ਭੁੱਲਰ, ਖ਼ਜ਼ਾਨਚੀ ਰਣਜੀਤ ਸਿੰਘ, ਹਰਪ੍ਰੀਤ ਸਿੰਘ, ਗੁਰਸੇਵਕ ਸਿੰਘ, ਜਗਰੂਪ ਸਿੰਘ, ਸੁਖਜੀਤ ਸਿੰਘ, ਹਰਮਨਦੀਪ ਕੌਰ, ਕਰਮਨਦੀਪ ਸਿੰਘ, ਜਤਿਨ ਸ਼ਰਮਾ, ਨਿਰਵੈਰ ਸਿੰਘ, ਹਰਜਿੰਦਰ ਸਿੰਘ, ਵਿਜੇ ਪ੍ਰਤਾਪ, ਵਰਿੰਦਰਜੀਤ ਸਿੰਘ, ਆਰਤੀ ਰਾਣੀ, ਗਗਨਦੀਪ ਸਿੰਘ, ਸ਼ੁਬੇਗ ਸਿੰਘ, ਸੁਖਵਿੰਦਰ ਸਿੰਘ, ਵਿਜੇ ਪ੍ਰਤਾਪ ਸਿੰਘ, ਲਖਵਿੰਦਰ ਸਿੰਘ, ਕਾਨੂੰਗੋ ਗੁਰਨੇਕ ਸਿੰਘ, ਬਸੰਤ ਕੁਮਾਰ, ਅੰਗਰੇਜ਼ ਸਿੰਘ ਅਤੇ ਬਲਦੇਵ ਸਿੰਘ ਮਹਿਤਾ ਸਮੇਤ ਵੱਡੀ ਗਿਣਤੀ ਵਿਚ ਮੁਲਾਜ਼ਮ ਹਾਜ਼ਰ ਸਨ। ਇਸ ਤੋਂ ਇਲਾਵਾ ਸੇਵਾਮੁਕਤ ਕਾਨੂੰਨਗੋ ਬਸੰਤ ਸਿੰਘ ਅਤੇ ਸਾਬਕਾ ਪ੍ਰਧਾਨ ਅੰਗਰੇਜ਼ ਸਿੰਘ ਵੀ ਧਰਨੇ ਵਿਚ ਸ਼ਾਮਿਲ ਹੋਏ।